ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀ ਵਿਸ਼ਾਲ ਨੇ ਕਾਂਸੀ ਦਾ ਤਮਗ਼ਾ ਜਿੱਤਿਆ
Published : Mar 15, 2022, 8:16 am IST
Updated : Mar 15, 2022, 8:16 am IST
SHARE ARTICLE
image
image

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀ ਵਿਸ਼ਾਲ ਨੇ ਕਾਂਸੀ ਦਾ ਤਮਗ਼ਾ ਜਿੱਤਿਆ

ਕਰਨਾਲ, 14 ਮਾਰਚ (ਪਲਵਿੰਦਰ ਸਿੰਘ ਸੱਗੂ): ਕਰਨਾਲ ਦੇ ਗੁਰੂ ਨਾਨਕ ਖਾਲਸਾ ਕਾਲਜ ਦੇ ਹੋਣਹਾਰ ਵਿਦਿਆਰਥੀ ਵਿਸ਼ਾਲ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਰੋਇੰਗ (ਕਿਸ਼ਤੀ ਚਾਲਣ) ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਰਜੀਤ ਸਿੰਘ ਪਿ੍ੰਸ ਨੇ ਵਿਦਿਆਰਥੀ ਦਾ ਕਾਲਜ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਮਠਿਆਈ ਖਲਾ ਕੇ ਮੂੰਹ ਮਿੱਠਾ ਕਰਵਾਇਆ |
ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ: ਮੇਜਰ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਸੁਖਨਾ ਝੀਲ, ਚੰਡੀਗੜ੍ਹ ਵਿਖੇ ਕਰਵਾਇਆ ਗਿਆ, ਜਿਸ ਵਿੱਚ ਦੇਸ਼ ਭਰ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਿਆਰਥੀ ਖਿਡਾਰੀਆਂ ਨੇ ਭਾਗ ਲਿਆ | ਇਸ ਸਨਮਾਨ ਵਿੱਚ ਵਿਦਿਆਰਥੀ ਵਿਸ਼ਾਲ ਦੇ ਨਾਲ-ਨਾਲ ਉਸਦੀ ਭੈਣ ਅਤੇ ਜੀਜਾ ਵੀ ਮੌਜੂਦ ਸਨ | ਇਸ ਮੌਕੇ ਖੇਡ ਵਿਭਾਗ ਦੇ ਇੰਚਾਰਜ ਡਾ: ਦੇਵੀ ਭੂਸ਼ਨ, ਡੀਪੀ ਵਜ਼ੀਰ ਸਿੰਘ, ਪ੍ਰੋ. ਪ੍ਰਦੀਪ, ਸੁਭਾਸ਼ ਕੋਚ ਅਤੇ ਡਾ: ਗੁਰਿੰਦਰ ਸਿੰਘ ਵੀ ਹਾਜ਼ਰ ਸਨ |
karnal 14-03-(1)-new

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement