ਕਿਸਾਨਾਂ ਨੇ ਦਿੱਲੀ ਲਿਜਾਣ ਲਈ ਕੀਤੀ ਅਨੋਖੀ ਟਰਾਲੀ ਤਿਆਰ,ਇਕੋਂ ਸਮੇਂ ਸੌਂ ਸਕਣਗੇ 30 ਕਿਸਾਨ
Published : Mar 15, 2021, 3:46 pm IST
Updated : Mar 15, 2021, 4:17 pm IST
SHARE ARTICLE
Tractor Trolley
Tractor Trolley

ਟਰਾਲੀ 'ਚ ਹਰ ਸੁਵਿਧਾ ਉਪਲੱਬਧ

ਮਾਨਸਾ ( ਸੁਮਿਤ ਸੇਠੀ) ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਵਿਚ ਲਗਾਤਾਰ ਕਿਸਾਨ ਹਿੱਸਾ ਲੈ ਰਹੇ ਹਨ। ਸਰਦੀ ਦੀਆਂ ਰਾਤਾਂ ਵਿੱਚ ਵੀ ਕਿਸਾਨਾਂ ਲਈ ਅੰਦੋਲਨ ਜਾਰੀ ਰੱਖਿਆ ਗਿਆ ਤੇ ਹੁਣ ਗਰਮੀ ਸ਼ੁਰੂ ਹੋ ਰਹੀ ਹੈ ਤਾਂ ਕਿਸਾਨਾਂ ਨੇ ਆਪਣੀਆਂ ਟਰਾਲੀਆਂ ਨੂੰ ਗਰਮੀ ਦੇ ਲਈ ਤਿਆਰ ਕਰਨਾ ਸ਼ੁਰੂ  ਕਰ ਦਿੱਤਾ ਹੈ

Tractor TrolleyTractor Trolley

ਅਤੇ ਇਨ੍ਹਾਂ ਟਰਾਲੀਆਂ ਵਿੱਚ ਹਰ ਸੁਵਿਧਾ ਉਪਲੱਬਧ ਹੈ ਤਾਂ ਕਿ ਕਿਸਾਨਾਂ ਨੂੰ ਗਰਮੀ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ  ਦਾ ਸਾਹਮਣਾ ਨਾ ਕਰਨਾ ਪਵੇ। ਪਿੰਡ ਬੁਰਜ ਢਿੱਲਵਾਂ ਦੇ ਕਿਸਾਨਾਂ ਨੇ ਵੀ ਅਨੋਖੀ ਟਰਾਲੀ ਤਿਆਰ ਕੀਤੀ ਹੈ ਜਿਸ ਵਿੱਚ ਹਰ ਸੁਵਿਧਾ ਉਪਲੱਬਧ ਹੈ। ਟਰਾਲੀ ਵਿਚ ਪਾਣੀ ,ਪੱਖੇ ,ਸੌਣ ਦੇ ਲਈ ਗੱਦਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਟਰਾਲੀ ਵਿੱਚ ਇੱਕ ਸਮੇਂ 30 ਕਿਸਾਨ ਆਰਾਮ ਕਰ ਸਕਦੇ ਹਨ।  

Tractor TrolleyTractor Trolley

ਪਿੰਡ ਬੁਰਜ ਢਿੱਲਵਾਂ ਦੇ ਕਿਸਾਨ ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ ਅਤੇ ਕੁਲਬੀਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਪ੍ਰਬੰਧਾਂ ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ ਕਿਸਾਨ ਅੰਦੋਲਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚੋਂ ਵੀ ਕਿਸਾਨ ਵੱਡੀ  ਗਿਣਤੀ ਵਿਚ ਦਿੱਲੀ ਪਹੁੰਚ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।

Tractor TrolleyTractor Trolley

ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ ਜਿਸ ਲਈ ਪਿੰਡ ਦੇ ਕਿਸਾਨਾਂ ਵੱਲੋਂ ਇੱਕ ਟਰਾਲੀ ਤਿਆਰ ਕੀਤੀ ਗਈ ਹੈ ਜਿਸ ਵਿੱਚ ਹਰ ਸੁਵਿਧਾ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਇਸ ਟਰਾਲੀ ਵਿੱਚ ਪੀਣ ਲਈ ਪਾਣੀ, ਪੱਖੇ, ਸੌਣ ਲਈ ਗੱਦੇ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਕੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਵੇਗੀ ਅਤੇ ਇਸ ਟਰਾਲੀ ਵਿੱਚ ਇੱਕ ਸਮੇਂ 30 ਕਿਸਾਨ ਆਰਾਮ ਕਰ ਸਕਦੇ ਹਨ।

 Farmer Harpreet SinghFarmer Harpreet Singh

ਉਨ੍ਹਾਂ ਕਿਹਾ ਕਿ ਜੋ ਵੀ ਕਿਸਾਨ ਦਿੱਲੀ ਜਾਣਗੇ ਅੱਗੇ ਕਣਕ ਦੀ ਵਾਢੀ ਆ ਰਹੀ ਹੈ ਅਤੇ ਉਹ ਆਪਣੇ ਪਿੰਡ ਦੇ ਕਿਸੇ ਵੀ ਕਿਸਾਨ ਦੀ ਕਣਕ ਖੇਤਾਂ ਵਿਚ ਨਹੀਂ ਰਹਿਣ ਦੇਣਗੇ ਅਤੇ ਉਨ੍ਹਾਂ ਦੀ ਕਣਕ ਦੀ ਕਟਾਈ ਕਰਕੇ ਤੂੜੀ ਅਤੇ ਕਣਕ ਨੂੰ ਘਰ ਵਿੱਚ ਸੰਭਾਲ ਦੇਣਗੇ। ਉਨ੍ਹਾਂ ਹੋਰ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਆਦਾ ਤੋਂ ਜ਼ਿਆਦਾ ਕਿਸਾਨ ਦਿੱਲੀ ਵਿਚ ਪਹੁੰਚਣ ਤਾਂ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement