Ram Rahim News: ਸੌਦਾ ਸਾਧ ਨੂੰ ਜਲੰਧਰ ਵਾਲੇ ਮਾਮਲੇ 'ਚ ਰਾਹਤ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਰੱਦ  
Published : Nov 14, 2023, 11:00 am IST
Updated : Nov 14, 2023, 12:07 pm IST
SHARE ARTICLE
Sauda Sadh
Sauda Sadh

ਕਰੀਬ 7 ਸਾਲ ਪਹਿਲਾਂ ਹੋਏ ਸਤਿਸੰਗ ਦੌਰਾਨ ਸੌਦਾ ਸਾਧ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ 'ਤੇ ਟਿੱਪਣੀ ਕੀਤੀ ਸੀ

Ram Rahim Singh Latest News: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਅਤੇ ਸੰਤ ਕਬੀਰ ਜੀ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਸੌਦਾ ਸਾਧ ਖਿਲਾਫ਼ ਦਰਜ FIR ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਤੱਥਾਂ ਦੀ ਘਾਟ ਕਾਰਨ ਇਹ ਫ਼ੈਸਲਾ ਲਿਆ ਹੈ। ਜਲੰਧਰ ਦੇਹਾਤ ਪੁਲਿਸ ਜਲਦ ਹੀ ਮਾਮਲੇ ਦੀ ਰਿਪੋਰਟ ਦਰਜ ਕਰੇਗੀ। 

ਦੱਸ ਦਈਏ ਕਿ ਇਹ ਮਾਮਲਾ ਇਸ ਸਾਲ 17 ਮਾਰਚ ਨੂੰ ਜਲੰਧਰ ਦੇ ਪਤਾਰਾ ਥਾਣੇ ਵਿਚ ਦਰਜ ਹੋਇਆ ਸੀ। ਕੇਸ ਵਿਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਧਾਰਾ 295-ਏ ਜੋੜੀ ਗਈ ਸੀ। ਇਸ ਤੋਂ ਬਾਅਦ ਸੌਦਾ ਸਾਧ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਇੱਕ ਸਤਿਸੰਗ ਨੂੰ ਲੈ ਕੇ ਆਪਣੇ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ।  

ਕਰੀਬ 7 ਸਾਲ ਪਹਿਲਾਂ ਹੋਏ ਸਤਿਸੰਗ ਦੌਰਾਨ ਸੌਦਾ ਸਾਧ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ 'ਤੇ ਟਿੱਪਣੀ ਕੀਤੀ ਸੀ। ਜਦੋਂ ਇਸ ਦੀ ਵੀਡੀਓ ਜਲੰਧਰ ਦੇ ਰਵਿਦਾਸ ਸਮਾਜ ਕੋਲ ਪਹੁੰਚੀ ਤਾਂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਜੱਸੀ ਤਲਹਣ ਨੇ ਇਸ ਮਾਮਲੇ ਦੀ ਸ਼ਿਕਾਇਤ ਜਲੰਧਰ ਦੇਹਟ ਪੁਲਸ ਨੂੰ ਕੀਤੀ। ਜਾਂਚ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। 

ਕੇਸ ਦਰਜ ਹੋਣ ਤੋਂ ਕੁਝ ਦਿਨ ਬਾਅਦ ਸੌਦਾ ਸਾਧ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਇਸ ਮਾਮਲੇ 'ਚ ਪਟੀਸ਼ਨਕਰਤਾ ਵੱਲੋਂ ਪ੍ਰਚਾਰ ਕਰਦੇ ਸਮੇਂ ਕਿਸੇ ਵਿਅਕਤੀ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਰਾਦੇ ਜਾਂ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਦਾ ਕੋਈ ਸਪੱਸ਼ਟ ਸਬੂਤ ਨਹੀਂ ਹੈ। ਹਾਈ ਕੋਰਟ ਨੇ ਐਫਆਈਆਰ ਅਤੇ ਇਸ ਨਾਲ ਸਬੰਧਤ ਕਾਰਵਾਈ ਨੂੰ ਰੱਦ ਕਰਦਿਆਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। 

 

 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement