ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਲਾਗੂ ਕਰਨ ਨੂੰ ਲੈ ਕੇ ਕੀਤੀ CM ਚੰਨੀ ਨਾਲ ਮੁਲਾਕਾਤ 
Published : Nov 14, 2021, 6:57 pm IST
Updated : Nov 14, 2021, 6:57 pm IST
SHARE ARTICLE
 Preneet Kaur meets CM Channi
Preneet Kaur meets CM Channi

ਇਹ ਮੁਲਾਕਾਤ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ 'ਤੇ ਹੋਈ

 

ਚੰਡੀਗੜ੍ਹ - ਪੰਜਾਬ ਵਿਚ ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡੀ ਹਲਚਲ ਮਚ ਗਈ ਹੈ ਕਿਉਂਕਿ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮਿਲਣ ਚੰਡੀਗੜ੍ਹ ਪਹੁੰਚੇ। ਇਹ ਮੁਲਾਕਾਤ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ 'ਤੇ ਹੋਈ ਤੇ ਉਹਨਾਂ ਦੇ ਨਾਲ ਪਟਿਆਲਾ ਦੇ ਮੇਅਰ ਸੰਜ਼ੀਵ ਸ਼ਰਮਾ ਬਿੱਟੂ ਵੀ ਮੌਜੂਦ ਸਨ। ਪਰਨੀਤ ਕੌਰ ਨੇ ਇਹ ਮੁਲਾਕਾਤ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਲਾਗੂ ਕਰਨ ਨੂੰ ਲੈ ਕੇ ਕੀਤੀ ਹੈ

file photo

ਪਰ ਇਸ ਮੁਲਾਕਾਤ ਦੇ ਵੱਡੇ ਮਾਇਨੇ ਕੱਢੇ ਜਾ ਰਹੇ ਹਨ ਕਿਉਂਕਿ ਕੈਪਟਨ ਅਮਰਿੰਦਰ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਸਵਾਲ ਇਹ ਬਣਿਆ ਹੋਇਆ ਹੈ ਕਿ ਕੀ ਮਹਾਰਾਣੀ ਪਰਨੀਤ ਕੌਰ ਵੀ ਕਾਂਗਰਸ ਛੱਡਣਗੇ ਜਾਂ ਕਾਂਗਰਸ ਵਿਚ ਹੀ ਬਣੇ ਰਹਿਣਗੇ। ਦੱਸ ਦਈਏ ਕਿ ਕੈਪਟਨ ਅਮਰਿੰਦਰ ਨੂੰ ਸੀਐੱਮ ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਉਹ ਨਵੇਂ ਸੀਐਮ ਚਰਨਜੀਤ ਚੰਨੀ ਨੂੰ ਮਿਲੇ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement