'ਆਪ' ਸਰਕਾਰ ਦਾ ਵੱਡਾ ਫੈਸਲਾ: ਅਪਰਾਧਿਕ ਅਕਸ ਵਾਲੇ ਲੋਕਾਂ ਤੋਂ ਵਾਪਸ ਲਏ ਜਾਣਗੇ ਹਥਿਆਰ

By : GAGANDEEP

Published : Nov 14, 2022, 5:03 pm IST
Updated : Nov 14, 2022, 5:08 pm IST
SHARE ARTICLE
Malvinder Kang
Malvinder Kang

ਬਾਦਲ ਅਤੇ ਕਾਂਗਰਸ ਸਰਕਾਰ ਨੇ ਵੱਡੀ ਗਿਣਤੀ ਵਿਚ ਵੰਡੇ ਬੇਲੋੜੇ ਲਾਇਸੈਂਸ, ਗੰਨ ਕਲਚਰ ਨੂੰ ਕੀਤਾ ਉਤਸ਼ਾਹਿਤ - ਕੰਗ

 

 ਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਨੇ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕਰਨ ਅਤੇ ਗੈਰ-ਜ਼ਰੂਰੀ ਲਾਇਸੈਂਸਾਂ ਨੂੰ ਰੱਦ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।  'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਤੋਂ ਹਥਿਆਰ ਵਾਪਸ ਲਏ ਜਾਣਗੇ ਅਤੇ ਪੰਜਾਬ 'ਚੋਂ ਹਾਨੀਕਾਰਕ ਗੰਨ ਕਲਚਰ ਨੂੰ ਖ਼ਤਮ ਕੀਤਾ ਜਾਵੇਗਾ।

 ਸੋਮਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਤੋਂ 'ਆਪ' ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੀ ਬਾਦਲ ਅਤੇ ਕਾਂਗਰਸ ਸਰਕਾਰ ਨੇ ਵੱਡੀ ਗਿਣਤੀ 'ਚ ਗੈਰ-ਜ਼ਰੂਰੀ ਲੋਕਾਂ ਨੂੰ ਅਸਲੇ ਦੇ ਲਾਇਸੈਂਸ ਦਿੱਤੇ, ਜਿਸ ਨਾਲ ਪੰਜਾਬ 'ਚ ਗੰਨ ਕਲਚਰ ਨੂੰ ਬੇਲੋੜਾ ਹੁਲਾਰਾ ਮਿਲਿਆ ਅਤੇ ਸਮਾਜ ਦਾ ਮਾਹੌਲ ਖ਼ਰਾਬ ਹੋਇਆ |  

 ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਅਜਿਹੀਆਂ ਕਈ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਵਿਆਹਾਂ ਵਰਗੇ ਸ਼ੁੱਭ ਪ੍ਰੋਗਰਾਮਾਂ ਵਿੱਚ ਹਥਿਆਰ ਦੇ ਪ੍ਰਦਰਸ਼ਨ ਨਾਲ ਲੋਕਾਂ ਦੀਆਂ ਕਈ ਕੀਮਤੀ ਜਾਨਾਂ ਚਲੀਆਂ ਗਈਆਂ। ਸਮੀਖਿਆ ਕਰਵਾਉਣ ਨਾਲ ਹੀ ਸਹੀ-ਗ਼ਲਤ ਦਾ ਪਤਾ ਲੱਗ ਸਕੇਗਾ ਅਤੇ ਸਿਰਫ਼ ਲੋੜਵੰਦ ਹੀ ਲਾਇਸੈਂਸ ਲੈ ਸਕਣਗੇ।

 ਇਸ ਦੇ ਨਾਲ ਹੀ ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਦਾ ਇਹ ਫ਼ੈਸਲਾ ਪੰਜਾਬ ਦਾ ਅਕਸ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸੁਧਾਰੇਗਾ। ਇਹ ਨੌਜਵਾਨਾਂ ਨੂੰ ਗੈਂਗਸਟਰਵਾਦ ਦੇ ਰਸਤੇ 'ਤੇ ਜਾਣ ਤੋਂ ਰੋਕੇਗਾ ਅਤੇ ਸਮਾਜ ਵਿਚ ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਸਥਾਪਿਤ ਹੋਵੇਗਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement