Punjab News: ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Published : Jan 15, 2024, 11:44 am IST
Updated : Jan 15, 2024, 11:44 am IST
SHARE ARTICLE
Only son of parents died in a road accident
Only son of parents died in a road accident

ਘਟਨਾ ਕਾਰਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਰੱਦ

Punjab News: ਬਨੂੜ ਨੇੜਲੇ ਪਿੰਡ ਨੰਦਗੜ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 22 ਸਾਲਾ ਰਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੰਦਗੜ੍ਹ ਦੇ ਪ੍ਰਧਾਨ ਵਰਿੰਦਰ ਸਿੰਘ ਨੇ ਦਸਿਆ ਕਿ ਬੀਤੀ ਰਾਤ ਰਵਿੰਦਰ ਸਿੰਘ ਰਾਜਪੁਰਾ ਤੋਂ ਅਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋਸਤ ਨਾਲ ਪਿੰਡ ਵਾਪਸ ਆ ਰਿਹਾ ਸੀ। ਜਦੋਂ ਉਹ ਕੌਮੀ ਮਾਰਗ ’ਤੇ ਸਥਿਤ ਪਿੰਡ ਚਮਾਰੁ ਦੇ ਸਾਹਮਣੇ ਪਹੁੰਚਿਆ ਤਾਂ ਸੰਘਣੀ ਧੁੰਦ ਕਾਰਨ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਦੋਵੇਂ ਨੋਜਵਾਨ ਸੜਕ ਉਤੇ ਡਿੱਗ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ।

ਇਸ ਘਟਨਾ ਬਾਰੇ ਪਿੰਡ ਵਿਚ ਪਤਾ ਲਗਦਿਆਂ ਹੀ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਵਲੋਂ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਗਾਇਆ ਜਾ ਰਿਹਾ ਖੂਨ ਦਾਨ ਕੈਂਪ ਵੀ ਰੱਦ ਕਰ ਦਿਤਾ ਗਿਆ ਹੈ।

(For more Punjabi news apart from Only son of parents died in a road accident, stay tuned to Rozana Spokesman)

Tags: banur

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement