ਕਿਸਾਨ ਆਗੂਆਂ ਵੱਲੋਂ ਚੋਣਾਂ ਲੜਨ ਨੂੰ ਲੈ ਕੇ ਯੋਗੇਂਦਰ ਯਾਦਵ ਦਾ ਬਿਆਨ, ਦਿੱਤੀ ਇਹ ਸਲਾਹ 
Published : Dec 14, 2021, 5:43 pm IST
Updated : Dec 14, 2021, 5:43 pm IST
SHARE ARTICLE
Yogendra Yadav
Yogendra Yadav

ਕੋਈ ਕਿਸਾਨ ਆਗੂ ਚੋਣਾਂ ਵਿਚ SKM ਦੇ ਨਾਮ ਦੀ ਵਰਤੋਂ ਕਰਦਾ ਹੈ ਤਾਂ ਲੋਕਾਂ ਤੱਕ ਸਹੀ ਸੰਦੇਸ਼ ਨਹੀਂ ਜਾਵੇਗਾ।

 

ਚੰਡੀਗੜ੍ਹ - ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ, ਜਿੱਥੇ ਇੱਕ ਪਾਸੇ ਪਹਿਲਾਂ ਤੋਂ ਮੌਜੂਦ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਲਈ ਵੱਖੋ-ਵੱਖਰੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਕਿਸਾਨ ਆਗੂਆਂ ਵੱਲੋਂ ਚੋਣਾਂ ਲੜਨ ਨੂੰ ਲੈ ਕੇ ਨਵੀਂ ਚਰਚਾ ਛਿੜੀ ਹੋਈ ਹੈ, ਜੋ ਕਿ ਸਿਆਸੀ ਪਾਰਟੀਆਂ ਲਈ ਚਿੰਤਾ ਦਾ ਇੱਕ ਵਿਸ਼ਾ ਹੈ। ਇਸੇ ਵਿਚਾਲੇ ਹੁਣ ਪੰਜਾਬ ਵਿਚ ਚੋਣਾਂ ਲੜਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਿਚਾਲੇ ਕਹਾ ਸੁਣੀ ਹੋ ਰਹੀ ਹੈ।

yogendra yadavyogendra yadav

ਇਹਨਾਂ ਚੋਣਾਂ ਦੇ ਮੱਦੇਨਜ਼ਰ ਕਿਸਾਨ ਆਗੂ ਯੋਗੇਂਦਰ ਯਾਦਵ ਵੱਲੋਂ ਕਿਸਾਨ ਆਗੂਆਂ ਨੂੰ ਸਲਾਹ ਦਿੱਤੀ ਗਈ ਹੈ। ਦਰਅਸਲ, ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਯੋਗੇਂਦਰ ਯਾਦਵ ਨੇ ਚੋਣਾਂ ਲੜਨ ਦੇ ਚਾਹਵਾਨ ਆਗੂਆਂ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਨਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੋਣ ਲੜਨਾ ਸਾਰਿਆਂ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਆਗੂ ਚੋਣਾਂ ਵਿਚ SKM ਦੇ ਨਾਮ ਦੀ ਵਰਤੋਂ ਕਰਦਾ ਹੈ ਤਾਂ ਲੋਕਾਂ ਤੱਕ ਸਹੀ ਸੰਦੇਸ਼ ਨਹੀਂ ਜਾਵੇਗਾ।

Gurnam Singh CharuniGurnam Singh Charuni

ਕਿਸਾਨ ਆਗੂ ਨੇ ਕਿਹਾ ਕਿ ਹਰ ਕਿਸੇ ਦੀ ਆਪਣੀ ਜ਼ਿੰਦਗੀ ਹੈ। ਜਿਸ ਕਾਰਨ ਹਰ ਕਿਸੇ ਨੂੰ ਚੋਣਾਂ ਲੜਨ ਦਾ ਹੱਕ ਹੈ ਪਰ ਚੋਣਾਂ ਵਿਚ ਸੰਯੁਕਤ ਕਿਸਾਨ ਮੋਰਚਾ ਦਾ ਨਾਮ ਵਰਤਣਾ ਸਹੀ ਨਹੀਂ ਹੋਵੇਗਾ । ਇਸ ਨਾਲ ਲੋਕਾਂ ਤੱਕ ਗਲਤ ਸੰਦੇਸ਼ ਜਾਵੇਗਾ ਅਤੇ ਲੋਕਾਂ ਦਾ ਅੰਦੋਲਨ ਤੋਂ ਵਿਸ਼ਵਾਸ ਉੱਠ ਜਾਵੇਗਾ।ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਨਾਲ ਜੁੜੇ ਆਗੂਆਂ ਵੱਲੋਂ ਪੰਜਾਬ ਵਿਚ ਚੋਣਾਂ ਲੜਨ ਦੇ ਸੰਕੇਤ ਦਿੱਤੇ ਗਏ ਹਨ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੀ ਕਿਹਾ ਸੀ ਕਿ ਉਹ ਮਿਸ਼ਨ ਪੰਜਾਬ ਤਹਿਤ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰਨਗੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement