Jalandhar News: ਜਲੰਧਰ 'ਚ ਇਨਸਾਨੀਅਤ ਸ਼ਰਮਸਾਰ, ਨਾਬਾਲਗ ਲੜਕੀ ਨਾਲ ਕੀਤਾ ਸਮੂਹਿਕ ਬਲਾਤਕਾਰ

By : GAGANDEEP

Published : Jan 15, 2024, 7:39 pm IST
Updated : Jan 15, 2024, 7:39 pm IST
SHARE ARTICLE
Rape of a girl in Jalandhar News in punjabi
Rape of a girl in Jalandhar News in punjabi

Jalandhar News: ਮੁਲਜ਼ਮਾਂ ਨੇ ਲੜਕੀ ਨਾਲ ਬਲਾਤਕਾਰ ਦੀ ਵੀਡੀਓ ਵੀ ਬਣਾਈ

Rape of a girl in Jalandhar News in punjabi: ਜਲੰਧਰ ਵਿੱਚ ਇੱਕ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਬਲਾਤਕਾਰ ਕਰਨ ਵਾਲੇ ਦੋਵੇਂ ਨੌਜਵਾਨ ਵੀ ਨਾਬਾਲਗ ਹਨ। ਉਨ੍ਹਾਂ ਨੇ ਲੜਕੀ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੀ ਧਮਕੀ ਦਿੱਤੀ। ਪੁਲਿਸ ਨੇ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਇਹ ਘਟਨਾ ਥਾਣਾ ਡਵੀਜ਼ਨ ਨੰਬਰ 1 ਦੇ ਖੇਤਰ ਵਿੱਚ ਪੈਂਦੇ ਰਾਮ ਜਾਨਕੀ ਨਗਰ ਦੀ ਹੈ।

ਇਹ ਵੀ ਪੜ੍ਹੋ: Patiala News: ਭਾਖੜਾ ਨਹਿਰ ’ਚ ਨਾਰੀਅਲ ਤਾਰ ਰਹੇ ਮਾਂ-ਪੁੱਤਰ ਨਹਿਰ ’ਚ ਰੁੜ੍ਹੇ  

ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੀ ਲੜਕੀ ਘਰੋਂ ਆਪਣੀ ਭੂਆ ਦੇ ਘਰ ਖਾਣਾ ਦੇਣ ਗਈ ਸੀ। ਜਦੋਂ ਉਹ ਖਾਣਾ ਦੇ ਕੇ ਵਾਪਸ ਆ ਰਹੀ ਸੀ ਤਾਂ ਰਸਤੇ ਵਿੱਚ ਦੋ ਨਾਬਾਲਗਾਂ ਨੇ ਉਸ ਨਾਲ ਛੇੜਛਾੜ ਕੀਤੀ। ਬੇਟੀ ਨੇ ਵਿਰੋਧ ਕੀਤਾ ਤਾਂ ਉਹ ਉਸ ਨੂੰ ਘੜੀਸ ਕੇ ਘਰ ਦੀ ਦੂਜੀ ਮੰਜ਼ਿਲ 'ਤੇ ਲੈ ਗਏ।

ਇਹ ਵੀ ਪੜ੍ਹੋ: Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ

ਉਥੇ ਦੋਵੇਂ ਨੌਜਵਾਨਾਂ ਨੇ ਵਾਰੀ-ਵਾਰੀ ਧੀ ਨਾਲ ਬਲਾਤਕਾਰ ਕੀਤਾ। ਇੰਨਾ ਹੀ ਨਹੀਂ ਉਨ੍ਹਾਂ ਨੇ ਲੜਕੀ ਨਾਲ ਬਲਾਤਕਾਰ ਦੀ ਵੀਡੀਓ ਵੀ ਬਣਾਈ। ਇਸ ਤੋਂ ਬਾਅਦ ਉਹ ਇਸ ਨੂੰ ਵਾਇਰਲ ਕਰਨ ਦੀ ਧਮਕੀ ਦੇਣ ਲੱਗੇ। ਇਸ ਘਟਨਾ ਤੋਂ ਬਾਅਦ ਬੇਟੀ ਕਾਫੀ ਪਰੇਸ਼ਾਨ ਸੀ। ਉਸ ਨੇ ਘਰ ਵਿਚ ਆਪਣੇ ਨਾਲ ਹੋਈ ਬੇਰਹਿਮੀ ਬਾਰੇ ਦੱਸਿਆ। ਇਸ ਤੋਂ ਬਾਅਦ ਉਹ ਪੁਲਿਸ ਕੋਲ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੂੰ ਸ਼ਿਕਾਇਤ ਮਿਲਦੇ ਹੀ ਪੁਲਿਸ ਨੇ ਦੋਵੇਂ ਨਾਬਾਲਗ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਲਿਆ। ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 376-ਡੀ, ਪੋਕਸੋ ਐਕਟ ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਦੋਸ਼ੀਆਂ ਨੂੰ ਬਾਲ ਸੁਧਾਰ ਘਰ ਭੇਜਿਆ ਜਾਵੇਗਾ।

(For more Punjabi news apart from Rape of a girl in Jalandhar News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement