ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਖ਼ਰੀਦ ਸੀਜ਼ਨ ਲਈ
Published : Nov 14, 2020, 7:12 am IST
Updated : Nov 14, 2020, 7:12 am IST
SHARE ARTICLE
image
image

ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਖ਼ਰੀਦ ਸੀਜ਼ਨ ਲਈ

ਨਕਦ ਕਰਜ਼ਾ ਹੱਦ ਦੀ ਸੀਮਾ ਦੂਜੀ ਵਾਰ ਨਵੰਬਰ ਦੇ ਅਖ਼ੀਰ ਤਕ ਵਧਾਈ


ਚੰਡੀਗੜ੍ਹ, 13 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਭਾਰਤੀ ਰਿਜ਼ਰਵ ਬੈਂਕ ਨੇ ਅੱਜ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਲਈ ਪੰਜਾਬ ਵਾਸਤੇ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਮਿਆਦ ਦੂਜੀ ਵਾਰ ਨਵੰਬਰ ਦੇ ਅਖੀਰ ਤਕ ਵਧਾ ਦਿਤੀ ਹੈ ਜੋ ਹੁਣ ਵੱਧ ਕੇ 44,028 ਕਰੋੜ ਰੁਪਏ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ, 2020-21 ਦੌਰਾਨ ਝੋਨੇ ਦੀ ਖਰੀਦ ਪਿਛਲੇ ਸਾਲ ਦੇ 150.46 ਲੱਖ ਮੀਟ੍ਰਿਕ ਟਨ ਦੇ ਖਰੀਦ ਅੰਕੜੇ ਨੂੰ ਪਾਰ ਕਰ ਚੁੱਕੀ ਹੈ ਅਤੇ ਅੱਜ ਤਕ 192.72 ਤਕ ਪਹੁੰਚ ਚੁੱਕੀ ਹੈ ਜਿਸ ਵਿਚ 27% ਦਾ ਵਾਧਾ ਦਰਜ ਹੋਇਆ ਹੈ।
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 13 ਨਵੰਬਰ ਨੂੰ 8475.39 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀਸੀਐਲ) ਨਵੰਬਰ, 2020 ਦੇ ਅਖ਼ੀਰ ਤਕ ਵਧਾ ਦਿਤੀ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਨਾਲ ਨਵੰਬਰ ਅਖ਼ੀਰ ਤਕ ਮਨਜ਼ੂਰ ਕੀਤੀ ਗਈ 35,552.61 ਕਰੋੜ ਰੁਪਏ ਦੀ ਸੀਮਾ ਵਧ ਕੇ ਇਸ ਮਹੀਨੇ ਦੇ ਅਖ਼ੀਰ ਤਕ 44,028 ਕਰੋੜ ਰੁਪਏ ਹੋ ਗਈ ਹੈ।
ਸਾਉਣੀ ਮੰਡੀਕਰਨ ਸੀਜ਼ਨ-2020 ਦੀ ਮੰਡੀਕਰਨ ਸੀਜ਼ਨ ਲਈ ਨਵੇਂ ਖਾਤੇ-7 ਹੇਠ ਝੋਨੇ ਦੀ ਖ਼ਰੀਦ ਵਾਸਤੇ ਮਿਆਦ ਵਿਚ ਕੀਤਾ ਗਿਆ ਵਾਧਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਭਾਰਤੀ ਸੰਵਿਧਾਨ ਦੀ ਧਾਰਾ 293 (3) ਤਹਿਤ ਸਹਿਮਤੀ ਪੱਤਰ ਪੰਜਾਬ ਸਰਕਾਰ ਵਲੋਂ ਸੌਂਪੇ ਜਾਣ ਤੋਂ ਬਾਅਦ ਸਟੇਟ ਬੈਂਕ ਆਫ਼ ਇੰਡੀਆ ਫ਼ੰਡ ਜਾਰੀ ਕਰੇਗੀ ਅਤੇ ਇਸ ਤੋਂ ਇਲਾਵਾ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਦੇ ਸਾਰੇ ਅਨਾਜ ਕ੍ਰੈਡਿਟ ਖਾਤਿਆਂ ਦਾ ਨੇਮਾਂ ਅਨੁਸਾਰ ਮੁਕੰਮਲ ਭੁਗਤਾਨ ਕੀਤਾ ਜਾਵੇ।
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement