ਕਸ਼ਮੀਰ ਵਿਚ ਡਲ ਝੀਲ ਵਿਚ ਜੰਮੀ ਬਰਫ਼
Published : Jan 15, 2021, 12:36 am IST
Updated : Jan 15, 2021, 12:36 am IST
SHARE ARTICLE
image
image

ਕਸ਼ਮੀਰ ਵਿਚ ਡਲ ਝੀਲ ਵਿਚ ਜੰਮੀ ਬਰਫ਼

ਸ੍ਰੀਨਗਰ, 14 ਜਨਵਰੀ: ਕਸ਼ਮੀਰ ਦੀ ਮਸ਼ਹੂਰ ਡੱਲ ਝੀਲ ਅਤੇ ਕਈ ਹੋਰ ਤਬਾਲਾਂ  ਦੇ ਜÇ ਹਿੱਸਿਆਂ ਵਿਚ ਵੀਰਵਾਰ ਨੂੰ ਪਾਣੀ ਜੰਮ ਗਿਆ ਅਤੇ ਪੂਰੀ ਵਾਦੀ ਵਿਚ ਸੀਤਲਹਿਰ ਦਾ ਕਹਿਰ ਜਾਰੀ ਹੈ। ਸ੍ਰੀਨਗਰ ਵਿਚ ਬੀਤੀ ਰਾਤ ਪਿਛਲੇ 30 ਸਾਲਾਂ ਵਿਚ ਸਭ ਤੋਂ ਠੰਢੀ ਰਾਤ ਰਹੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।
ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦਸਿਆ ਕਿ ਸ੍ਰੀਨਗਰ ਵਿਚ ਘੱਟੋ ਘੱਟ ਤਾਪਮਾਨ ਜ਼ੀਰੋ ਤੋਂ 8.4 ਡਿਗਰੀ ਸੈਲਸੀਅਸ ਰਿਹਾ, ਜੋ ਕਿ 30 ਸਾਲਾਂ ਵਿਚ ਸ਼ਹਿਰ ਦਾ ਸਭ ਤੋਂ ਘੱਟ ਹੈ
 ਉਨ੍ਹਾਂ ਦਸਿਆ ਕਿ 1995 ਵਿਚ ਸ੍ਰੀਨਗਰ ਵਿਚ ਘੱਟੋ ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜਦੋਂਕਿ 1991 ਵਿਚ ਇਹ ਜ਼ੀਰੋ ਤੋਂ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਸ੍ਰੀਨਗਰ ਵਿਚ ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ 1893 ਵਿਚ ਜ਼ੀਰੋ ਤੋਂ 14.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਸੀ। ਵਾਦੀ ਦੇ ਬਾਕੀ ਹਿੱਸਿਆਂ ਵਿਚ ਵੀ ਠੰਢ ਕਾਫੀ ਵੱਧ ਰਹੀ ਹੈ।
ਪਹਿਲਗਾਮ ਟੂਰਿਜ਼ਮ ਰਿਜੋਰਟ, ਜੋ ਕਿ ਦੱਖਣੀ ਕਸ਼ਮੀਰ ਵਿਚ ਸਾਲਾਨਾ ਅਮਰਨਾਥ ਯਾਤਰਾ ਦੇ ਆਧਾਰ ਕੈਂਪ ਵਜੋਂ ਕੰਮ ਕਰਦਾ ਸੀ, ਵਿਚ ਘੱਟੋ ਘੱਟ ਤਾਪਮਾਨ ਜ਼ੀਰੋ ਤੋਂ 11.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਿਜ਼ੋਰਟ ਜੰਮੂ ਕਸ਼ਮੀਰ ਦਾ ਸਭ ਤੋਂ ਠੰਢਾ ਸਥਾਨ ਰਿਹਾ।
      ਗੁਲਮਰਗ ਸੈਲਾਨੀ ਸਥਾਨ ਵਿਚ ਘੱਟੋ ਘੱਟ ਤਾਪਮਾਨ ਜ਼ੀਰੋ ਤੋਂ 7 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਉੱਤਰੀ ਕਸ਼ਮੀਰ ਦੇ ਕੁਪਵਾੜਾ ’ਚ ਘੱਟੋ ਘੱਟ ਤਾਪਮਾਨ ਜ਼ੀਰੋ ਤੋਂ 6.7 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਜਦਕਿ ਦੱਖਣ ’ਚ ਕੋਕੇਰਨਾਗ ’ਚ ਜ਼ੀਰੋ ਤੋਂ 10.3 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। (ਪੀਟੀਆਈ) 

---------------------------

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement