ਦਿਆਲ ਸਿੰਘ ਕੋਲਿਆਂਵਾਲੀ ਨੇ ਮੁਹਾਲੀ ਅਦਾਲਤ ਵਿਚ ਕੀਤਾ ਆਤਮ ਸਮਰਪਣ
Published : Dec 14, 2018, 5:58 pm IST
Updated : Apr 10, 2020, 11:17 am IST
SHARE ARTICLE
ਦਿਆਲ ਸਿੰਘ ਕੋਲਿਆਂਵਾਲੀ
ਦਿਆਲ ਸਿੰਘ ਕੋਲਿਆਂਵਾਲੀ

ਦਿਆਲ ਸਿੰਘ ਕੋਲਿਆਂਵਾਲੀ ਨੇ ਮੁਹਾਲੀ ਦੀ ਕੋਰਟ 'ਚ  ਸਰੰਡਰ ਕਰ ਦਿੱਤਾ ਹੈ। ਅਦਾਲਤ ਨੇ ਕੋਲਿਆਂਵਾਲੀ ਨੂੰ ਨਿਆਇਕ ਹਿਰਾਸਤ 'ਚ ਭੇਜਿਆ ਹੈ...

ਚੰਡੀਗੜ੍ਹ (ਭਾਸ਼ਾ) : ਦਿਆਲ ਸਿੰਘ ਕੋਲਿਆਂਵਾਲੀ ਨੇ ਮੁਹਾਲੀ ਦੀ ਕੋਰਟ 'ਚ  ਸਰੰਡਰ ਕਰ ਦਿੱਤਾ ਹੈ। ਅਦਾਲਤ ਨੇ ਕੋਲਿਆਂਵਾਲੀ ਨੂੰ ਨਿਆਇਕ ਹਿਰਾਸਤ 'ਚ ਭੇਜਿਆ ਹੈ।  ਕੋਲਿਆਂਵਾਲੀ ਨੇ ਕਿਹਾ ਕਿ  ਮੇਰੇ 'ਤੇ ਲਾਏ ਗਏ ਸਾਰੇ ਇਲਜ਼ਾਮ ਬੇਬੁਨਿਆਦ ਹਨ। ਉਨ੍ਹਾਂ ਉੱਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵਿਜੀਲੈਂਸ ਨੇ ਦਰਜ ਕੀਤਾ ਸੀ। ਸੁਪਰੀਮ ਕੋਰਟਨ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਇਕ ਹਫ਼ਤੇ ਦੇ ਅੰਦਰ-ਅੰਦਰ ਅਦਾਲਤ ਸਾਹਮਣੇ ਆਤਮ ਸਮਰਪਣ ਕਰਨ ਦੇ ਹੁਕਮ ਦਿਤੇ ਸਨ।

ਇਸ ਤੋਂ ਪਹਿਲਾਂ ਕੋਲਿਆਂਵਾਲੀ ਦੋ ਵਾਰ ਪੰਜਾਬ ਦੇ ਹਰਿਆਣਾ ਹਾਈਕੋਰਟ ਜਾ ਚੁੱਕੇ ਸਨ ਪਰ ਅਦਾਲਤ ਨੇ ਉਹਨਾਂ ਦੀ ਅਗਾਊਂ ਜ਼ਮਾਨਤ ਨੂੰ ਰੱਦ ਕਰ ਦਿਤਾ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਕੋਲਿਆਂਵਾਲੀ ਰੁਪੋਸ਼ ਹੋ ਗਏ ਸਨ ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਹਨਾਂ ਨੂੰ 25 ਜੁਲਾਈ ਨੂੰ ਅੰਤਿਮ ਜ਼ਮਾਨਤ ਦੇ ਦਿਤੀ ਸੀ। ਹਾਲਾਂਕਿ ਉਹ ਤਿੰਨ ਚਾਰ ਵਾਰ ਵਿਜੀਲੈਂਸ ਅਧਿਕਾਰੀ ਕੋਲ ਤਫ਼ਤੀਸ਼ ਲਈ ਹਾਜ਼ਰ ਹੋਏ ਸਨ ਅਤੇ ਨਾਲ ਹੀ ਇਸ ਮਹੀਨੇ ਵੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਕੋਲਿਆਂਵਾਲੀ ਦੇ ਬੰਦ ਪਏ ਘਰ ਵਿਚ ਵਿਜੀਲੈਂਸ ਨੇ ਛਾਪਾ ਮਾਰਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement