ਅੰਮ੍ਰਿਤਸਰ 'ਹੈਰੀਟੇਜ਼ ਸਟ੍ਰੀਟ' ਤੇ ਲੱਗੇ ਭੰਗੜੇ-ਗਿੱਧੇ ਵਾਲੇ ਬੁੱਤਾਂ ਦੀ ਭੰਨਤੋੜ
Published : Jan 15, 2020, 11:55 am IST
Updated : Jan 15, 2020, 11:55 am IST
SHARE ARTICLE
File
File

ਦੇਰ ਰਾਤ ਕੀਤੀ ਗਈ ਭੰਨਤੋੜ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਹੈਰਿਟੇਜ ਸਟ੍ਰੀਟ ਦੇ ਬਾਹਰ ਲੱਗੇ ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਲਈ ਸਿੱਖ ਜੱਥੇਬੰਦੀਆਂ ਨੇ ਮੋਰਚ ਖੋਲ੍ਹ ਦਿੱਤਾ ਹੈ। ਮੰਗਲਵਾਰ ਦੇਰ ਰਾਤ ਲਗਭਗ 1.30 ਵਜੇ ਕੁੱਝ ਨੌਜਵਾਨਾਂ ਨੇ ਇਨ੍ਹਾਂ ਬੁੱਤਾਂ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ।

FileFile

ਹਾਲਾਂਕਿ ਮੌਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਭੰਨਤੋੜ ਕਰਨ ਵਾਲੇ ਸਿੱਖ ਜੱਥੇਬੰਦੀਆਂ ਦੇ 8 ਨੌਜਵਾਨਾਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ। ਜਾਣਕਾਰੀ ਮੁਤਾਬਕ ਜੱਥਾ ਹਿੰਮਤ-ਏ-ਖਾਲਸਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਗੁਰੂ ਘਰ ਨੂੰ ਜਾਂਦੇ ਰਾਹ 'ਤੇ ਲੱਗੇ ਇਨ੍ਹਾਂ ਬੁੱਤਾਂ ਵਿਰੁੱਧ ਮੋਰਚਾ ਖੋਲ੍ਹਿਆ ਗਿਆ ਹੈ।

FileFile

ਇਸੇ ਕੜੀ ਦੇ ਤਹਿਤ ਮੰਗਲਵਾਰ ਰਾਤ ਹੈਰਿਟੇਜ ਸਟ੍ਰੀਟ ਨੇੜੇ ਸਿੱਖ ਜੱਥੇਬੰਦੀਆਂ ਦੇ ਮੈਂਬਰ ਇਕੱਤਰ ਹੋਏ ਅਤੇ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਮੰਗ ਕਰਦਿਆਂ ਪਹਿਲਾਂ ਰੋਸ ਪ੍ਰਦਰਸ਼ਨ ਕੀਤਾ ਅਤੇ ਉਸ ਤੋਂ ਬਾਅਦ ਇਨ੍ਹਾਂ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।

FileFile

ਦੱਸ ਦਈਏ ਕਿ ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਹੈਰਿਟੇਜ ਸਟ੍ਰੀਟ 'ਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਹੋਏ ਗਿੱਧੇ-ਭੰਗੜੇ ਦੇ ਬੁੱਤ ਲੱਗੇ ਹੋਏ ਹਨ, ਜਿਨ੍ਹਾਂ ਕੋਲ ਖਲ੍ਹੋ ਕੇ ਲੋਕ ਤਸਵੀਰਾਂ ਖਿਚਵਾਉਂਦੇ ਹਨ। ਇਸ 'ਤੇ ਇਤਰਾਜ਼ ਕਰਦਿਆਂ ਕੁਝ ਸਿੱਖ ਜਥੰਬੇਦੀਆਂ ਵਲੋਂ ਇਨ੍ਹਾਂ ਬੁੱਤਾਂ ਨੂੰ ਹਟਾਏ ਜਾਣ ਲਈ ਆਵਾਜ਼ ਬੁਲੰਦ ਕੀਤੀ ਹੋਈ ਹੈ।

FileFile

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement