ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ’ਚ ਨਵਾਂ ਮੋੜ, ਪੜ੍ਹੋ ਹੁਣ ਤੱਕ ਦੀ ਅਪਡੇਟ 
Published : Mar 15, 2022, 2:42 pm IST
Updated : Mar 15, 2022, 2:42 pm IST
SHARE ARTICLE
 Sandeep Nangal Ambian
Sandeep Nangal Ambian

ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਸੰਦੀਪ ਨੰਗਲ ਦੇ ਕਤਲ ਦੀ ਜ਼ਿੰਮੇਵਾਰੀ

 

ਜਲੰਧਰ : ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ ਵਿਚ ਬੀਤੀ ਸ਼ਾਮ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਕਤਲ ਦੀ ਜ਼ਿੰਮੇਵਾਰੀ ਪਹਿਲਾਂ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਸੀ। ਲਾਰੈਂਸ ਬਿਸ਼ਨੋਈ ਗਰੁੱਪ ਨਾਂ ਦੀ ਆਈ. ਡੀ. ’ਤੇ ਲਿਖਿਆ ਗਿਆ ਸੀ ਕਿ ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਅਸੀਂ ਹੀ ਭੇਜਿਆ ਹੈ ਤੇ ਇਸ ਦਾ ਕਸੂਰ ਇਹ ਸੀ ਕਿ ਇਸ ਨੇ ਸਾਡੇ ਗਰੁੱਪ ਨਾਲ ਧੋਖਾ ਕਰਦੇ ਹੋਏ ਆਪਣਾ ਕੰਮ ਕਢਵਾ ਲਿਆ ਅਤੇ ਫਿਰ ਲਾਰਾ ਲਗਾਈ ਰੱਖਿਆ ਅਤੇ ਬਾਅਦ ਵਿਚ ਵਿਦੇਸ਼ ਭੱਜ ਗਿਆ, ਅਸੀਂ ਇਸ ਨੂੰ ਮਾਰਿਆ ਹੈ ਕਿਉਂਕਿ ਹੁਣ ਇਸ ਦਾ ਮਰਨਾ ਜ਼ਰੂਰੀ ਸੀ।

ਇਹ ਪੋਸਟ ਵਾਇਰਲ ਹੋਣ ਤੋਂ ਬਾਅਦ ਜੱਗੂ ਭਗਵਾਨਪੁਰੀਆ ਨਾਂ ਦੇ ਫੇਸਬੁੱਕ ਅਕਾਊਂਟ ਤੋਂ ਇਕ ਪੋਸਟ ਵਾਇਰਲ ਹੋਈ ਜਿਸ ਵਿਚ ਲਾਰੈਂਸ ਬਿਸ਼ਨੋਈ ਦੀ ਪੋਸਟ ਨੂੰ ਫਰਜ਼ੀ ਦੱਸਿਆ ਗਿਆ। ਪੋਸਟ ਵਿਚ ਲਿਖਿਆ ਗਿਆ ''ਸੰਦੀਪ ਨੰਗਲ ਅੰਬੀਆਂ ਸਾਡਾ ਭਰਾ ਸੀ ਅਤੇ ਹਮੇਸ਼ਾ ਰਹੇਗਾ। ਉਹ ਇਕ ਸੁਪਰਸਟਾਰ ਸੀ। ਬਹੁਤ ਦੁੱਖ ਹੈ ਉਸ ਦੇ ਚਲੇ ਜਾਣ ਦਾ।ਰੋਜ਼-ਰੋਜ਼ ਅਜਿਹੇ ਪੁੱਤ ਨਹੀਂ ਜੰਮਦੇ। ਅਸੀਂ ਕਬੱਡੀ ਨੂੰ ਪਰਮੋਟ ਕਰਦੇ ਹਾਂ। ਕੋਈ ਵੀ ਬਿਨ੍ਹਾਂ ਕਿਸੇ ਗੱਲ ਤੋਂ ਫਰਜ਼ੀ ਖ਼ਬਰ ਨਾ ਚਲਾਵੇ। ਪਹਿਲਾਂ ਸਭ ਤਸਦੀਕ ਕੀਤਾ ਜਾਵੇ।  

ਇਹ ਦੋ ਪੋਸਟਾਂ ਵਾਇਰਲ ਹੋਣ ਤੋਂ ਬਾਅਦ ਫਿਰ ਲਾਰੈਂਸ ਬਿਸ਼ਨੋਈ ਗਰੁੱਪ ਦੇ ਮੈਂਬਰ ਅਨਮੋਲ ਬਿਸ਼ਨੋਈ ਨੇ ਇਕ ਪੋਸਟ ਪਾਈ। ਇਸ ਪੋਸਟ ਵਿਚ ਲਾਰੈਂਸ ਬਿਸ਼ਨੋਈ ਦੀ ਪੋਸਟ ਬਾਰੇ ਸਪੱਸ਼ਟੀਕਰਨ ਦਿੱਤਾ ਗਿਆ। ਪੋਸਟ ਵਿਚ ਲਿਖਿਆ ਗਿਆ ਕਿ ''ਲਾਰੈਂਸ ਬਿਸ਼ਨੋਈ ਦੀ ਜੋ ਪੋਸਟ ਵਾਇਰਲ ਹੋ ਰਹੀ ਹੈ ਇਹ ਸਾਡੇ ਕਿਸੇ ਦੁਸ਼ਮਣ ਨੇ ਹੀ ਪਾਈ ਹੋਵੇਗੀ। ਸੰਦੀਪ ਨੰਗਲ ਸਾਡਾ ਦੋਸਤ ਸੀ ਨਾ ਕਿ ਦੁਸ਼ਮਣ। ਅਸੀਂ ਅਪਣੀ ਪ੍ਰਸਿੱਧੀ ਲਈ ਕਿਸੇ ਬੇਕਸੂਰ ਨੂੰ ਨਹੀਂ ਮਾਰਦੇ'' ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਪੁਲਿਸ ਜਾਂਚ ਕਰ ਰਹੀ ਹੈ ਇਸ ਤੋਂ ਪਹਿਲਾਂ ਕੁੱਝ ਵੀ ਕਹਿਣਾ ਵਾਜਿਬ ਨਹੀਂ ਹੋਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement