ਸਕੂਲ ਬੱਸ ਨੂੰ ਬਚਾਉਂਦੇ ਸਮੇਂ ਪਲਟੀ ਯਾਤਰੀਆਂ ਨਾਲ ਭਰੀ ਪ੍ਰਾਈਵੇਟ ਬੱਸ
Published : Nov 14, 2022, 11:47 am IST
Updated : Nov 14, 2022, 1:15 pm IST
SHARE ARTICLE
road accident
road accident

ਬਟਾਲਾ ਦੇ ਬਿਧੀਪੁਰ ਬਾਈ ਨੇੜੇ ਵਾਪਰਿਆ ਹਾਦਸਾ

ਤਿੰਨ ਸਵਾਰੀਆਂ ਹੋਈਆਂ ਜ਼ਖ਼ਮੀ 
ਗੁਰਦਾਸਪੁਰ (ਅਵਤਾਰ ਸਿੰਘ):
ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸਿੱਧਵਾਂ ਮੋੜ 'ਤੇ ਇਕ ਨਿੱਜੀ ਕੰਪਨੀ ਦੀ ਬੱਸ ਸਕੂਲ਼ ਬੱਸ ਨੂੰ ਬਚਾਉਂਦੇ ਸਮੇਂ ਸੰਤੁਲਨ ਵਿਗੜਨ ਕਰ ਕੇ ਹਾਦਸਾ ਗ੍ਰਸਤ ਹੋ ਗਈ। ਬੱਸ ਵਿੱਚ 45 ਦੇ ਕਰੀਬ ਸਵਾਰੀਆਂ ਮੌਜੂਦ ਸਨ ਜਿਨ੍ਹਾਂ ਵਿਚੋਂ 3 ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਘਟਨਾ ਦੀ ਖਬਰ ਮਿਲਦੇ ਹੀ ਮੌਕੇ 'ਤੇ ਸਿਹਤ ਅਧਿਕਾਰੀਆਂ ਅਤੇ ਪੰਜਾਬ ਪੁਲਿਸ ਦੇ ਅਧਿਕਰੀਆਂ ਪਹੁੰਚੇ ਅਤੇ ਜ਼ਖਮੀਆਂ ਨੂੰ ਸਿਵਿਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ।


ਮੌਕੇ 'ਤੇ ਪਹੁੰਚੇ ਸਿਹਤ ਅਧਿਕਾਰੀਆਂ ਅਤੇ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਪ੍ਰਾਈਵੇਟ ਬੱਸ ਜੋ ਤਲਵਾੜਾ ਤੋਂ ਅੰਮ੍ਰਿਤਸਰ ਜਾ ਰਹੀਂ ਸੀ ਅਤੇ ਸਿੱਧਵਾਂ ਮੋੜ 'ਤੇ ਹਾਦਸਾ ਗ੍ਰਸਤ ਹੋਈ ਹੈ। ਸੂਚਨਾ ਮਿਲਦੇ ਹੀ ਤੁਰੰਤ ਜ਼ਖ਼ਮੀਆਂ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਪਹੁੰਚਾ ਦਿੱਤਾ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ।

ਉਨ੍ਹਾਂ ਕਿਹਾ ਕਿ ਇਸ ਹਾਦਸੇ ਦੌਰਾਨ 3 ਸਵਾਰੀਆਂ ਜ਼ਖ਼ਮੀ ਹੋਈਆਂ ਹਨ ਜਿਨ੍ਹਾਂ ਵਿਚੋਂ ਦੋ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਇੱਕ ਮਹਿਲਾ ਨੂੰ ਜ਼ਿਆਦਾ ਸੱਟ ਲੱਗੀ ਹੈ।  ਉਨ੍ਹਾਂ ਕਿਹਾ ਕਿ ਬੱਸ ਡਰਾਈਵਰ ਦੇ ਦੱਸਣ ਮੁਤਾਬਕ ਇਹ ਹਾਦਸਾ ਇਕ ਸਕੂਲੀ ਬੱਸ ਨੂੰ ਬਚਾਉਂਦੇ ਸਮੇਂ ਹੋਇਆ ਹੈ ਅਤੇ ਹੁਣ ਮੌਕੇ 'ਤੇ ਇੱਕ ਦੂਸਰੀ ਪ੍ਰਾਈਵੇਟ ਬੱਸ ਨੂੰ ਮੰਗਵਾ ਕੇ ਬਾਕੀ ਸਵਾਰੀਆਂ ਨੂੰ ਅੰਮ੍ਰਿਤਸਰ ਆਪਣੀ ਮੰਜ਼ਿਲ 'ਤੇ ਭੇਜ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement