ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇ ਆੜ੍ਹਤੀਏ ਵਿਰੁੱਧ ਚਲਾਨ ਪੇਸ਼

By : GAGANDEEP

Published : Nov 14, 2022, 8:06 pm IST
Updated : Nov 14, 2022, 8:06 pm IST
SHARE ARTICLE
Vigilance Bureau Punjab
Vigilance Bureau Punjab

ਸ ਮਾਮਲੇ ਦੇ ਬਾਕੀ ਦੋਸ਼ੀਆਂ ਖਿਲਾਫ ਵੀ ਸਪਲੀਮੈਂਟਰੀ ਚਲਾਨ ਜਲਦ ਪੇਸ਼ ਕੀਤਾ ਜਾਵੇਗਾ।

 

ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਆੜ੍ਹਤੀਏ ਕ੍ਰਿਸ਼ਨ ਲਾਲ ਵਿਰੁੱਧ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਲੁਧਿਆਣਾ ਡਾ. ਅਜੀਤ ਅਤਰੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਮੰਤਰੀ ਨੂੰ 22 ਅਗਸਤ, 2022 ਨੂੰ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਅਧੀਨ ਠੇਕੇਦਾਰ ਤੇਲੂ ਰਾਮ ਅਤੇ ਹੋਰਨਾਂ ਸਣੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਦਰਜ ਐਫ.ਆਈ.ਆਰ. ਨੰਬਰ 11 ਮਿਤੀ 16-08-2022 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਉਪਰੋਕਤ ਦੋਸ਼ੀਆਂ ਵਿਰੁੱਧ ਵਿਜੀਲੈਂਸ ਨੇ ਸੀ.ਆਰ.ਪੀ.ਸੀ. ਦੀ ਧਾਰਾ 173 ਅਧੀਨ ਚਲਾਨ ਪੇਸ਼ ਕੀਤਾ ਹੈ। ਇਸ ਚਲਾਨ ਦੇ 91 ਪੰਨੇ ਹਨ ਅਤੇ ਪੂਰੀ ਚਲਾਨ ਫਾਈਲ ਵਿੱਚ ਕੁੱਲ ਦਸਤਾਵੇਜ਼/ਨੱਥੀ ਕਾਗਜਾਤ 1556 ਪੰਨੇ ਸ਼ਾਮਲ ਹਨ। ਉਹਨਾਂ ਦੱਸਿਆ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਦੇ ਬਾਕੀ ਦੋਸ਼ੀਆਂ ਖਿਲਾਫ ਵੀ ਸਪਲੀਮੈਂਟਰੀ ਚਲਾਨ ਜਲਦ ਪੇਸ਼ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement