ਜੰਮੂ ਕਸ਼ਮੀਰ : ਸ਼ੋਪੀਆਂ ’ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ’ਚ ਇਕ ਅਤਿਵਾਦੀ ਢੇਰ
Published : Mar 15, 2021, 1:18 am IST
Updated : Mar 15, 2021, 1:18 am IST
SHARE ARTICLE
image
image

ਜੰਮੂ ਕਸ਼ਮੀਰ : ਸ਼ੋਪੀਆਂ ’ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ’ਚ ਇਕ ਅਤਿਵਾਦੀ ਢੇਰ

ਸ਼੍ਰੀਨਗਰ, 14 ਮਾਰਚ: ਜੰਮੂ-ਕਸ਼ਮੀਰ ਦੇ ਸ਼ੋਪੀਆਂ ’ਚ ਸੁਰੱਖਿਆ ਫ਼ੋਰਸਾਂ ਨੇ ਐਤਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਦੌਰਾਨ ਹੋਏ ਮੁਕਾਬਲੇ ’ਚ ਇਕ ਅਣਪਛਾਤੇ ਅਤਿਵਾਦੀ ਨੂੰ ਮਾਰ ਸੁੱਟਿਆ।  ਪੁਲਿਸ ਬੁਲਾਰੇ ਨੇ ਐਤਵਾਰ ਨੂੰ ਦਸਿਆ ਕਿ ਅਤਿਵਾਦੀਆਂ ਦੇ ਲੁਕੇ ਹੋਣ ਦੀ ਖੁਫ਼ੀਆ ਸੂਚਨਾ ਦੇ ਆਧਾਰ ’ਤੇ ਫ਼ੌਜ, ਜੰਮੂ ਕਸ਼ਮੀਰ ਦੇ ਵਿਸ਼ੇਸ਼ ਮੁਹਿੰਮ ਸਮੂਹ, ਹਥਿਆਰਬੰਦ ਸਰਹੱਦੀ ਫ਼ੋਰਸ (ਐੱਸ.ਐੱਸ.ਬੀ.) ਅਤੇ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ (ਸੀ.ਆਰ.ਪੀ.ਐੱਫ.) ਨੇ ਸ਼ੋਪੀਆਂ ਜ਼ਿਲ੍ਹੇ ਦੇ ਰਾਵਲਪੋਰਾ ਪਿੰਡ ’ਚ ਸਨਿਚਰਵਾਰ ਰਾਤ ਨੂੰ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦਸਿਆ ਕਿ ਸੁਰੱਖਿਆ ਫ਼ੋਰਸ ਜਦੋਂ ਖੇਤਰ ਨੂੰ ਸੀਲ ਕਰ ਰਹੇ ਸਨ ਤਾਂ ਉਥੇ ਲੁਕੇ ਅਤਿਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿਤੀ। ਸੁਰੱਖਿਆ ਫ਼ੋਰਸਾਂ ਦੀ ਜਵਾਬੀ ਕਾਰਵਾਈ ਨਾਲ ਮੁਕਾਬਲਾ ਸ਼ੁਰੂ ਹੋਇਆ।
ਉਨ੍ਹਾਂ ਕਿਹਾ ਕਿ ਬਾਅਦ ’ਚ ਨਾਗਰਿਕ ਦੇ ਜ਼ਖ਼ਮੀ ਹੋਣ ਦੇ ਸ਼ੱਕ ਨੂੰ ਵੇਖਦੇ ਹੋਏ ਹਨ੍ਹੇਰੇ ’ਚ ਮੁਹਿੰਮ ਨੂੰ ਰੋਕ ਦਿਤਾ ਗਿਆ। ਉਨ੍ਹਾਂ ਦਸਿਆ ਕਿ ਅੱਜ ਸਵੇਰ ਦੀ ਪਹਿਲੀ ਕਿਰਨ ਨਾਲ ਸੁਰੱਖਿਆ ਫ਼ੋਰਸਾਂ ਨੇ ਅਤਿਵਾਦੀਆਂ ਨੂੰ ਆਤਮਸਮਰਪਣ ਕਰਨ ਲਈ ਕਿਹਾ ਪਰ ਘਰ ਦੇ ਅੰਦਰ ਲੁਕੇ ਅਤਿਵਾਦੀ ਗੋਲੀਬਾਰੀ ਕਰਦੇ ਰਹੇ। 
ਜਵਾਬੀ ਕਾਰਵਾਈ ’ਚ ਇਕ ਅਣਪਛਾਤਾ ਅਤਿਵਾਦੀ ਮਾਰਿਆ ਗਿਆ ਹੈ। 
ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਨੇੜਲੇ ਖੇਤਰਾਂ ’ਚ ਐਡੀਸ਼ਨਲ ਸੁਰੱਖਿਆ ਫ਼ੋਰਸਾਂ ਨੂੰ ਤਾਇਨਾਤ ਕੀਤਾ ਹੈ। ਇਸ ਵਿਚ ਕਿਸੇ ਵੀ ਅਫ਼ਵਾਹਾਂ ਨੂੰ ਰੋਕਣ ਲਈ ਚੌਕਸੀ ਵਜੋਂ ਸ਼ੋਪੀਆਂ ’ਚ ਇੰਟਰਨੈੱਟ ਸੇਵਾ ਬੰਦ ਕਰ ਦਿਤੀ ਹੈ। (ਏਜੰਸੀ)

ਪੁਲਿਸ ਨੇ ਸ਼ੋਪੀਆ ਜ਼ਿਲ੍ਹੇ ’ਚ ਅਤਿਵਾਦੀ ਸੰਗਠਨ ਹਿਜ਼ਬੁਲ ਮੁਜਾਹੀਦੀਨ ਦੇ 7 ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਨ ਦੇ ਇਕ ਦਿਨ ਬਾਅਦ ਕਾਸੋ ਮੁਹਿੰਮ ਚਲਾਈ। (ਏਜੰਸੀ)
----
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement