ਨਵ-ਜੰਮੀਆਂ ਬੱਚੀਆਂ ਦਾ ਸਨਮਾਨ
Published : Jan 15, 2019, 10:31 am IST
Updated : Jan 15, 2019, 10:31 am IST
SHARE ARTICLE
12 New-Born Girls Were Honored
12 New-Born Girls Were Honored

ਸਿਹਤ ਵਿਭਾਗ ਬਠਿੰਡਾ ਵੱਲੋਂ ਜੱਚਾ-ਬੱਚਾ ਸਿਵਲ ਹਸਪਤਾਲ ਬਠਿੰਡਾ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ.......

ਬਠਿੰਡਾ : ਸਿਹਤ ਵਿਭਾਗ ਬਠਿੰਡਾ ਵੱਲੋਂ ਜੱਚਾ-ਬੱਚਾ ਸਿਵਲ ਹਸਪਤਾਲ ਬਠਿੰਡਾ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਮਾਪਿਆਂ ਨਾਲ ਪੁੱਜੀਆਂ 12 ਨਵ-ਜੰਮੀਆਂ ਬੱਚੀਆਂ ਦਾ ਸਨਮਾਨ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਬੱਚੀਆਂ ਦੇ ਮਾਪਿਆਂ ਨੂੰ ਬੱਚੀ ਦੇ ਜਨਮ ਅਤੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਗੁਰਦੀਪ ਸਿੰਘ ਨੇ  ਸਮਾਜ ਨੂੰ ਰੂੜੀਵਾਦੀ ਸੋਚ ਤਿਆਗ ਕੇ ਕੁੜੀਆਂ ਨੂੰ ਸਤਿਕਾਰ ਦੇਣ ਅਤੇ ਸਮੇਂ ਦੇ ਹਾਣੀ ਬਣਾਉਣ ਦੀ ਅਪੀਲ ਕੀਤੀ।

ਇਸ ਮੌਕੇ ਐਸ.ਐਮ.ਓ. ਡਾ. ਐਸ.ਐਸ. ਗਿੱਲ ਨੇ ਕਿਹਾ ਕਿ ਮੁਸ਼ਕਲਾਂ ਦਾ ਡਟ ਕੇ ਮੁਕਾਬਲਾ ਕਰਨ ਅਤੇ ਆਪਣਾ ਤੇ ਆਪਣੇ ਪਰਿਵਾਰ ਦਾ ਵਧੀਆ ਢੰਗ ਨਾਲ ਪਾਲਣ ਪੋਸ਼ਨ ਕਰਨ ਦੇ ਸਮਰੱਥ ਬਣਾਉਣ ਲਈ ਲੜਕੀਆਂ ਨੂੰ ਉੱਚ ਵਿਦਿਆ ਪ੍ਰਦਾਨ ਕਰਨੀ ਬਹੁਤ ਜ਼ਰੂਰੀ ਹੈ। ਇਸ ਮੌਕੇ ਡਾ. ਸਤੀਸ਼ ਜਿੰਦਲ, ਡਾ. ਅੰਜਲੀ, ਡਿਪਟੀ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਕੇਵਲ ਕ੍ਰਿਸ਼ਨ ਸ਼ਰਮਾ, ਬੀ.ਈ.ਈ. ਸੰਜੀਵ ਕੁਮਾਰ ਸ਼ਰਮਾ, ਹਰਵਿੰਦਰ ਸਿੰਘ ਆਦਿ ਸਮੁੱਚਾ ਸਟਾਫ਼ ਹਾਜ਼ਰ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement