ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਕੁੱਝ ਹੋਰ ਹਵਾਲਾਤੀਆਂ ਵੱਲੋਂ ਕੀਤੀ ਗਈ ਕੁੱਟਮਾਰ

By : JAGDISH

Published : Feb 15, 2026, 12:50 pm IST
Updated : Feb 15, 2026, 3:46 pm IST
SHARE ARTICLE
A prisoner in Kapurthala Central Jail was beaten up by some other prisoners.
A prisoner in Kapurthala Central Jail was beaten up by some other prisoners.

ਮੁੱਥੂ ਮੁਰਾਰੀ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ 'ਚ ਕਰਵਾਇਆ ਗਿਆ ਭਰਤੀ

ਕਪੂਰਥਲਾ : ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਜੇਲ੍ਹ ਅੰਦਰ ਬੰਦ ਇੱਕ ਹਵਾਲਾਤੀ ਨੂੰ ਕੁਝ ਹੋਰ ਹਵਾਲਾਤੀਆਂ ਵੱਲੋਂ ਬੁਰੀ ਤਰ੍ਹਾਂ ਕੁੱਟਿਆ ਗਿਆ । ਕੁੱਟਮਾਰ ਦੌਰਾਨ ਹਵਾਲਾਤੀ ਜ਼ਖ਼ਮੀ ਹੋ ਗਿਆ, ਜਿਸਨੂੰ  ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ। ਜ਼ਖ਼ਮੀ ਹਵਾਲਾਤੀ ਦੀ ਪਛਾਣ ਮੁੱਥੂ ਮੁਰਾਰੀ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਲੈ ਕੇ ਆਏ, ਜਿੱਥੇ ਐਮਰਜੈਂਸੀ ਵਾਰਡ ਵਿੱਚ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਹਸਪਤਾਲ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਸੂਚਨਾ ਥਾਣਾ ਕੋਤਵਾਲੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੇਲ੍ਹ ਅੰਦਰ ਹੋਈ ਕੁੱਟਮਾਰ ਦੇ ਕਾਰਨਾਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਹਵਾਲਾਤੀਆਂ ਵਿਚਾਲੇ ਆਪਸੀ ਰੰਜਿਸ਼ ਨੂੰ ਘਟਨਾ ਦਾ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜੇਲ੍ਹ ਪ੍ਰਸ਼ਾਸਨ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement