Mansa Encounter: ਬੁਢਲਾਡਾ ’ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਠਭੇੜ; ਗੈਂਗਸਟਰ ਪੰਮਾ ਕੁਲਾਣਾ ਗੋਲੀ ਲੱਗਣ ਕਾਰਨ ਜ਼ਖਮੀ
Published : Dec 14, 2023, 9:25 pm IST
Updated : Dec 14, 2023, 9:25 pm IST
SHARE ARTICLE
Mansa Encounter
Mansa Encounter

ਅਸਲਾ ਬਰਾਮਦ ਕਰਨ ਪਹੁੰਚੀ ਸੀ ਪੁਲਿਸ

Mansa Encounter: ਮਾਨਸਾ ਦੇ ਬੁਢਲਾਡਾ ਵਿਖੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮਾਨਸਾ ਪੁਲਿਸ ਨੇ ਗੈਂਗਸਟਰ ਪੰਮਾ ਕੁਲਾਣਾ ਨੂੰ ਜ਼ਿੰਦਾ ਕਾਬੂ ਕਰ ਲਿਆ ਹੈ, ਹਾਲਾਂਕਿ ਉਸ ਨੇ ਪੁਲਿਸ 'ਤੇ ਫਾਇਰਿੰਗ ਕੀਤੀ ਸੀ ਅਤੇ ਜਵਾਬੀ ਗੋਲੀਬਾਰੀ 'ਤੇ ਉਸ ਨੂੰ ਕਾਬੂ ਕਰ ਲਿਆ ਗਿਆ ਸੀ। ਇਸ ਦੌਰਾਨ ਗੈਂਗਸਟਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਬੁਢਲਾਡਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਧਾਰਾ 307 ਤਹਿਤ ਇਹ ਗੈਂਗਸਟਰ ਸੀ.ਆਈ.ਏ. ਸਟਾਫ਼ ਕੋਲ ਸੀ, ਉਸ ਕੋਲੋਂ ਅਸਲਾ ਬਰਾਮਦ ਕਰਨ ਲਈ ਉਸ ਨੂੰ ਬੁਢਲਾਡਾ ਲਿਆਂਦਾ ਗਿਆ ਸੀ। ਜਿਥੇ ਉਸ ਨੇ ਉਸੇ ਪਿਸਤੌਲ ਨਾਲ ਪੁਲਿਸ 'ਤੇ ਗੋਲੀਬਾਰੀ ਸ਼ੁਰੂ ਕਰ ਦਿਤੀ, ਜੋ ਬਰਾਮਦ ਕੀਤੀ ਜਾਣੀ ਸੀ। ਪੁਲਿਸ ਨੇ ਜਵਾਬੀ ਕਾਰਵਾਈ ਵਿਚ ਉਸ ਦੇ ਪੈਰ ਉਤੇ ਗੋਲੀ ਚਲਾਈ। ਦੱਸ ਦੇਈਏ ਕਿ ਗੈਂਗਸਟਰ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਕੁਲਾਣਾ ਵਿਰੁਧ ਇਕ ਦਰਜਨ ਦੇ ਕਰੀਬ ਮਾਮਲੇ ਦਰਜ ਹਨ।

For more news apart from Encounter between police and gangster in Mansa, stay tuned to Rozana Spokesman)

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement