Punjab News: ਪ੍ਰੋਫੈਸਰ ਦੀ ਕੁੱਟਮਾਰ ਮਾਮਲੇ ‘ਚ 12 ਵਿਦਿਆਰਥੀ ਸਸਪੈਂਡ, ਪੰਜਾਬੀ ਯੂਨੀਵਰਸਿਟੀ ਦੀ ਵੱਡੀ ਕਾਰਵਾਈ
Published : Dec 14, 2023, 2:12 pm IST
Updated : Dec 14, 2023, 3:56 pm IST
SHARE ARTICLE
12 students suspended in the case of beating the professor
12 students suspended in the case of beating the professor

ਸਿਰਫ਼ ਪ੍ਰੀਖਿਆ ਦੇਣ ਲਈ ਯੂਨੀਵਰਸਿਟੀ ਆ ਸਕਣਗੇ ਵਿਦਿਆਰਥੀ

Punjab News:  ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਵਿਚ ਪੰਜਾਬੀ ਵਿਭਾਗ ਦੇ ਪ੍ਰੋ. ਸੁਰਜੀਤ ਸਿੰਘ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਤਹਿਤ ਯੂਨੀਵਰਸਿਟੀ ਪ੍ਰਸ਼ਾਸਨ ਨੇ 12 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿਤਾ ਹੈ। ਯੂਨੀਵਰਸਿਟੀ ਨੇ ਸਖ਼ਤ ਕਾਰਵਾਈ ਕਰਦਿਆਂ ਇਨ੍ਹਾਂ ਸਾਰੇ ਵਿਦਿਆਰਥੀਆਂ ਦੇ ਕੈਂਪਸ ਵਿਚ ਦਾਖਲੇ ’ਤੇ ਪਾਬੰਦੀ ਲਗਾ ਦਿਤੀ ਹੈ। ਇਹ ਵਿਦਿਆਰਥੀ ਸਿਰਫ਼ ਪ੍ਰੀਖਿਆ ਦੇਣ ਲਈ ਯੂਨੀਵਰਸਿਟੀ ਆ ਸਕਣਗੇ।

ਸੂਤਰਾਂ ਅਨੁਸਾਰ 4 ਵਿਦਿਆਰਥੀ ਖੁਦ ਕਮੇਟੀ ਸਾਹਮਣੇ ਪੇਸ਼ ਹੋਏ ਅਤੇ ਅਪਣਾ ਪੱਖ ਵੀ ਰੱਖਿਆ। ਜਦਕਿ 8 ਵਿਦਿਆਰਥੀ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ ਪਰ ਇਨ੍ਹਾਂ ਦੀ ਪਛਾਣ ਕਰਨ ਮਗਰੋਂ ਇਨ੍ਹਾਂ ਵਿਰੁਧ ਕਾਰਵਾਈ ਕੀਤੀ ਗਈ। ਦਸਿਆ ਜਾ ਰਿਹਾ ਹੈ ਕਿ ਪ੍ਰੋਫੈਸਰ ਵਲੋਂ ਇਕ ਲੜਕੀ ਵਿਰੁਧ ਮਾਣਹਾਨੀ ਦਾ ਮਾਮਲਾ ਵੀ ਦਾਇਰ ਕਰਵਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ 13 ਸਤੰਬਰ ਨੂੰ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਦੀ ਉਸ ਦੇ ਬਠਿੰਡਾ ਸਥਿਤ ਘਰ ਵਿਚ ਬੀਮਾਰੀ ਕਾਰਨ ਮੌਤ ਹੋ ਗਈ ਸੀ। ਇਸ ਮਗਰੋਂ ਵਿਦਿਆਰਥੀਆਂ ਨੇ ਪ੍ਰੋਫੈਸਰ ’ਤੇ ਵਿਦਿਆਰਥਣ ਨਾਲ ਗ਼ਲਤ ਵਿਵਹਾਰ ਅਤੇ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਇਲਜ਼ਾਮ ਲਗਾਇਆ। ਵਿਦਿਆਰਥੀਆਂ ਦੀ ਭੀੜ ਵਲੋਂ ਉਕਤ ਪ੍ਰੋਫੈਸਰ ਦੀ ਕੁੱਟਮਾਰ ਕੀਤੀ ਗਈ।

ਇਸ ਮਾਮਲੇ ਦੀ ਸਾਬਕਾ ਜੱਜ ਦੀ ਅਗਵਾਈ ਹੇਠ ਕਮੇਟੀ ਵਲੋਂ ਜਾਂਚ ਕੀਤੀ ਗਈ। ਜਾਂਚ ਮਗਰੋਂ ਥਾਣਾ ਅਰਬਨ ਐਸਟੇਟ ਦੀ ਪੁਲਿਸ ਨੇ ਕਈ ਵਿਦਿਆਰਥੀਆਂ ਵਿਰੁਧ ਕੇਸ ਦਰਜ ਕੀਤੇ। ਜੱਜ ਨੇ ਅਪਣੀ ਰੀਪੋਰਟ ਵਿਚ ਅਧਿਆਪਕ ਦਾ ਵਤੀਰਾ ਸਹੀ ਨਾ ਹੋਣ ਦੀ ਟਿੱਪਣੀ ਕੀਤੀ, ਜਿਸ ਕਾਰਨ ਉਸ ਨੂੰ ਵੀ ਮੁਅਤਲ ਕਰ ਦਿਤਾ ਗਿਆ ਸੀ। ਇਸ ਮਗਰੋਂ ਅਧਿਆਪਕ ’ਤੇ ਹਮਲਾ ਕਰਨ ਵਾਲੇ ਵਿਦਿਆਰਥੀਆਂ ਵਿਰੁਧ ਅਨੁਸ਼ਾਸਨੀ ਕਾਰਵਾਈ ਦੀ ਮੰਗ ਚੁੱਕੀ ਗਈ ਸੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement