ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਕਿਸਾਨ ਦੀ ਹੋਈ ਮੌਤ, ਪਰਿਵਾਰ ਨੇ ਫੈਕਟਰੀ ਦੇ ਪ੍ਰਦੂਸ਼ਣ ਨੂੰ ਠਹਿਰਾਇਆ ਜ਼ਿੰਮੇਵਾਰ
Published : Jan 15, 2023, 2:07 pm IST
Updated : Jan 15, 2023, 2:07 pm IST
SHARE ARTICLE
Punjab News
Punjab News

ਜ਼ੀਰਾ ਦੇ ਪਿੰਡ ਰਟੌਲ ਦਾ ਰਹਿਣ ਵਾਲਾ ਸੀ ਬੂਟਾ ਸਿੰਘ

ਜ਼ੀਰਾ : ਸਥਾਨਕ ਪਿੰਡ ਰਟੋਲ ਦੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ। ਮ੍ਰਿਤਕ ਕਿਸਾਨ ਬੂਟਾ ਸਿੰਘ ਦੀ ਉਮਰ 50 ਸਾਲ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਘਰ ਸ਼ਰਾਬ ਫੈਕਟਰੀ ਤੋਂ ਮਹਿਜ਼ 2 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਸੀ।

ਪਰਿਵਾਰਕ ਮੈਂਬਰ ਬੂਟਾ ਸਿੰਘ ਦੀ ਮੌਤ ਲਈ ਸ਼ਰਾਬ ਫੈਕਟਰੀ ਵੱਲੋਂ ਫ਼ੈਲਾਏ ਗਏ ਪ੍ਰਦੂਸ਼ਣ ਨੂੰ ਜ਼ਿੰਮੇਵਾਰ ਮੰਨਦੇ ਹਨ। ਉਨ੍ਹਾਂ ਦੱਸਿਆ ਕਿ ਬੂਟਾ ਸਿੰਘ ਨੇ ਫੈਕਟਰੀ ਵਿੱਚ ਕੁਝ ਸਮਾਂ ਕੰਮ ਕੀਤਾ, ਜਿੱਥੇ ਉਸ ਦੇ ਸਰੀਰ ਵਿੱਚ ਇਨਫੈਕਸ਼ਨ ਹੋ ਗਈ ਤੇ ਉਹ ਬਿਮਾਰ ਰਹਿਣ ਲੱਗਿਆ। ਇਸ ਮਗਰੋਂ ਉਸ ਦੇ ਗੁਰਦੇ ਅਤੇ ਫੇਫੜੇ ਨਕਾਰਾ ਹੋ ਗਏ ਅਤੇ ਡਾਕਟਰਾਂ ਤੋਂ ਵੀ ਉਸ ਨੂੰ ਜੁਆਬ ਮਿਲ ਗਿਆ ਸੀ ਜਿਸ ਮਗਰੋਂ ਉਸ ਦੀ ਮੌਤ ਹੋ ਗਈ।

ਬੂਟਾ ਸਿੰਘ ਦੇ ਪਰਿਵਾਰ ਵਿੱਚ ਪਿੱਛੇ ਪਤਨੀ, ਦੋ ਲੜਕੇ ਅਤੇ ਇੱਕ ਲੜਕੀ ਹਨ। ਕਿਸਾਨ ਜਥੇਬੰਦੀਆਂ ਨੇ ਬੂਟਾ ਸਿੰਘ ਦੇ ਦਿਹਾਂਤ’ਤੇ ਦੁੱਖ ਪ੍ਰਗਟ ਕਰਦਿਆਂ ਸਰਕਾਰ ਤੋਂ ਪੀੜਤ ਪਰਿਵਾਰ ਦੀ ਆਰਥਿਕ ਮਦਦ ਕਰਨ, ਸਮੁੱਚਾ ਕਰਜ਼ਾ ਮੁਆਫ਼ ਕਰਨ, ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਜਥੇਬੰਦੀਆਂ ਦੇ ਆਗੂਆਂ ਨੇ ਬੂਟਾ ਸਿੰਘ ਦੀ ਬੇਵਕਤੀ ਮੌਤ ਦਾ ਕਾਰਨ ਬਣੀ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਕਰਨ ’ਤੇ ਜ਼ੋਰ ਦਿੱਤਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement