Punjab News: ਫ਼ਿਰੋਜ਼ਪੁਰ ’ਚ ਗੱਡੀ ਨਾਲ 3 ਲੋਕਾਂ ਨੂੰ ਕੁਚਲਣ ਵਾਲੇ ਨਸ਼ਾ ਤਸਕਰ ਕੋਲੋਂ 7 ਕਿਲੋ ਹੈਰੋਇਨ ਬਰਾਮਦ
Published : Nov 14, 2023, 8:18 pm IST
Updated : Nov 14, 2023, 8:18 pm IST
SHARE ARTICLE
Drug peddlers hit bike in Firozpur arrested with heroin
Drug peddlers hit bike in Firozpur arrested with heroin

ਹਾਦਸੇ ਤੋਂ ਬਾਅਦ ਕਾਰ ਸਵਾਰ ਅਰਸ਼ਦੀਪ ਸਿੰਘ ਉਰਫ ਅਰਸ਼ ਨੂੰ ਕਾਬੂ ਕਰ ਲਿਆ ਗਿਆ

Punjab News: ਜ਼ੀਰਾ ਰੋਡ ’ਤੇ ਬਿਜਲੀ ਘਰ ਨੇੜੇ ਨਸ਼ਾ ਤਸਕਰਾਂ ਨੇ ਬੀਤੇ ਦਿਨ ਇਕ ਬਾਈਕ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ 'ਚ 4 ਸਾਲ ਦੀ ਬੱਚੀ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੌਰਾਨ ਪੁਲਿਸ ਨੇ ਨਸ਼ਾ ਤਸਕਰਾਂ ਦੀ ਕਾਰ ਅੰਦਰੋਂ 35 ਕਰੋੜ ਰੁਪਏ ਦੀ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ 1 ਤਸਕਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਪਛਾਣ 65 ਸਾਲਾ ਅਮਰ ਸਿੰਘ, 60 ਸਾਲਾ ਕੁਲਦੀਪ ਸਿੰਘ ਅਤੇ 4 ਸਾਲਾ ਲੜਕੀ ਨਿਮਰਤ ਕੌਰ ਵਾਸੀ ਘੱਦੂਵਾਲਾ ਮੱਖੂ ਵਜੋਂ ਹੋਈ ਹੈ। ਪੁਲਿਸ ਨੇ ਐਸਆਈ ਜਸਪਾਲ ਸਿੰਘ ਦੀ ਸ਼ਿਕਾਇਤ ’ਤੇ ਅਰਸ਼ਦੀਪ ਸਿੰਘ ਵਾਸੀ ਅੰਮ੍ਰਿਤਸਰ ਅਤੇ ਰਜਿੰਦਰ ਸਿੰਘ ਵਾਸੀ ਤਰਨਤਾਰਨ ਨੂੰ ਨਾਮਜ਼ਦ ਕੀਤਾ ਹੈ।

ਐਸ.ਆਈ. ਜਜਪਾਲ ਸਿੰਘ ਨੇ ਦਸਿਆ ਹੈ ਕਿ ਉਹ ਪੁਲਿਸ ਪਾਰਟੀ ਸਮੇਤ ਮੱਖੂ ਬਿਜਲੀ ਘਰ ਜ਼ੀਰਾ ਕੋਲ ਮੌਜੂਦ ਸਨ। ਉਦੋਂ ਹੀ ਇਕ ਸਫੇਦ ਰੰਗ ਦੀ ਕਰੂਜ਼ ਕੰਪਨੀ ਦੀ ਕਾਰ ਤੇਜ਼ ਰਫਤਾਰ ਨਾਲ ਉਥੋਂ ਲੰਘੀ। ਜਿਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਇਸ ਟੱਕਰ ਵਿਚ ਮੋਟਰਸਾਈਕਲ ਸਵਾਰ ਦੋ ਸਕੇ ਭਰਾ ਅਤੇ ਇਕ ਲੜਕੀ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿਤਾ।

ਇਸ ਹਾਦਸੇ ਤੋਂ ਬਾਅਦ ਕਾਰ ਸਵਾਰ ਅਰਸ਼ਦੀਪ ਸਿੰਘ ਉਰਫ ਅਰਸ਼ ਨੂੰ ਕਾਬੂ ਕਰ ਲਿਆ ਗਿਆ। ਉਸ ਕੋਲੋਂ 7 ਕਿਲੋ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦਸਿਆ ਕਿ ਰਜਿੰਦਰ ਸਿੰਘ ਦੀ ਭਾਲ ਜਾਰੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਲਈ ਪ੍ਰਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(For more news apart from Drug peddlers hit bike in Firozpur Arrested, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement