Moga Fire News: ਮੋਗਾ ਵਿਚ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ; ਧੂੰਆਂ ਧੂੰਆਂ ਹੋਇਆ ਆਸਮਾਨ
Published : Nov 14, 2023, 9:00 pm IST
Updated : Nov 14, 2023, 9:00 pm IST
SHARE ARTICLE
 Moga Trolley Full Of Stubble Caught Fire
Moga Trolley Full Of Stubble Caught Fire

ਜਦੋਂ ਟਰਾਲੀ ਬਾਘਾ ਪੁਰਾਣਾ ਸ਼ਹਿਰ ਵਿਚ ਦਾਖਲ ਹੋਈ ਤਾਂ ਸੜਕ ਕਿਨਾਰੇ ਲੱਗੇ ਟਰਾਂਸਫਾਮਰ ਨਾਲ ਟਕਰਾ ਗਈ।

Moga Fire News: ਮੋਗਾ ਰੋਡ ਬਾਘਾ ਪੁਰਾਣਾ ਵਿਖੇ ਪਰਾਲੀ ਨਾਲ ਭਰੀ ਟਰਾਲੀ ਨੂੰ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ। ਸਮਾਂ ਰਹਿੰਦੇ ਟਰੈਕਟਰ ਟਰਾਲੀ ਤੋਂ ਵੱਖ ਹੋ ਗਿਆ। ਉਥੇ ਖੜ੍ਹੇ ਲੋਕਾਂ ਨੇ ਦਸਿਆ ਕਿ ਪਰਾਲੀ ਨਾਲ ਭਰੀ ਟਰਾਲੀ ਮੋਗਾ ਤੋਂ ਬਾਘਾ ਪੁਰਾਣਾ ਵੱਲ ਜਾ ਰਹੀ ਸੀ। ਜਦੋਂ ਇਹ ਬਾਘਾ ਪੁਰਾਣਾ ਸ਼ਹਿਰ ਵਿਚ ਦਾਖਲ ਹੋਈ ਤਾਂ ਸੜਕ ਕਿਨਾਰੇ ਲੱਗੇ ਟਰਾਂਸਫਾਮਰ ਨਾਲ ਟਕਰਾ ਗਈ।

ਚੰਗਿਆੜੀ ਕਾਰਨ ਪਰਾਲੀ ਨੂੰ ਭਿਆਨਕ ਅੱਗ ਲੱਗ ਗਈ ਅਤੇ ਡਰਾਈਵਰ ਨੇ ਟਰੈਕਟਰ ਨੂੰ ਟਰਾਲੀ ਤੋਂ ਵੱਖ ਕਰ ਲਿਆ। ਕੁੱਝ ਹੀ ਦੇਰ ਵਿਚ ਚਾਰੇ ਪਾਸੇ ਧੂੰਆਂ ਹੀ ਧੂੰਆਂ ਹੋ ਗਿਆ ਅਤੇ ਸਾਰੀ ਸੜਕ ਨੂੰ ਬੰਦ ਕਰਨਾ ਪਿਆ। ਮੌਕੇ 'ਤੇ ਪਹੁੰਚੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

(For more news apart from  Moga Trolley Full Of Stubble Caught Fire, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement