Hoshiarpur News: ਤਲਾਸ਼ੀ ਦੌਰਾਨ ਪੁਲਿਸ ਅੜਿੱਕੇ ਆਇਆ ਨਸ਼ਾ ਤਸਕਰ, ਕਾਰ ਦੇ ਡੈਸ਼ਬੋਰਡ ਵਿਚ ਲੁਕੋਇਆ ਸੀ ਨਸ਼ਾ
Published : Jan 15, 2024, 2:46 pm IST
Updated : Jan 15, 2024, 3:47 pm IST
SHARE ARTICLE
Hoshiarpur police arrested a drug smuggler during the search News in punjabi
Hoshiarpur police arrested a drug smuggler during the search News in punjabi

Hoshiarpur News: ਮੁਲਜ਼ਮ ਕੋਲੋਂ 30,000 ਰੁਪਏ ਦੀ ਡਰੱਗ ਮਨੀ ਵੀ ਹੋਈ ਬਰਾਮਦ

Hoshiarpur police arrested a drug smuggler during the search News in punjabi :ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਥਾਣਾ ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਤਸਕਰ ਕੋਲੋਂ 30,000 ਰੁਪਏ ਦੀ ਡਰੱਗ ਮਨੀ, 70 ਗ੍ਰਾਮ ਹੈਰੋਇਨ ਅਤੇ 21 ਟੀਕੇ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਥਾਣਾ ਗੜ੍ਹਸ਼ੰਕਰ ਦੇ ਐਸ.ਐਚ.ਓ ਬਲਜਿੰਦਰ ਸਿੰਘ ਨੇ ਦਸਿਆ ਕਿ ਸੁਰਿੰਦਰ ਲਾਂਬਾ ਆਈ.ਪੀ.ਐਸ./ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ।

ਇਹ ਵੀ ਪੜ੍ਹੋ: Jalandhar Accident News: ਬੇਕਾਬੂ ਕਾਰ ਟਰਾਲੀ ਨਾਲ ਟਕਰਾਈ, ਔਰਤ ਸਮੇਤ 3 ਦੀ ਹੋਈ ਮੌਤ

ਏ.ਐਸ.ਆਈ ਰਸ਼ਪਾਲ ਸਿੰਘ ਥਾਣਾ ਖੁਰਦ ਵੱਲ ਜਾ ਰਹੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਪਿੰਡ ਦੇਨੋਵਾਲ ਮੋੜ ਨੇੜੇ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਚਿੱਟੇ ਰੰਗ ਦੀ ਸਵਿਫ਼ਟ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਂ ਸੌਰਵ ਵਾਸੀ ਦੀਨੋਵਾਲ ਖੁਰਦ ਦੱਸਿਆ।

ਇਹ ਵੀ ਪੜ੍ਹੋ: Uttar Pradesh News: 2 ਬੱਸਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ, ਮੌਕੇ 'ਤੇ ਮਚਿਆ ਚੀਕ ਚਿਹਾੜਾ 

ਥਾਣਾ ਇੰਚਾਰਜ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਗੱਡੀ ਦੇ ਡੈਸ਼ ਬੋਰਡ ਤੋਂ 21 ਨਸ਼ੀਲੀਆਂ ਗੋਲੀਆਂ, 70 ਗ੍ਰਾਮ ਹੈਰੋਇਨ, 30 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਆਈਫੋਨ 13 ਮੋਬਾਈਲ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ 22-61-85 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਕਤ ਮੁਲਜ਼ਮ ਟੀਕੇ ਅਤੇ ਹੈਰੋਇਨ ਕਿੱਥੋਂ ਖਰੀਦਦਾ ਹੈ ਅਤੇ ਕਿਸ ਨੂੰ ਵੇਚਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Hoshiarpur  police arrested a drug smuggler during the search News in punjabi   , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement