ਭਾਰਤ ਭੂਸ਼ਨ ਆਸ਼ੂ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰੇ ਕੈਪਟਨ ਸਰਕਾਰ : ਸਰਵਜੀਤ ਕੌਰ ਮਾਣੂੰਕੇ
Published : Mar 15, 2019, 4:38 pm IST
Updated : Mar 15, 2019, 4:39 pm IST
SHARE ARTICLE
Sarabjit Kaur Manuke
Sarabjit Kaur Manuke

ਆਸ਼ੂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਸੂਬੇ ਭਰ 'ਚ ਧਰਨੇ ਲਗਾਵੇਗੀ

ਚੰਡੀਗੜ੍ਹ : ਲੁਧਿਆਣਾ ਦੇ ਗਰੈਂਡ ਮੈਨਰ ਹੋਮ ਭ੍ਰਿਸ਼ਟਾਚਾਰ ਮਾਮਲੇ 'ਚ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਭੂਮਿਕਾ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ। ਆਪ' ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਉਹ ਆਸ਼ੂ ਵਿਰੁੱਧ ਕੋਈ ਕਾਰਵਾਈ ਨਹੀਂ ਕਰਦੇ ਤਾਂ ਆਮ ਆਦਮੀ ਪਾਰਟੀ ਸੂਬੇ ਭਰ 'ਚ ਧਰਨੇ ਲਗਾਵੇਗੀ।

'ਆਪ' ਵਿਧਾਇਕਾ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂਕੇ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਮੁੱਦੇ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵੀ ਜ਼ੋਰ-ਸ਼ੋਰ ਨਾਲ ਚੁੱਕਦਿਆਂ ਆਸ਼ੂ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ ਪਰ ਸਰਕਾਰ ਨੇ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸਬੂਤਾਂ ਦੇ ਬਾਵਜੂਦ ਵੀ ਆਸ਼ੂ ਵਿਰੁੱਧ ਕਾਰਵਾਈ ਨਾ ਕਰਨਾ ਸਰਕਾਰ ਦੀ ਭ੍ਰਿਸ਼ਟਾਚਾਰੀਆਂ ਨਾਲ ਮਿਲੀਭੁਗਤ ਦਾ ਸੰਕੇਤ ਹੈ।

Bharat Bhushan AshuBharat Bhushan Ashu

ਮਾਣੂੰਕੇ ਨੇ ਕਿਹਾ ਕਿ ਅਤਿ ਮੰਦਭਾਗਾ ਹੈ ਕਿ ਮੰਤਰੀ ਦੀ ਸ਼ਮੂਲੀਅਤ ਦੀ ਜਾਂਚ ਪੜਤਾਲ ਕਰ ਰਹੇ ਅਧਿਕਾਰੀਆਂ ਨੂੰ ਵੀ ਮੰਤਰੀ ਵੱਲੋਂ ਡਰਾਇਆ ਅਤੇ ਧਮਕਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੀ ਅਕਾਲੀਆਂ ਦੇ ਰਾਹ 'ਤੇ ਚੱਲਦੇ ਹੋਏ ਆਪਣੇ ਮੰਤਰੀਆਂ ਅਤੇ ਸੰਤਰੀਆਂ ਨੂੰ ਭ੍ਰਿਸ਼ਟਾਚਾਰ ਕਰਨ ਤੋਂ ਨਹੀਂ ਰੋਕ ਰਹੀ। 

ਮਾਣੂੰਕੇ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਵਾਅਦੇ ਤੋਂ ਮੁਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ 'ਚੋਂ ਆਸ਼ੂ ਨੂੰ ਬਰਖ਼ਾਸਤ ਨਹੀਂ ਕਰਦੇ ਤਾਂ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਸੂਬੇ ਭਰ 'ਚ ਧਰਨੇ ਪ੍ਰਦਰਸ਼ਨ ਕਰ ਕੇ ਭ੍ਰਿਸ਼ਟਾਚਾਰੀਆਂ ਨੂੰ ਨੰਗਾ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement