ਪਰਵਾਸੀ ਮਜ਼ਦੂਰਾਂ 'ਤੇ ਗੋਲੀ ਚਲਾਉਣ ਵਾਲੇ ਦੋ ਵਿਅਕਤੀ ਪੁਲਿਸ ਮੁਕਾਬਲੇ ਦੌਰਾਨ ਕਾਬੂ

By : JAGDISH

Published : Feb 15, 2026, 10:39 am IST
Updated : Feb 15, 2026, 10:39 am IST
SHARE ARTICLE
Two men who opened fire on migrant workers arrested in police encounter
Two men who opened fire on migrant workers arrested in police encounter

ਜੋਬਨ ਅਤੇ ਅਕਾਸ਼ ਵਜੋਂ ਹੋਈ ਮੁਲਜ਼ਮਾਂ ਦੀ ਪਛਾਣ

ਮੋਗਾ : ਬੀਤੇ ਦਿਨੀਂ ਮੋਗਾ ਦੇ ਜੀਰਾ ਰੋਡ 'ਤੇ ਜਾ ਰਹੇ ਪਰਵਾਸੀ ਮਜ਼ਦੂਰਾਂ 'ਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ। ਗੋਲੀਬਾਰੀ ਦੌਰਾਨ ਦੋ ਪਰਵਾਸੀ ਮਜ਼ਦੂਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਮੋਗਾ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੋਂ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਗੋਲੀਬਾਰੀ ਦੇ ਸੰਬੰਧ ਵਿਚ ਅਣ-ਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਅੱਜ ਪੁਲਿਸ ਨੇ ਇਕ ਮੁਕਾਬਲੇ ਦੌਰਾਨ ਇਸ ਸੰਬੰਦੀ ਦੋ ਵਿਅਕਤੀਆਂ ਨੂੰ ਮੁਠਭੇੜ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ।

ਮੁਕਾਬਲੇ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਸਿਵਲ ਹਸਪਤਾਲ ਲਿਆਂਦਾ। ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਦੇ ਤਲਵੰਡੀ ਭਾਈ ਥਾਣਾ ਸਦਰ ਦੇ ਬੰਗਾਲੀ ਪਿੰਡ ਦਾ ਰਹਿਣ ਵਾਲਾ ਜੋਬਨ ਆਪਣੇ ਦੋਸਤ ਅਕਾਸ਼  ਵਾਸੀ ਥੰਮਣ ਵਾਲਾ ਨਾਲ ਮੋਟਰਸਾਈਕਲ 'ਤੇ ਪਿੰਡ ਘੱਲਕਲਾਂ ਵਿਚ ਘੁੰਮ ਰਿਹਾ ਸੀ। ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਤੁਰੰਤ ਮੁਕਾਬਲੇ ਦੌਰਾਨ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਮੋਗਾ ਸਿਵਲ ਹਸਪਤਾਲ ਲਿਆਂਦਾ ਗਿਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement