ਮੁਕਤਸਰ ਸਾਹਿਬ ’ਚ ਕਾਂਗਰਸੀ ਉਮੀਦਵਾਰ ’ਤੇ ਹੋਇਆ ਕਾਤਲਾਨਾ ਹਮਲਾ, ਗੰਭੀਰ
Published : Feb 15, 2021, 1:48 am IST
Updated : Feb 15, 2021, 1:48 am IST
SHARE ARTICLE
image
image

ਮੁਕਤਸਰ ਸਾਹਿਬ ’ਚ ਕਾਂਗਰਸੀ ਉਮੀਦਵਾਰ ’ਤੇ ਹੋਇਆ ਕਾਤਲਾਨਾ ਹਮਲਾ, ਗੰਭੀਰ

ਪੰਨੀਵਾਲਾ ਫੱਤਾ, 14 ਫ਼ਰਵਰੀ (ਸਤਪਾਲ ਸਿੰਘ) : ਪੰਜਾਬ ਵਿਚ ਮਿਊਂਸਪਲ ਚੋਣਾਂ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ 4 ਨੰਬਰ ਵਾਰਡ ਤੋਂ ਕਾਂਗਰਸੀ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ’ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਂਗਰਸੀ ਉਮੀਦਵਾਰ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਕਾਂਗਰਸੀ ਆਗੂਆਂ ਦਾ ਦੋਸ਼ ਹੈ ਕਿ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਦੇਰੀ ਨਾਲ ਪਹੁੰਚੇ।  
  ਇਸ ਤਰ੍ਹਾਂ ਦਾ ਇਕ ਹੋਰ ਮਾਮਲਾ ਵਾਰਡ ਨੰਬਰ 18 ਤੋਂ ਸਾਹਮਣੇ ਆਇਆ ਹੈ। ਇਥੇ ਵੀ ਕਾਂਗਰਸੀ ਉਮੀਦਵਾਰ ’ਤੇ ਹਮਲਾ ਕੀਤਾ ਗਿਆ ਹੈ। ਕਾਂਗਰਸੀ ਵਰਕਰ ਗੁਰਪ੍ਰੀਤ ਸਿੰਘ ਦਾ ਦੋਸ਼ ਹੈ ਕਿ ਅਕਾਲੀ ਉਮੀਦਵਾਰਾਂ ਵਲੋਂ ਵੋਟਰਾਂ ਨੂੰ ਪੈਸੇ ਵੰਡੇ ਜਾ ਰਹੇ ਸੀ, ਜਦੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਨੇ ਕਾਂਗਰਸੀ ਵਰਕਰਾਂ ’ਤੇ ਹਮਲਾ ਕੀਤਾ ਤੇ ਉਨ੍ਹਾਂ ਦੇ ਦੋ ਵਰਕਰਾਂ ਨੂੰ ਅਗਵਾ ਕਰ ਲਿਆ।   ਇਸ ਘਟਨਾ ਤੋਂ ਬਾਅਦ ਸਾਬਕਾ ਐਮਐਲਏ ਬੀਬੀ ਕਰਨ ਕੌਰ ਬਰਾੜ ਹਸਪਤਾਲ ਪਹੁੰਚੇ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਘਟਨਾ ਨੂੰ ਪੁਲਿਸ ਨਾਲ ਮਿਲ ਕੇ ਅੰਜਾਮ ਦਿਤਾ ਹੈ। ਉਨ੍ਹਾਂ ਦਸਿਆ ਕਿ ਅਕਾਲੀ ਵਰਕਰਾਂ ਕੋਲ ਤੇਜ਼ਧਾਰ ਹਥਿਆਰ ਸਨ। ਕਾਂਗਰਸ ਉਮੀਦਵਾਰ ਦੇ ਕਾਫੀ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਉਨ੍ਹਾਂ ਦੀ ਸੁਰੱਖਿਆ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ।
  ਇਸ ਮੌਕੇ ਥਾਣਾ ਸਿਟੀ ਮੁਖੀ ਮੋਹਨ ਲਾਲ ਨੇ ਦਸਿਆ ਕਿ 4 ਨੰਬਰ ਵਾਰਡ ਦੇ ਉਮੀਦਵਾਰ ਯਾਦਵਿੰਦਰ ਸਿੰਘ ਬਿਆਨ ਦੇਣ ਵੀ ਹਾਲਤ ਵਿਚ ਨਹੀਂ ਹਨ। 18 ਨੰਬਰ ਵਾਰਡ ਦੇ ਉਮੀਦਵਾਰ ’ਤੇ ਅਕਾਲੀ ਦਲ ਦੇ ਵਰਕਰਾਂ ਸਮੇਤ ਕਰੀਬ 10 ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਹੈ। ਪੁਲਿਸ ਨੇ ਝਗੜੇ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।
ਜਖ਼ਮੀ ਹਾਲਤ ’ਚ ਵਾਰਡ ਨੰ: 4 ਦੇ ਕਾਂਗਰਸੀ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ। 
ਫੋਟੋ ਫਾਇਲ : ਐਮਕੇਐਸ 14-01

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement