ਮੁੱਖ ਮੰਤਰੀ ਨੂੰ ਸਦਮਾ, ਸੱਸ ਦਾ ਦੇਹਾਂਤ
Published : Dec 14, 2020, 12:59 am IST
Updated : Dec 14, 2020, 12:59 am IST
SHARE ARTICLE
image
image

ਮੁੱਖ ਮੰਤਰੀ ਨੂੰ ਸਦਮਾ, ਸੱਸ ਦਾ ਦੇਹਾਂਤ

ਸਿਆਸੀ ਤੇ ਧਾਰਮਕ ਸ਼ਖ਼ਸੀਅਤਾਂ ਨੇ ਪ੍ਰਵਾਰ ਨਾਲ ਹਮਦਰਦੀ ਪ੍ਰਗਟਾਈ

ਚੰਡੀਗੜ੍ਹ, 13 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਲੰਮੀ ਬਿਮਾਰੀ ਤੋਂ ਬਾਅਦ ਸਦੀਵੀਂ ਵਿਛੋੜਾ ਦੇ ਗਏ। ਸਰਦਾਰਨੀ ਸਤਿੰਦਰ ਕੌਰ 96 ਵਰ੍ਹਿਆਂ ਦੇ ਸਨ ਅਤੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਦਾਰ ਗਿਆਨ ਸਿੰਘ ਕਾਹਲੋਂ ਦੇ ਪਤਨੀ ਸਨ। ਉਹ ਅਪਣੇ ਪਿਛੇ ਇਕ ਪੁੱਤਰ ਹਿੰਮਤ ਸਿੰਘ ਕਾਹਲੋਂ, ਪੁੱਤਰੀ ਪ੍ਰਨੀਤ ਕੌਰ (ਸੰਸਦ ਮੈਂਬਰ) ਅਤੇ ਗੀਤਿੰਦਰ ਕੌਰ ਨੂੰ ਛੱਡ ਗਏ ਹਨ। ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਕਾਹਲੋਂ ਪ੍ਰਵਾਰ ਦੀ ਰਿਹਾਇਸ਼ ਵਿਖੇ ਮ੍ਰਿਤਕ ਦੇਹ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਦੁਖੀ ਪ੍ਰਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਸਰਦਾਰਨੀ ਸਤਿੰਦਰ ਕੌਰ ਦਾ ਅੰਤਮ ਸਸਕਾਰ ਸੈਕਟਰ-25 ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਅਤੇ ਪਰਵਾਰ ਦੇ ਬਾਕੀ ਮੈਂਬਰਾਂ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਸਾਢੂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਹਾਜ਼ਰ ਸਨ। ਸਰਦਾਰਨੀ ਸਤਿੰਦਰ ਕੌਰ ਦੇ ਅੰਤਮ ਸਸਕਾਰ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਮਨੀਸ਼ ਤਿਵਾੜੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਧਾਇਕ ਹਰਦਿਆਲ ਕੰਬੋਜ ਅਤੇ ਰਾਜਿੰਦਰ ਸਿੰਘ, ਮੁੱਖ ਸਕੱਤਰ ਵਿਨੀ ਮਹਾਜਨ, ਡੀਜੀਪੀ ਦਿਨਕਰ ਗੁਪਤਾ ਤੇ ਹੋਰ ਸਿਆਸੀ ਤੇ ਧਾਰਮਕ ਹਸਤੀਆਂ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement