ਲੁਧਿਆਣਾ 'ਚ ਯਾਤਰੀਆਂ ਦਾ ਸਮਾਨ ਚੋਰੀ ਕਰਕੇ ਭੱਜ ਰਿਹਾ ਨੌਜਵਾਨ ਕਾਬੂ, ਕੀਤੀ ਛਿੱਤਰ ਪਰੇਡ

By : GAGANDEEP

Published : Nov 14, 2022, 1:33 pm IST
Updated : Nov 14, 2022, 1:33 pm IST
SHARE ARTICLE
photo
photo

ਕੁੱਟਮਾਰ ਦੀ ਵੀਡੀਓ ਵੀ ਹੋ ਰਿਹਾ ਵਾਇਰਲ

 

ਲੁਧਿਆਣਾ: ਪੰਜਾਬ ਦੇ ਲੁਧਿਆਣਾ ਬੱਸ ਸਟੈਂਡ 'ਤੇ ਸੋਮਵਾਰ ਸਵੇਰੇ ਕੁਝ ਲੋਕਾਂ ਵੱਲੋਂ ਇੱਕ ਨਾਬਾਲਗ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਮੌਕੇ 'ਤੇ ਆਏ ਲੋਕਾਂ ਨੇ ਨਾਬਾਲਗ ਨੂੰ ਬਚਾਇਆ। ਦੱਸਿਆ ਗਿਆ ਨਾਬਾਲਗ ਕੋਲੋਂ ਇਕ ਯਾਤਰੀ ਦਾ ਚੋਰੀ ਕੀਤਾ ਸਾਮਾਨ ਮਿਲਿਆ ਹੈ।

ਜਿਵੇਂ ਹੀ ਨਾਬਾਲਗ ਸਮਾਨ ਲੈ ਕੇ ਬੱਸ ਸਟੈਂਡ ਤੋਂ ਬਾਹਰ ਨਿਕਲਣ ਲੱਗਾ ਤਾਂ ਸਵਾਰੀਆਂ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਚੋਰੀ ਦਾ ਸਾਮਾਨ ਬਰਾਮਦ ਹੋਇਆ। ਲੋਕਾਂ ਨੇ ਨਾਬਾਲਗ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਲੋਕਾਂ ਵੱਲੋਂ ਨਾਬਾਲਗ ਦੀ ਕੁੱਟਮਾਰ ਦਾ ਵੀਡੀਓ ਵੀ ਬਣਾਇਆ ਗਿਆ। ਨਾਬਾਲਗ ਨਸ਼ੇ ਦਾ ਆਦੀ ਹੈ, ਜਿਸ ਕਾਰਨ ਉਹ ਨਸ਼ੇ ਦੀ ਪੂਰਤੀ ਲਈ ਬੱਸ ਸਟੈਂਡ ਦੇ ਆਲੇ-ਦੁਆਲੇ ਘੁੰਮਦਾ ਰਹਿੰਦਾ ਹੈ ਅਤੇ ਚੋਰੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ।

ਦੱਸ ਦੇਈਏ ਕਿ ਬੱਸ ਸਟੈਂਡ 'ਤੇ ਪੁਲਿਸ ਵੀ ਮੌਜੂਦ ਸੀ। ਪੁਲਿਸ ਹੋਣ ਦੇ ਬਾਵਜੂਦ ਲੋਕ ਕਾਨੂੰਨ ਨੂੰ ਹੱਥ ਵਿੱਚ ਲੈ ਕੇ ਬੱਚੇ ਦੀ ਕੁੱਟਮਾਰ ਕਰ ਰਹੇ ਸਨ। ਇਸ ਦੌਰਾਨ ਇਕ ਆਟੋ ਚਾਲਕ ਨੇ ਆ ਕੇ ਬੱਚੇ ਨੂੰ ਕੁੱਟਣ ਤੋਂ ਬਚਾਇਆ। ਆਏ ਦਿਨ ਨਾਬਾਲਗਾਂ ਨਾਲ ਲੜਾਈ-ਝਗੜਾ ਹੋਣਾ ਆਮ ਗੱਲ ਹੋ ਗਈ ਹੈ। ਦੱਸ ਦਈਏ ਕਿ ਬੱਸ ਸਟੈਂਡ ਦੀ ਚਾਰਦੀਵਾਰੀ ਦੇ ਨਾਲ ਪੁਲਿਸ ਚੌਕੀ ਬਣਾਈ ਗਈ ਹੈ ਪਰ ਕਿਸੇ ਵੀ ਪੁਲਿਸ ਮੁਲਾਜ਼ਮ ਨੇ ਬੱਚੇ ਨੂੰ ਬਚਾਉਣ ਦੀ ਖੇਚਲ ਨਹੀਂ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਨਸ਼ਾ ਸਪਲਾਈ ਕਰਨ ਵਾਲੇ ਲੋਕ ਬੱਸ ਸਟੈਂਡ 'ਤੇ ਘੁੰਮਦੇ ਰਹਿੰਦੇ ਹਨ, ਜਿਸ ਕਾਰਨ ਇਹ ਨਾਬਾਲਗ ਬੱਚੇ ਨਸ਼ੇ ਦਾ ਸ਼ਿਕਾਰ ਹੋ ਰਹੇ ਹਨ। ਮਾਮੂਲੀ ਕੁੱਟਮਾਰ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement