ਪਾਕਿ ਦਾ ਲਾਹੌਰ ਦੁਨੀਆਂ ਦਾ ਸੱਭ ਤੋਂ
Published : Nov 14, 2021, 12:33 am IST
Updated : Nov 14, 2021, 12:33 am IST
SHARE ARTICLE
image
image

ਪਾਕਿ ਦਾ ਲਾਹੌਰ ਦੁਨੀਆਂ ਦਾ ਸੱਭ ਤੋਂ

ਲਾਹੌਰ, 13 ਨਵੰਬਰ : ਪਾਕਿਸਤਾਨ ਦੇ ਲਾਹੌਰ ਨੂੰ ਦੁਨੀਆਂ ਦਾ ਸੱਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਐਲਾਨ ਕਰ ਦਿਤਾ ਗਿਆ ਹੈ, ਕਿਉਂਕਿ ਇੱਥੇ ਹੁਣ ਤੱਕ ਦਾ ਸਭ ਤੋਂ ਵੱਧ ਧੂੰਏਂ ਦਾ ਪੱਧਰ ਰਿਕਾਰਡ ਕੀਤਾ ਗਿਆ ਹੈ। ਇੱਥੇ ਸਾਹ ਲੈਣ ਵਿਚ ਵੀ ਮੁਸ਼ਕਲ ਹੋ ਰਹੀ ਹੈ। ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 700 ਤੋਂ ਉਪਰ ਚਲਾ ਗਿਆ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਏ.ਕਿਊ.ਆਈ. ਦੇ ਬਾਰੇ ਵਿਚ ਵੀਰਵਾਰ ਤਕ ਦੀ ਜਾਣਕਾਰੀ ਦਿਤੀ ਗਈ ਹੈ। ਇਸ ਵਿਚ ਵੀਰਵਾਰ 12 ਵਜੇ ਦੇ ਬਾਅਦ ਲਾਹੌਰ ਦਾ ਏ.ਕਿਊ.ਆਈ. 700 ਤੋਂ ਜ਼ਿਆਦਾ ਹੋ ਗਿਆ ਸੀ। 
ਉਥੇ ਹੀ ਵੱਖ-ਵੱਖ ਸਥਾਨਾਂ ਵਿਚ ਏ.ਕਿਊ.ਆਈ. 500 ਤੋਂ ਜ਼ਿਆਦਾ ਸੀ। ਇਹ ਜਾਣਕਾਰੀ ਨਿਊਜ਼ ਏਜੰਸੀ ਏ.ਐਨ.ਆਈ. ਨੇ ਸਮਾ ਟੀਵੀ ਦੇ ਹਵਾਲੇ ਤੋਂ ਦਿਤੀ ਹੈ। ਪਿਛਲੇ ਸਾਲ ਵੀ ਦੁਨੀਆ ਦੇ ਸਭ ਤੋਂ ਜ਼ਿਆਦਾ ਪ੍ਰਦੁਸ਼ਿਤ ਸ਼ਹਿਰਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਲਾਹੌਰ ਪਹਿਲੇ ਸਥਾਨ ’ਤੇ ਰਿਹਾ ਸੀ।
ਇਸ ਦੌਰਾਨ ਪ੍ਰਦੂਸ਼ਣ ਦਾ ਮੁੱਦਾ ਪਾਕਿਸਤਾਨ ਦੀਆਂ ਅਦਾਲਤਾਂ ਵਿਚ ਵੀ ਪਹੁੰਚ ਗਿਆ ਹੈ। ਲਾਹੌਰ ਹਾਈਕੋਰਟ ਵਿਚ ਸ਼ੁਕਰਵਾਰ ਨੂੰ ਵਾਤਾਵਰਣ ਪ੍ਰਦੂਸ਼ਣ ਨਾਲ ਸਬੰਧਤ ਇਕ ਮਾਮਲੇ ਦੀ ਸੁਣਵਾਈ ਹੋਈ। ਜੱਜ ਨੇ ਕਿਹਾ ਕਿ ਅਧਿਕਾਰੀਆਂ ਨੇ ਪ੍ਰਦੂਸ਼ਣ ਨੂੰ ਰੋਕਣ ਦੇ ਸਬੰਧ ਵਿਚ ਕੋਈ ਉਪਾਅ ਨਹੀਂ ਕੀਤੇ ਹਨ। ਟੀਵੀ ਚੈਨਲ ਨੇ ਜੱਜ ਦੇ ਹਵਲੇ ਤੋਂ ਕਿਹਾ ਕਿ ਇਸ ਪੂਰੇ ਮਾਮਲੇ ਨੂੰ ਜਾਣਨ ਜੱਜ ਖ਼ੁਦ ਜਾਣਗੇ। ਜੱਜ ਨੇ ਕਿਹਾ ਹੈ ਕਿ ਸਾਡਾ ਦੇਸ਼ ਹਰ ਚੀਜ਼ ਨਾਲ ਚੰਗੀ ਤਰ੍ਹਾਂ ਵਾਕਿਫ਼ ਹੈ।     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement