ਕਮਲਨਾਥ ਨੂੰ ਲੈ ਕੇ ਅਕਾਲੀਆਂ ਅਤੇ ਆਪ ਨੇ ਕੀਤਾ ਸ਼ਬਦੀ ਵਾਰ 
Published : Dec 14, 2018, 11:49 am IST
Updated : Dec 14, 2018, 11:49 am IST
SHARE ARTICLE
Aap And Akali Dal
Aap And Akali Dal

ਵਿਧਾਨਸਭਾ ਚੋਣਾਂ ਤੋਂ ਬਾਅਦ ਮੱਧ ਪ੍ਰਦੇਸ਼ ਵਿਚ ਸਰਕਾਰ ਦੀ ਕਮਾਨ ਕਮਲਨਾਥ ਦੇ ਹੱਥ ਦੇਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਭੂਚਾਲ ਆ ਗਿਆ ਹੈ...

ਚੰਡੀਗੜ੍ਹ (ਭਾਸ਼ਾ) : ਵਿਧਾਨਸਭਾ ਚੋਣਾਂ ਤੋਂ ਬਾਅਦ ਮੱਧ ਪ੍ਰਦੇਸ਼ ਵਿਚ ਸਰਕਾਰ ਦੀ ਕਮਾਨ ਕਮਲਨਾਥ ਦੇ ਹੱਥ ਦੇਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਭੂਚਾਲ ਆ ਗਿਆ ਹੈ, ਜਿਥੇ ਅਕਾਲੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਕਮਲਨਾਥ ਨੂੰ ਮੁਖ ਮੰਤਰੀ ਬਣਾਉਣ ਨੂੰ ਲੈ ਕੇ ਕੈਪਟਨ ਸਰਕਾਰ 'ਤੇ ਸ਼ਬਦੀ ਹੱਲਾ ਬੋਲ ਰਹੇ ਹਨ ਉਥੇ ਹੀ ਕਾਂਗਰਸ ਦੇ ਆਗੂ ਕਮਲਨਾਥ ਲਈ ਢਾਲ ਬਣਦੇ ਦਿਖਾਈ ਦੇ ਰਹੇ ਹਨ | ਦਰਅਸਲ ਕਮਲਨਾਥ ਨਾਮ 1984 ਸਿੱਖ ਕਤਲੇਆਮ ਵਿਚ ਉਭਰਿਆ ਸੀ  ਜਿਸ ਤੋਂ ਬਾਅਦ ਵਿਰੋਧੀਆਂ ਨੇ ਸੂਬੇ ਵਿਚ ਕਾਂਗਰਸ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ ।

Kamal NathKamal Nath

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਵੀ ਕਮਲ ਨਾਥ ਨੂੰ ਮੁੱਖ ਮੰਤਰੀ ਬਣਾਉਣ ਦੀ ਯੋਜਨਾ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਕਮਲਨਾਥ 1984 ਕਤਲੇਆਮ 'ਚ ਸ਼ਾਮਲ ਸੀ ਤੇ ਕਾਗਰਸ ਉਨ੍ਹਾਂ ਦਾ ਸਾਥ ਦੇ ਰਹੀ ਹੈ।  ਮਜੀਠੀਆ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੇ ਲੋਕਾਂ ਨੂੰ ਠੱਗ ਲਿਆ ਹੈ। ਆਮ ਆਦਮੀ ਪਾਰਟੀ ਤੋਂ ਮੁਅੱਤਲ ਕੀਤੇ ਗਏ ਸੁਖਪਾਲ ਸਿੰਘ ਖਹਿਰਾ ਨੇ ਵੀ ਕਮਲਨਾਥ ਨੂੰ ਮੁਖ ਮੰਤਰੀ ਬਣਾਏ ਜਾਣ 'ਤੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਕਿਹਾ ਹੈ।

Kamal NathKamal Nath

 ਖਹਿਰਾ ਨੇ ਕਿਹਾ ਕਿ ਕਾਂਗਰਸ ਕਮਲਨਾਥ ਨੂੰ ਮੁਖ ਮੰਤਰੀ ਬਣਾਉਣ ਦੀ ਤਿਆਰੀ ਕਰ ਸਿਖਾਂ ਨਾਲ ਧੋਖਾ ਕਰ ਰਹੀ ਹੈ। ਇਸ ਵਿਰੋਧ ਦੇ ਬਾਵਜੂਦ ਕਾਂਗਰਸ ਕਮਲਨਾਥ ਲਈ ਢਾਲ ਬਣਦੀ ਵਿਖਾਈ ਦੇ ਰਹੀ ਹੈ... ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਰੋਧੀ ਪਾਰਟੀਆਂ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਆਪਣੀ ਪਾਰਟੀ ਦਾ ਸਾਥ ਦਿੱਤਾ। ਕਮਲਨਾਥ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ ਅਤੇ ਵਿਰੋਧੀਆਂ ਵੱਲੋਂ ਲਗਾਤਾਰ ਸ਼ਬਦੀ ਹੱਲੇ ਬੋਲੇ ਜਾ ਰਹੇ ਹਨ, ਹੁਣ ਦੇਖਣਾ ਇਹ ਹੈ ਕਿ ਕਾਂਗਰਸ ਵੱਲੋਂ ਇਸ ਵਿਵਾਦ ਦਾ ਬਾਅਦ ਕੀ ਫੈਸਲਾ ਲਿਆ ਜਾਵੇਗਾ ਅਤੇ ਜੇਕਰ ਕਮਲਨਾਥ ਨੂੰ ਮੁਖ ਮੰਤਰੀ ਨਹੀਂ ਬਣਾਇਆ ਗਿਆ ਤਾਂ ਫੇਰ ਕਿਸ ਦੇ ਸਿਰ 'ਤੇ ਮੁਖ ਮੰਤਰੀ ਦਾ ਤਾਜ ਰੱਖਿਆ ਜਾਵੇਗਾ | 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement