ਸ਼ਗਨ ਤੋਂ ਪਹਿਲਾਂ ਲਾੜੀ ਫ਼ਰਾਰ, ਲਾੜਾ ਪਹੁੰਚਿਆ ਥਾਣੇ
Published : Feb 15, 2026, 7:06 am IST
Updated : Feb 15, 2026, 12:02 pm IST
SHARE ARTICLE
Bride runs away Khaparkheri Amritsar news
Bride runs away Khaparkheri Amritsar news

ਦੋਵਾਂ ਦੀ ਮੰਗਣੀ ਅੱਠ ਮਹੀਨੇ ਪਹਿਲਾਂ ਹੋਈ ਸੀ ਅਤੇ ਵਿਆਹ ਦੀ ਤਰੀਕ 15 ਫ਼ਰਵਰੀ ਤੈਅ ਕੀਤੀ ਗਈ ਸੀ।

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਖਾਪੜਖੇੜੀ ਵਿਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਗਨ ਦੀ ਰਸਮ ਤੋਂ ਸਿਰਫ਼ ਇਕ ਦਿਨ ਪਹਿਲਾਂ ਲਾੜੀ ਘਰੋਂ ਫਰਾਰ ਹੋ ਗਈ। ਇਸ ਘਟਨਾ ਤੋਂ ਬਾਅਦ ਵਿਆਹ ਦੀਆਂ ਖ਼ੁਸ਼ੀਆਂ ਗਮ ਵਿਚ ਬਦਲ ਗਈਆਂ ਅਤੇ ਲਾੜੇ ਦੇ ਪਰਵਾਰ ਨੇ ਲੜਕੀ ਵਾਲਿਆਂ ਵਿਰੁਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਜਾਣਕਾਰੀ ਮੁਤਾਬਕ, ਖਾਪੜਖੇੜੀ ਦੇ ਰਹਿਣ ਵਾਲੇ 31 ਸਾਲਾ ਨੌਜਵਾਨ ਦਾ ਵਿਆਹ ਸੁਲਤਾਨਵਿੰਡ ਰੋਡ ਸਥਿਤ ਡਰਮਾ ਵਾਲਾ ਬਾਜ਼ਾਰ ਦੀ ਰਹਿਣ ਵਾਲੀ ਇਕ ਕੁੜੀ ਨਾਲ ਤੈਅ ਹੋਇਆ ਸੀ। ਦੋਵਾਂ ਦੀ ਮੰਗਣੀ ਅੱਠ ਮਹੀਨੇ ਪਹਿਲਾਂ ਹੋਈ ਸੀ ਅਤੇ ਵਿਆਹ ਦੀ ਤਰੀਕ 15 ਫ਼ਰਵਰੀ ਤੈਅ ਕੀਤੀ ਗਈ ਸੀ। 14 ਫ਼ਰਵਰੀ ਨੂੰ ਸ਼ਗਨ ਦੀਆਂ ਰਸਮਾਂ ਹੋਣੀਆਂ ਸਨ, ਪਰ ਉਸੇ ਦਿਨ ਸਵੇਰੇ ਕਰੀਬ 5 ਵਜੇ ਲੜਕੀ ਦੇ ਪਰਵਾਰ ਨੇ ਫੋਨ ਕਰ ਕੇ ਦਸਿਆ ਕਿ ਉਨ੍ਹਾਂ ਦੀ ਬੇਟੀ ਲਾਪਤਾ ਹੋ ਗਈ ਹੈ।

ਲਾੜੇ ਦੇ ਪਰਵਾਰ ਨੇ ਦੋਸ਼ ਲਾਇਆ ਹੈ ਕਿ ਲੜਕੀ ਦਾ ਕਿਸੇ ਹੋਰ ਨੌਜਵਾਨ ਨਾਲ ਪ੍ਰੇਮ ਪ੍ਰਸੰਗ ਚੱਲ ਰਿਹਾ ਸੀ, ਜਿਸ ਕਾਰਨ ਲੜਕੀ ਵਾਲੇ ਪਿਛਲੇ ਅੱਠ ਮਹੀਨਿਆਂ ਤੋਂ ਵਿਆਹ ਟਾਲ ਰਹੇ ਸਨ। ਉਨ੍ਹਾਂ ਦਸਿਆ ਕਿ ਇਕ ਨੌਜਵਾਨ ਨੇ ਫੋਨ ਕਰ ਕੇ ਉਨ੍ਹਾਂ ਨੂੰ ਰਿਸ਼ਤਾ ਤੋੜਨ ਦੀ ਧਮਕੀ ਵੀ ਦਿਤੀ ਸੀ।

 ਪੀੜਤ ਪਰਵਾਰ ਦਾ ਕਹਿਣਾ ਹੈ ਕਿ ਇਸ ਘਟਨਾ ਕਾਰਨ ਉਨ੍ਹਾਂ ਦੀ ਸਮਾਜ ਵਿਚ ਬਦਨਾਮੀ ਹੋਈ ਹੈ ਅਤੇ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਵੀ ਹੋਇਆ ਹੈ। ਇਸ ਸਬੰਧੀ ਪੁਲਿਸ ਚੌਂਕੀ ਖਾਸਾ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਏ. ਐੱਸ. ਆਈ. ਸਰਬਜੀਤ ਸਿੰਘ ਨੇ ਦਸਿਆ ਕਿ ਲੜਕੀ ਦੇ ਪਰਵਾਰ ਨੂੰ ਥਾਣੇ ਤਲਬ ਕੀਤਾ ਗਿਆ ਹੈ। ਦੋਵਾਂ ਧਿਰਾਂ ਦੇ ਪੱਖ ਸੁਣਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement