Barnala News : ਕੰਮ 'ਤੇ ਜਾ ਰਹੇ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਕੇ ਵੱਢੀ ਉਂਗਲੀ, ਜ਼ਖ਼ਮੀ ਹਸਪਤਾਲ ’ਚ ਦਾਖ਼ਲ

By : BALJINDERK

Published : Jan 15, 2025, 1:14 pm IST
Updated : Jan 15, 2025, 1:14 pm IST
SHARE ARTICLE
ਜ਼ਖਮੀ ਨੌਜਵਾਨ ਜ਼ੇਰੇ ਇਲਾਜ
ਜ਼ਖਮੀ ਨੌਜਵਾਨ ਜ਼ੇਰੇ ਇਲਾਜ

Barnala News : ਹਥਿਆਰਬੰਦ ਬਦਮਾਸ਼ਾਂ ਨੇ ਕਿਰਪਾਨਾਂ ਨਾਲ ਕੀਤਾ ਹਮਲਾ 

Barnala News in Punjabi :  ਜ਼ਿਲ੍ਹਾ ਬਰਨਾਲਾ ਦੇ ਪਿੰਡ ਮੱਝੂਕੇ ਵਿਖੇ ਇੱਕ ਨੌਜਵਾਨ ਨੂੰ ਹਥਿਆਰਬੰਦ ਬਦਮਾਸ਼ਾਂ ਨੇ ਕੁੱਟ-ਕੁੱਟ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਨੇ ਨੌਜਵਾਨ ਦੀ ਇੱਕ ਉਂਗਲ ਵੀ ਵੱਢ ਦਿੱਤੀ। ਜ਼ਖ਼ਮੀ ਗੁਰਦਿੱਤ ਸਿੰਘ ਨੂੰ ਭਦੌੜ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸਨੂੰ ਮੁਢਲੀ ਸਹਾਇਤਾ ਦੇ ਕੇ ਡਾਕਟਰਾਂ ਵੱਲੋਂ ਬਰਨਾਲਾ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਜ਼ਖ਼ਮੀ ਗੁਰਦਿੱਤ ਸਿੰਘ ਨੇ ਦੱਸਿਆ ਕਿ ਪਿੰਡ ’ਚ ਕੁਝ ਲੋਕ ਉਸ ਨਾਲ ਰੰਜਿਸ਼ ਰੱਖਦੇ ਹਨ, ਜਿਸ ਦੇ ਚਲਦਿਆਂ ਹੀ ਉਨ੍ਹਾਂ ਵੱਲੋਂ ਇਹ ਹਮਲਾ ਕੀਤਾ ਗਿਆ ਹੈ। ਉਸਨੇ ਦੱਸਿਆ ਕਿ ਉਹ ਘਰ ਤੋਂ ਕੰਮ ਲਈ ਰਵਾਨਾ ਹੋ ਰਿਹਾ ਸੀ ਤਾਂ ਇਸੇ ਦੌਰਾਨ ਹੀ ਹਤਿਆਰੇ ਹਥਿਆਰਾਂ ਨਾਲ ਲੈਸ ਹੋ ਕੇ ਆਏ ਆ ਤੇ ਉਸ ਨੂੰ ਘੇਰ ਕੇ ਉਸ ਦੀ ਕੁੱਟ ਮਾਰ ਕਰਨ ਲੱਗ ਪਏ। ਜਿਸ ਦੇ ਚਲਦਿਆਂ ਉਸ ਦੀ ਇੱਕ ਉਂਗਲੀ ਵੀ ਕੱਟੀ ਗਈ। ਜ਼ਖ਼ਮੀ ਨੇ ਦੱਸਿਆ ਕਿ ਉਸ ਦੀ ਕੁੱਟਮਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ ਅਤੇ ਉਸਨੂੰ ਇਨਸਾਫ਼ ਦਵਾਇਆ ਜਾਵੇ।

(For more news apart from Barnala young man was badly beaten with kirpans finger was injured, admitted to hospital News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement