ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ
Published : Mar 15, 2021, 7:25 pm IST
Updated : Mar 15, 2021, 7:25 pm IST
SHARE ARTICLE
Exam
Exam

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2021 ਵਿਚ ਕਰਵਾਈਆਂ ਜਾਣ...

ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2021 ਵਿਚ ਕਰਵਾਈਆਂ ਜਾਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ (ਸਮੇਤ ਓਪਨ ਸਕੂਲ) ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਕੋਵਿਡ-19 ਦੇ ਵਧ ਰਹੇ ਮਾਮਲਿਆਂ ਕਾਰਨ ਮੁਲਤਵੀ ਕਰ ਦਿੱਤੀਆਂ ਹਨ।

PSEBPSEB

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਨੇ ਦੱਸਿਆ ਕਿ 22 ਮਾਰਚ ਤੋਂ ਅਰੰਭ ਹੋਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਹੁਣ 20 ਅਪ੍ਰੈਲ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ। ਜਦੋਂ ਕਿ ਦਸਵੀਂ ਸ਼੍ਰੇਣੀ ਦੀ 09 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪਰੀਖਿਆ ਹੁਣ 04 ਮਈ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ।

PSEBPSEB

ਕੰਟਰੋਲਰ ਪਰੀਖਿਆਵਾਂ ਵੱਲੋਂ ਦਿੱਤੇ ਹੋਰ ਵੇਰਵੇ ਅਨੁਸਾਰ ਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਦਾ ਸਮਾਂ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ। ਇਹ ਪ੍ਰੀਖਿਆਵਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ’ਤੇ ਹੀ ਕਰਵਾਈਆਂ ਜਾਣਗੀਆਂ ਜਿਨ੍ਹਾਂ ਦਾ ਐਲਾਨ ਰੋਲ ਨੰਬਰ ਜਾਰੀ ਕਰਨ ਮੌਕੇ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement