ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲਾ ਦੇ ਖੇਤ 'ਚ ਦਿਖਿਆ ਤੇਂਦੂਆ
Published : Feb 15, 2022, 8:25 pm IST
Updated : Feb 15, 2022, 8:29 pm IST
SHARE ARTICLE
photo
photo

ਲੋਕਾਂ 'ਚ ਦਹਿਸ਼ਤ ਦਾ ਮਾਹੌਲ

 

ਬਰਨਾਲਾ:  ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲ ਦੇ ਖੇਤ 'ਚ ਤੇਂਦੂਆ ਵੇਖਿਆ ਗਿਆ। ਤੇਂਦੂਆ ਵੇਖਣ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਤੇਂਦੁਏ ਨੇ ਇੱਕ ਵਿਅਕਤੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਜ਼ਖਮੀ ਵਿਅਕਤੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਤੇਂਦੁਏ ਨੂੰ ਦੇਖਣ ਲਈ ਆਸ-ਪਾਸ ਦੇ ਪਿੰਡਾਂ ਦੇ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ। ਹਮਲਾ ਕਰਨ ਦੇ ਬਾਅਦ ਤੇਂਦੂਆ ਮੌਕੇ ਤੋਂ ਫਰਾਰ ਹੋ ਗਿਆ। ਜਦਕਿ ਜੰਗਲਾਤ ਵਿਭਾਗ ਦਾ ਕਹਿਣਾ ਹੈ ਕਿ ਹਮਲਾ ਕਰਨ ਵਾਲਾ ਜਾਨਵਰ ਤੇਂਦੂਆ ਨਹੀਂ, ਸਗੋਂ  ਵੱਡਾ ਬਿੱਲਾ ਸੀ।

 

PHOTOPHOTO

 

 ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਤੇਂਦੁਏ ਦੇ ਹਮਲੇ 'ਚ ਜ਼ਖਮੀ ਹੋਏ ਚਸ਼ਮਦੀਦ ਧਰਮਪਾਲ ਸਿੰਘ ਤੇ ਚਸ਼ਮਦੀਦ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਖੇਤ 'ਚ ਕੰਮ ਕਰ ਰਹੇ ਸਨ ਤੇ ਅਚਾਨਕ ਕਿਸਾਨ ਹਰਪ੍ਰੀਤ ਸਿੰਘ ਨੂੰ ਬਿੱਲੇ ਵਰਗਾ ਜਾਨਵਰ ਦਿੱਸਿਆ, ਜਿਸ ਤੋਂ ਬਾਅਦ ਉਸ ਨੇ ਪਿੰਡ ਵਾਸੀਆਂ  ਨੂੰ ਇਸ ਦੀ ਸੂਚਨਾ ਦਿੱਤੀ।

 

PHOTOPHOTO

ਇਸ ਤੋਂ ਬਾਅਦ ਤੇਂਦੂਆ ਨੇ ਉਸ 'ਤੇ ਹਮਲਾ ਕੀਤਾ ਤੇ ਤੇਂਦੂਆ ਨੇ ਉਸਦੀ ਛਾਤੀ ਅਤੇ ਲੱਤ ਨੂੰ ਬੁਰੀ ਤਰ੍ਹਾਂ ਨਿਚੋੜ ਦਿੱਤਾ, ਜਿਸ ਤੋਂ ਬਾਅਦ ਜ਼ਖਮੀ ਵਿਅਕਤੀ ਨੂੰ ਬਰਨਾਲਾ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਹਮਲਾ ਕਰਨ ਤੋਂ ਬਾਅਦ ਤੇਂਦੂਆ ਖੇਤਾਂ 'ਚੋਂ ਭੱਜ ਗਿਆ, ਜ਼ਖਮੀ ਵਿਅਕਤੀ ਤੇ ਚਸ਼ਮਦੀਦਾਂ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਜਾਨਵਰ ਤੇਂਦੂਆ ਸੀ।

 

PHOTOPHOTO

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement