Ludhiana News : ਲੁਧਿਆਣਾ ’ਚ ਸੰਯੁਕਤ ਕਿਸਾਨ ਮੋਰਚਾ ਨੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ

By : BALJINDERK

Published : Jan 15, 2025, 4:51 pm IST
Updated : Jan 15, 2025, 5:45 pm IST
SHARE ARTICLE
ਸੰਯੁਕਤ ਕਿਸਾਨ ਮੋਰਚਾ ਸ ਕਾਨਫ਼ਰੰਸ ਕਰਦੇ ਹੋਏ
ਸੰਯੁਕਤ ਕਿਸਾਨ ਮੋਰਚਾ ਸ ਕਾਨਫ਼ਰੰਸ ਕਰਦੇ ਹੋਏ

Ludhiana News : 26 ਜਨਵਰੀ ਨੂੰ ਦੇਸ਼ ਭਰ ’ਚ ਕੱਢੇ ਜਾਣਗੇ ਟਰੈਕਟਰ ਮਾਰਚ

Ludhiana News in Punjabi : ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ ਸਥਿਤ ਈਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਹਿਮ ਮੀਟਿੰਗ ਕੀਤੀ ਗਈ ਹੈ। ਮੀਟਿੰਗ ਵਿੱਚ ਕਿਸਾਨ ਮੋਰਚੇ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ ਹਨ। ਮੀਟਿੰਗ ਤੋਂ ਬਾਅਦ ਕਿਸਾਨ ਮੋਰਚੇ ਵੱਲੋਂ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ 26 ਜਨਵਰੀ ਨੂੰ ਉਹ ਦੇਸ਼ ਭਰ ਵਿਖੇ ਟਰੈਕਟਰ ਮਾਰਚ ਕਰਨਗੇ ਦੌਰਾਨ ਉਹਨਾਂ ਨੇ ਸੂਬਾ ਤੇ ਕੇਂਦਰ ਸਰਕਾਰ ਤੇ ਜੰਮ ਕੇ ਨਿਸ਼ਾਨਾ ਵੀ ਸਾਧਿਆ ਹੈ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਮਗਰ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਨੂੰ ਬਿਲਕੁਲ ਹੀ ਤਿਆਰ ਨਹੀਂ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੋਹਾਂ ਹੀ ਮਿਲ ਕੇ ਕਿਸਾਨਾਂ ਦੇ ਲੁੱਟ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੀਟਿੰਗ ’ਚ ਕਈ ਅਹਿਮ ਫੈਸਲੇ ਲਏ ਗਏ ਹਨ ਜੋ ਅਗਲੀ ਮੀਟਿੰਗ ’ਚ ਫਿਰ ਤੋਂ ਵਿਚਾਰੇ ਨਹੀਂ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 26 ਜਨਵਰੀ ਨੂੰ ਪੂਰੇ ਦੇਸ਼ ਭਰ ’ਚ ਟਰੈਕਟਰ ਮਾਰਚ ਕਰ ਕੇ ਕਿਸਾਨ ਆਪਣਾ ਰੋਸ ਜਾਹਿਰ ਕਰਨਗੇ।

(For more news apart from United Farmer Front targeted state government and central government In Ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement