ਮੁੱਖ ਮੰਤਰੀ ਨੇ ਬਾਲ ਕਲਾਕਾਰ ਨੂਰ ਨੂੰ ਦਿਤੀਆਂ ਸ਼ੁੱਭ ਕਾਮਨਾਵਾਂ
Published : Nov 14, 2020, 1:18 am IST
Updated : Nov 14, 2020, 1:18 am IST
SHARE ARTICLE
image
image

ਮੁੱਖ ਮੰਤਰੀ ਨੇ ਬਾਲ ਕਲਾਕਾਰ ਨੂਰ ਨੂੰ ਦਿਤੀਆਂ ਸ਼ੁੱਭ ਕਾਮਨਾਵਾਂ

ਮੋਗਾ, 13 ਨਵੰਬਰ (ਗੁਰਜੰਟ ਸਿੰਘ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੂਰ ਦੇ ਨਾਮ ਨਾਲ ਪ੍ਰਸਿੱਧ ਬਾਲ ਕਲਾਕਾਰ ਨੂਰਪ੍ਰੀਤ ਕੌਰ ਅਤੇ ਉਸ ਦੀ ਭੈਣ ਜਸ਼ਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸ਼ੁੱਭ ਕਾਮਨਾਵਾਂ ਦਿਤੀਆਂ।
ਅਪਣੀ ਸਰਕਾਰੀ ਰਿਹਾਇਸ਼ 'ਤੇ ਦੋਵਾਂ ਨਾਲ ਹਾਸੇ-ਠੱਠੇ ਵਾਲੀਆਂ ਗੱਲਾਂ ਕਰਦਿਆਂ ਮੁੱਖ ਮੰਤਰੀ ਨੇ ਦੋਵੇਂ ਲੜਕੀਆਂ ਨੂੰ ਮਠਿਆਈ ਦੀ ਵੀ ਪੇਸ਼ਕਸ਼ ਕੀਤੀ। ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਵੀ ਨੂਰ ਨੂੰ ਮਿਲੇ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਵਧਾਈ ਦਿਤੀ। ਪਰਦੇ 'ਤੇ ਪਟਕੇ ਵਿਚ ਦਿਸਦਾ ਲੜਕਾ ਨੂਰ ਅਸਲ ਵਿਚ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਦੀ ਲੜਕੀ ਹੈ। ਨੂਰ ਦੀ ਸ਼ਾਨਦਾਰ ਅਦਾਕਾਰੀ ਸਦਕਾ ਵੱਖ-ਵੱਖ ਸੋਸ਼ਲ ਮੀਡੀਆ 'ਤੇ ਵੱਡੀ ਗਿਣਤੀ ਵਿਚ ਉਸ ਦੇ ਪ੍ਰਸੰਸਕ ਹਨ ਅਤੇ ਨੂਰ ਲੱਖਾਂ ਲੋਕਾਂ ਦੇ ਦਿਲਾਂ ਦੀ ਧੜਕਣ ਹਨ। ਉਸ ਨੂੰ ਹਾਸੇ-ਠੱਠੇ ਦੇ ਅੰਦਾਜ਼ ਨਾਲ ਸਮਾਜਕ ਸੁਨੇਹਾ ਦੇਣ ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਰੱਖੜੀ ਦੇ ਤਿਉਹਾਰ 'ਤੇ ਵੀ ਨੂਰ ਨੂੰ ਮਿਲਣ ਲਈ ਸਮਾਂ ਦਿਤਾ ਸੀ ਪਰ ਨੂਰ ਸਿਹਤ ਕਾਰਨਾਂ ਕਰ ਕੇ ਮਿਲਣ ਨਹੀਂ ਆ ਸਕੀ ਸੀ। ਹਾਲਾਂਕਿ, ਮੁੱਖ ਮੰਤਰੀ ਨੇ ਉਸ ਵੇਲੇ 'ਸ਼ਗਨ' ਭੇਜ ਕੇ ਦੀਵਾਲੀ ਦੀ ਪੂਰਵ ਸੰਧਿਆ 'ਤੇ ਮਿਲਣ ਦਾ ਮੁੜ ਸਮਾਂ ਦੇ ਦਿਤਾ ਸੀ। ਦੋਵੇਂ ਭੈਣਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਤੋਂ ਸੁਖਦੀਪ ਸਿੰਘ ਅਤੇ ਵਰਨਦੀਪ ਸਿੰਘ ਵੀ ਹਾਜ਼ਰ ਸਨ। ਇਹ ਦੋਵੇਂ ਨੌਜਵਾਨ ਨੂਰ ਦੇ ਵੀਡੀਉ ਕਲਿਪ ਰਿਕਾਰਡ ਕਰ ਕੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਅਪਲੋਡ ਕਰਦੇ ਹਨ।
ਫੋਟੋ ਨੰਬਰ –13 ਮੋਗਾ 16 ਪੀ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement