Bathinda Beadbi News: ਪਿੰਡ ਦਾਨ ਸਿੰਘ ਵਾਲਾ ਦੇ ਡੇਰੇ ਵਿਚ ਗੁਟਕਾ ਸਾਹਿਬ ਦੀ ਬੇਅਦਬੀ, ਡੇਰਾ ਸੰਚਾਲਕ ਸਮੇਤ 2 ਗ੍ਰਿਫ਼ਤਾਰ 
Published : Nov 14, 2023, 12:05 pm IST
Updated : Nov 14, 2023, 12:11 pm IST
SHARE ARTICLE
File Photo
File Photo

ਮਹੰਤ ਬਖਤੌਰ ਦਾਸ ਵਲੋਂ ਡੇਰੇ ਵਿਚ ਪਾਠ ਮੌਕੇ ਦਾਰੂ ਪੀ ਕੇ ਬੈਠਣ ਦਾ ਮਾਮਲਾ ਸਾਹਮਣੇ ਆਉਣ ‘ਤੇ ਮਾਹੌਲ ਤਣਾਅਪੂਰਨ ਬਣ ਗਿਆ। 

Bathinda Beadbi News: ਸਥਾਨਕ ਸ਼ਹਿਰ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ‘ਚ ਡੇਰਾ ਸੰਚਾਲਕ ਸਮੇਤ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਭੜਕੇ ਲੋਕਾਂ ਨੇ ਮੁਲਜ਼ਮਾਂ ਨੂੰ ਬੁਰੀ ਤਰ੍ਹਾਂ ਕੁੱਟਿਆ। ਪੁਲਿਸ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਆਰੋਪੀਆਂ ਨੂੰ ਲੋਕਾਂ ਤੋਂ ਛੁਡਵਾਇਆ। ਡੇਰੇ ਵਿਚ ਗੁਟਕਾ ਸਾਹਿਬ ਦੇ ਅੰਗ ਫਟੇ ਹੋਏ ਮਿਲੇ। ਟਰੰਕ ਵਿਚ ਗੁਟਕਾ ਸਾਹਿਬ ਦੇ ਅੰਗ ਫਟੇ ਹੋਏ ਰੱਖੇ ਸਨ।

ਜ਼ਿਕਰਯੋਗ ਹੈ ਕਿ ਦੀਵਾਲੀ ਵਾਲੇ ਦਿਨ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਇਕ ਡੇਰੇ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ 3 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਸੀ। ਜਾਣਕਾਰੀ ਮੁਤਾਬਕ ਪਿੰਡ ਦਾਨ ਸਿੰਘ ਵਾਲਾ ਵਿਚ ਭਾਈ ਬਖਤੌਰ ਦਾਸ ਦੇ ਡੇਰੇ ਵਿਚ, ਪਿੰਡ ਦੇ ਸੰਧੂ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਕਰਵਾਏ ਜਾ ਰਹੇ ਸਨ। ਮਹੰਤ ਬਖਤੌਰ ਦਾਸ ਵਲੋਂ ਡੇਰੇ ਵਿਚ ਪਾਠ ਮੌਕੇ ਦਾਰੂ ਪੀ ਕੇ ਬੈਠਣ ਦਾ ਮਾਮਲਾ ਸਾਹਮਣੇ ਆਉਣ ‘ਤੇ ਮਾਹੌਲ ਤਣਾਅਪੂਰਨ ਬਣ ਗਿਆ। (Bathinda Beadbi News)

ਜਦੋਂ ਉਕਤ ਪਰਿਵਾਰ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਏ 5 ਪਿਆਰਿਆਂ ਦੀ ਹਾਜ਼ਰੀ ਵਿਚ ਡੇਰੇ ਦੀ ਤਲਾਸ਼ੀ ਲਈ ਗਈ ਤਾਂ ਡੇਰੇ ਦੇ ਕਮਰੇ ਵਿਚ ਪਏ ਇਕ ਟਰੰਕ ਵਿਚੋਂ ਫਟੇ ਹੋਏ ਗੁਟਕਾ ਸਾਹਿਬ ਮਿਲੇ, ਜਿਨ੍ਹਾਂ ਉਪਰ ਜੁੱਤੀਆਂ ਰੱਖੀਆਂ ਹੋਈਆਂ ਸਨ। 3 ਮੁਲਜ਼ਮਾਂ ਚੋਂ 2 ਕਾਬੂ, ਇੱਕ ਫ਼ਰਾਰ: ਇਸ ਉੱਤੇ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਡੇਰੇ ਦੇ ਮਹੰਤ ਬਖਤੌਰ ਦਾਸ, ਪਾਠੀ ਬਿੱਟੂ ਸਿੰਘ ਅਬਲੂ ਅਤੇ ਇੱਕ ਹੋਰ ਪਾਠੀ ਜੋ ਧੂਰੀ ਦਾ ਰਹਿਣ ਵਾਲਾ ਹੈ, ਉੱਤੇ ਗੁਟਕਾ ਸਾਹਿਬ ਦੀ ਬੇਅਦਬੀ ਸਬੰਧੀ ਬਣਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਚੋਂ ਦੋ ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਇੱਕ ਫ਼ਰਾਰ ਹੈ।   

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement