Sukhpal Khaira News: ਵਿਧਾਇਕ ਸੁਖਪਾਲ ਖਹਿਰਾ ਨੂੰ ਰਾਹਤ; ਕਪੂਰਥਲਾ ਕੋਰਟ ਵਲੋਂ ਜ਼ਮਾਨਤ ਅਰਜ਼ੀ ਮਨਜ਼ੂਰ
Published : Jan 15, 2024, 1:57 pm IST
Updated : Jan 15, 2024, 1:57 pm IST
SHARE ARTICLE
MLA Sukhpal Khaira got Bail
MLA Sukhpal Khaira got Bail

ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ 'ਤੇ ਅਪਣਾ ਫੈਸਲਾ ਸੁਣਾਇਆ।

Sukhpal Khaira News: ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੁਲਿਸ ਵਲੋਂ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਮਗਰੋਂ 15 ਜਨਵਰੀ ਦੀ ਤਰੀਕ ਤੈਅ ਕੀਤੀ ਸੀ। ਅੱਜ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ 'ਤੇ ਅਪਣਾ ਫੈਸਲਾ ਸੁਣਾਇਆ।

ਖਹਿਰਾ ਦੇ ਵਕੀਲਾਂ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਵਲੋਂ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜੇ ਜਾਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿਸ ਕਾਰਨ ਪੁਲਿਸ ਨੇ 9 ਜਨਵਰੀ ਨੂੰ ਰਿਕਾਰਡ ਪੇਸ਼ ਨਹੀਂ ਕੀਤਾ ਅਤੇ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿਤੇ ਹਨ। ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਸੀ, ਇਸ ਲਈ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿਤੇ ਗਏ ਸਨ। ਪੁਲਿਸ ਨੇ ਰਿਕਾਰਡ ਪੇਸ਼ ਕੀਤਾ, ਜਿਸ ਮਗਰੋਂ ਅੱਜ ਅਦਾਲਤ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

ਉਧਰ ਵਿਧਾਇਕ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਕਿਹਾ ਕਿ ਸੁਭਾਨਪੁਰ ਥਾਣੇ ਵਿਚ 4 ਜਨਵਰੀ ਨੂੰ ਦਰਜ ਕੀਤੀ ਗਈ ਐਫਆਈਆਰ ਪੂਰੀ ਤਰ੍ਹਾਂ ਝੂਠੀ ਅਤੇ ਸਿਆਸਤ ਤੋਂ ਪ੍ਰੇਰਿਤ ਹੈ। ਇਸ ਨੂੰ ਰੱਦ ਕਰਨ ਦੀ ਅਪੀਲ ਕਰਦਿਆਂ ਮਾਣਯੋਗ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਉਕਤ ਮਾਮਲੇ 'ਚ ਉਨ੍ਹਾਂ ਦੇ ਪੁੱਤਰ ਮਹਿਤਾਬ ਖਹਿਰਾ ਨੇ ਦਸਿਆ ਕਿ ਮਾਣਯੋਗ ਹਾਈ ਕੋਰਟ ਨੇ ਪੁਲਿਸ ਨੂੰ 22 ਤਰੀਕ ਨੂੰ ਪੇਸ਼ ਹੋਣ ਦੇ ਹੁਕਮ ਦਿਤੇ ਹਨ।

(For more Punjabi news apart from MLA Sukhpal Khaira got Bail, stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement