ਗੁੱਜਰ ਭਾਈਚਾਰੇ ਨੂੰ ਕੋਈ ਦਿੱਕਤ/ਪ੍ਰ੍ਰੇਸ਼ਾਨੀ ਨਹੀਂ ਆਉਣ ਦਿਆਂਗੇ: ਸੁੰਦਰ ਸ਼ਾਮ ਅਰੋੜਾ
Published : Apr 15, 2020, 11:11 pm IST
Updated : Apr 15, 2020, 11:11 pm IST
SHARE ARTICLE
sundar sham
sundar sham

ਭਾਈਚਾਰੇ ਨੂੰ ਦੁੱਧ ਵੇਚਣ ਵਿਚ ਕੋਈ ਦਿੱਕਤ ਨਹੀਂ

ਚੰਡੀਗੜ੍ਹ, 15 ਅਪਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਤਲਵਾੜਾ, ਹੁਸ਼ਿਆਰਪੁਰ ਖੇਤਰ 'ਚ ਗੁੱਜਰ ਭਰਾਵਾਂ ਨੂੰ ਦੁੱਧ ਵੇਚਣ 'ਚ ਅਤੇ ਖਾਣ-ਪੀਣ ਸਬੰਧੀ ਕੋਈ ਦਿੱਕਤ/ਪ੍ਰੇਸ਼ਾਨੀ ਨਹੀਂ ਆਉਣ ਦਿਤੀ ਜਾਵੇਗੀ।
ਸ੍ਰੀ ਅਰੋੜਾ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਗਿਆ ਸੀ ਕਿ ਗੁੱਜਰ ਭਰਾ, ਜੋ ਕਿ ਦੁੱਧ ਵੇਚਣ ਦਾ ਕੰਮ ਕਰਦੇ ਹਨ, ਨੂੰ ਲਾਕਡਾਊਨ ਕਾਰਨ ਦੁੱਧ ਵੇਚਣ ਅਤੇ ਖਾਣਾ ਉਪਲੱਬਧ ਨਾ ਹੋਣ ਸਬੰਧੀ ਦਿੱਕਤ ਆ ਰਹੀ ਸੀ। ਉਨ੍ਹਾਂ ਕਿਹਾ ਭਾਈਚਾਰੇ ਦੀ ਇਹ ਸਮੱਸਿਆ ਦੂਰ ਕਰ ਦਿਤੀ ਗਈ ਹੈ। ਉਨ੍ਹਾਂ ਨੂੰ ਖਾਣਾ ਅਤੇ ਰਾਸ਼ਨ ਮੁਹੱਈਆ ਕਰਵਾ ਦਿਤਾ ਗਿਆ ਹੈ।

sundar shamsundar sham
ਸ੍ਰੀ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਨੇ ਮਿਲਕ ਪਲਾਂਟ ਗੁਰਦਾਸਪੁਰ ਦੇ ਵਾਹਨ ਰਾਹੀਂ ਇਨ੍ਹਾਂ ਦੁੱਧ ਚੁੱਕਣ ਦਾ ਪ੍ਰਬੰਧ ਕਰ ਦਿਤਾ ਹੈ ਅਤੇ ਕੁੱਝ ਲੀਟਰ ਦੁੱਧ ਦਸੂਹੇ 'ਚ ਵੇਚਣ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਭਾਈਚਾਰੇ ਦੀ ਸਮੱਸਿਆ ਦੂਰ ਕਰ ਦਿਤੀ ਗਈ ਹੈ।


ਸ੍ਰੀ ਅਰੋੜਾ ਨੇ ਹੋਰ ਵੇਰਵੇ ਦਿੰਦਿਆਂ ਦਸਿਆ ਕਿ ਗੁੱਜਰ ਭਾਈਚਾਰੇ ਦੇ ਇਹ ਭਰਾ ਇਨ੍ਹਾਂ ਦਿਨਾਂ 'ਚ ਹਿਮਾਚਲ ਚਲੇ ਜਾਂਦੇ ਹਨ। ਉਨ੍ਹਾਂ ਦਸਿਆ ਕਿ ਹਿਮਾਚਲ ਸਰਕਾਰ ਨੇ ਕੋਰੋਨਾ ਕਰ ਕੇ ਲਾਕਡਾਊਨ ਹੋਣ ਕਾਰਨ ਇਨ੍ਹਾਂ ਨੂੰ ਸੂਬੇ 'ਚ ਦਾਖ਼ਲ ਨਹੀਂ ਹੋਣ ਦਿਤਾ, ਜਿਸ ਕਾਰਨ ਇਨ੍ਹਾਂ ਨੂੰ ਵਾਪਸ ਪਰਤਣਾ ਪਿਆ। ਉਨ੍ਹਾਂ ਕਿਹਾ ਕਿ ਇਸ ਭਾਈਚਾਰੇ ਨੂੰ ਕਿਸੇ ਕਿਸਮ ਦੀ ਤੰਗੀ/ਪ੍ਰੇਸ਼ਾਨੀ ਨਹੀਂ ਆਉਣ ਦਿਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement