ਪੰਜਾਬ ਤੇ ਹਰਿਆਣਾ ’ਚ ਕੜਾਕੇ ਦੀ ਠੰਢ, ਬਠਿੰਡਾ ਸਭ ਤੋਂ ਠੰਢਾ
Published : Jan 15, 2022, 12:12 pm IST
Updated : Jan 15, 2022, 12:12 pm IST
SHARE ARTICLE
 Bathinda is the coldest place in Punjab and Haryana
Bathinda is the coldest place in Punjab and Haryana

ਭਾਰਤੀ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਪੂਰਬੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

 

ਚੰਡੀਗੜ੍ਹ  (ਨਰਿੰਦਰ ਸਿੰਘ ਝਾਮਪੁਰ) : ਉੱਤਰੀ ਭਾਰਤ ਠੰਢ ਅਤੇ ਧੁੰਦ ਦੀ ਦੋਹਰੀ ਮਾਰ ਝੱਲ ਰਿਹਾ ਹੈ। ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿਚ ਠੰਢ ਬਹੁਤ ਵੱਧ ਗਈ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਦੀ ਚਾਦਰ ਕਾਰਨ ਲੋਕ ਵੀ ਪ੍ਰੇਸ਼ਾਨ ਹਨ। ਸੰਘਣੀ ਧੁੰਦ ਨੇ ਕਈ ਇਲਾਕਿਆਂ ਨੂੰ ਢੱਕ ਲਿਆ। ਧੁੰਦ ਕਾਰਨ ਵਿਜ਼ੀਬਿਲਟੀ ਕਾਫ਼ੀ ਘੱਟ ਗਈ ਸੀ। ਉੱਤਰੀ ਭਾਰਤ ਵਿਚ ਠੰਢ ਨਾਲ ਜੂਝ ਰਹੇ ਲੋਕਾਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਭਾਰਤੀ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਪੂਰਬੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Winter Season Winter Season

ਨਾਲ ਹੀ ਅਗਲੇ ਚਾਰ-ਪੰਜ ਦਿਨਾਂ ਵਿਚ ਸੰਘਣੀ ਧੁੰਦ ਹੋਰ ਵੀ ਪ੍ਰੇਸ਼ਾਨ ਕਰਨ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਸੰਘਣੀ ਧੁੰਦ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਪੱਛਮੀ ਹਿਮਾਲਿਆ ਖੇਤਰ, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿਚ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। 

ਜਦਕਿ ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਯੂਪੀ, ਬਿਹਾਰ, ਪੱਛਮੀ ਬੰਗਾਲ ਅਤੇ ਸਿੱਕਮ ਦੇ ਕੁਝ ਇਲਾਕਿਆਂ ਵਿਚ ਸੰਘਣੀ ਧੁੰਦ ਵਧਣ ਦੀ ਸੰਭਾਵਨਾ ਹੈ। ਪੰਜਾਬ- ਹਰਿਆਣਾ ਦੇ ਕਈ ਇਲਾਕਿਆਂ ਵਿਚ ਅੱਜ ਠੰਢ ਦਾ ਜ਼ੋਰ ਵਧ ਗਿਆ। ਪੰਜਾਬ ਦੇ ਬਠਿੰਡਾ ਵਿਚ ਅੱਜ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਗੁਰਦਾਸਪੁਰ ਵਿਚ ਵੀ ਰਾਤ ਠੰਡੀ ਰਹੀ ਅਤੇ ਘੱਟੋ-ਘੱਟ ਤਾਪਮਾਨ 5.2 ਦਰਜ ਕੀਤਾ ਗਿਆ। 

WinterWinter

ਮੌਸਮ ਵਿਭਾਗ ਅਨੁਸਾਰ ਜਲੰਧਰ, ਮੋਗਾ ਅਤੇ ਲੁਧਿਆਣਾ ਵਿਚ ਵੀ ਘੱਟੋ-ਘੱਟ ਤਾਪਮਾਨ ਕ੍ਰਮਵਾਰ 8.6, 5.9 ਅਤੇ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਅਤੇ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦਾ ਹਿਸਾਰ ਘੱਟੋ-ਘੱਟ 4.3 ਡਿਗਰੀ ਸੈਲਸੀਅਸ ਤਾਪਮਾਨ ਨਾਲ ਕੜਾਕੇ ਦੀ ਠੰਡ ਦੀ ਲਪੇਟ ਵਿੱਚ ਹੈ। ਮੌਸਮ ਵਿਭਾਗ ਅਨੁਸਾਰ ਹਰਿਆਣਾ ਦੇ ਸਿਰਸਾ ਵਿਚ ਵੀ ਰਾਤ ਨੂੰ ਠੰਢ ਰਹੀ, ਜਿਥੇ ਵਿਚ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਦਿੱਲੀ ਨਾਲ ਲਗਦੇ ਗੁੜਗਾਉਂ ਵਿਚ ਪਾਰਾ ਡਿੱਗ ਕੇ 7.5 ਡਿਗਰੀ ਤਕ ਪਹੁੰਚ ਗਿਆ। ਅੰਬਾਲਾ ਵਿਚ ਘੱਟੋ-ਘੱਟ ਤਾਪਮਾਨ 10.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਵੱਧ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement