ਖੇਡ ਵਿਭਾਗ ਕਰੇਗਾ 1135 ਖਿਡਾਰੀਆਂ ਦਾ ਸਨਮਾਨ : ਸੋਢੀ
Published : Jan 15, 2021, 12:28 am IST
Updated : Jan 15, 2021, 12:28 am IST
SHARE ARTICLE
image
image

ਖੇਡ ਵਿਭਾਗ ਕਰੇਗਾ 1135 ਖਿਡਾਰੀਆਂ ਦਾ ਸਨਮਾਨ : ਸੋਢੀ

ਚੰਡੀਗੜ੍ਹ, 14 ਜਨਵਰੀ (ਸੁਰਜੀਤ ਸਿੰਘ ਸੱਤੀ) : ਪੰਜਾਬ ਦੇ ਖੇਡ ਵਿਭਾਗ ਨੇ ਸਾਲ 2017-18 ਦੌਰਾਨ ਕੌਮਾਂਤਰੀ ਤੇ ਕੌਮੀ ਪੱਧਰ ਦੇ ਖੇਡ ਪਿੜਾਂ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਤ ਕਰਨ ਦਾ ਵਾਅਦਾ ਪੂਰਾ ਕਰਦਿਆਂ ਪਹਿਲੇ ਪੜਾਅ ਤਹਿਤ 90 ਖਿਡਾਰੀਆਂ ਨੂੰ ਸਨਮਾਨਤ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਾਲ ਹੀ ਵਿਚ ਅਜਿਹੇ 1,135 ਖਿਡਾਰੀਆਂ ਨੂੰ ਕਰੋੜਾਂ ਰੁਪਏ ਦੀ ਰਾਸ਼ੀ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਸੀ।
ਇਸ ਸਬੰਧੀ  ਜਾਣਕਾਰੀ ਦਿੰਦਿਆਂ ਰਾਣਾ ਸੋਢੀ ਨੇ ਦਸਿਆ ਕਿ ਰਾਜ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਨਕਦ ਇਨਾਮੀ ਰਾਸ਼ੀ ਤੋਂ ਵਾਂਝੇ ਰਹਿ ਗਏ ਖਿਡਾਰੀਆਂ ਨੂੰ ਸਨਮਾਨਤ ਕਰਨ ਲਈ ਅਸੀਂ ਨਵੀਂ ਖੇਡ ਨੀਤੀ-2018 ਅਨੁਸਾਰ ਇਹ ਪ੍ਰਕਿਰਿਆ ਸ਼ੁਰੂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਤ ਕਰਨ ਦਾ ਕਾਰਜ ਦੇਰੀ ਨਾਲ ਸ਼ੁਰੂ ਹੋ ਰਿਹਾ ਹੈ ਪਰ ਹੁਣ ਨਿਰੰਤਰ ਅਜਿਹੇ ਸਮਾਗਮ ਕਰਵਾ ਕੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿਤਾ ਜਾਵੇਗਾ। ਉਨ੍ਹਾਂ ਦਸਿਆ ਕਿ ਸਾਲ ਸਾਲ 2007-18 ਦੌਰਾਨ ਸੂਬੇ ਤੇ ਦੇਸ਼ ਲਈ ਨਾਮਣਾ ਖੱਟਣ ਵਾਲੇੇ ਕੌਮਾਂਤਰੀ ਅਤੇ ਕੌਮੀ ਪੱਧਰ ਦੇ ਕੁੱਲ 1135 ਖਿਡਾਰੀਆਂ ਨੂੰ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਆ ਜਾਵੇਗਾ।
ਖੇਡ ਮੰਤਰੀ ਨੇ ਕਿਹਾ ਕਿ ਨਕਦ ਇਨਾਮੀ ਰਾਸ਼ੀ ਦੀ ਵੰਡ ਦੇ ਪਹਿਲੇ ਪੜਾਅ ਤਹਿਤ ਕੁੱਲ 90 ਖਿਡਾਰੀਆਂ ਨੂੰ ਸਨਮਾਨਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦਸਿਆ ਕਿ ਇਨ੍ਹਾਂ ਵਿਚੋਂ 36 ਖਿਡਾਰੀ ਕੌਮਾਂਤਰੀ ਪੱਧਰ ’ਤੇ ਖੇਡ ਚੁੱਕੇ ਹਨ ਅਤੇ 54 ਖਿਡਾਰੀ ਰਾਸ਼ਟਰੀ ਪੱਧਰ ’ਤੇ ਤਮਗ਼ਾ ਜੇਤੂ ਹਨ, ਜਿਨ੍ਹਾਂ ਨੂੰ 15 ਜਨਵਰੀ ਨੂੰ ਚੰਡੀਗੜ੍ਹ ਵਿਖੇ ਵਿਸ਼ੇਸ਼ ਨਕਦ ਇਨਾਮ ਵੰਡ ਸਮਾਗਮ ਦੌਰਾਨ ਕੁੱਲ 1.65 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਆ ਜਾਵੇਗਾ। ਉਨ੍ਹਾਂ ਅੱਗੇ ਦਸਿਆ ਕਿ ਲਾਭਪਾਤਰੀਆਂ ਨੂੰ ਇਨਾਮੀ ਰਾਸ਼ੀ ਦੀ ਵੰਡ ਲਈ ਵਿਭਾਗ ਕੋਲ ਲੋੜੀਂਦੇ ਫ਼ੰਡ ਮੌਜੂਦ ਹਨ।
ਰਾਣਾ ਸੋਢੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਇਨਾਮ ਵੰਡ ਸਮਾਰੋਹ ਦੌਰਾਨ ਸਿਹਤ ਪ੍ਰੋਟੋਕੋਲ ਅਤੇ ਤੈਅਸ਼ੁਦਾ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਗਲੇ ਇਨਾਮ ਵੰਡ ਸਮਾਰੋਹ ਬਾਕਾਇਦਾ ਤੌਰ ਉਤੇ ਨਿਰਧਾਰਤ ਸਮੇਂ ਉਪਰ ਕਰਵਾਏ ਜਾਣਗੇ, ਜੋ ਟੋਕੀਓ-2021 ਉਲੰਪਿਕ ਵਿਚ ਤਮਗ਼ੇ ਜਿੱਤਣ ਲਈ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਕਾਫ਼ੀ ਲਾਹੇਵੰਦ ਸਿੱਧ ਹੋਣਗੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement