ਸੀ.ਬੀ.ਐਸ.ਈ. ਵਲੋਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ
Published : Apr 15, 2021, 6:49 am IST
Updated : Apr 15, 2021, 6:49 am IST
SHARE ARTICLE
image
image

ਸੀ.ਬੀ.ਐਸ.ਈ. ਵਲੋਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ


ਚੰਡੀਗੜ੍ਹ, 14 ਅਪ੍ਰੈਲ (ਸੁਰਜੀਤ ਸਿੰਘ ਸੱਤੀ): ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨੇ ਅੱਜ ਇਕ ਹੁਕਮ ਜਾਰੀ ਕਰ ਕੇ ਕੋਰੋਨਾ ਦੇ ਮੱਦੇਨਜ਼ਰ ਇਸ ਸਾਲ ਹੋਣ ਵਾਲੀਆਂ ਸੀ.ਬੀ.ਐਸ.ਈ. ਬੋਰਡ ਦੀਆਂ ਚਾਰ ਮਈ ਤੋਂ ਹੋਣ ਵਾਲੀਆਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿਤੀਆਂ ਹਨ | ਬੋਰਡ ਦੇ ਹੁਕਮ ਮੁਤਾਬਕ ਆਂਤਰਿਕ ਮੁੱਲਅੰਕਣ ਮੁਤਾਬਕ ਨਤੀਜਾ ਬਣਾਇਆ ਜਾਵੇਗਾ ਪਰ ਫੇਰ ਵੀ ਜੇਕਰ ਕੋਈ ਵਿਦਿਆਰਥੀ ਅੰਕਾਂ ਤੋਂ ਸੰਤੁਸ਼ਟ ਨਹੀਂ ਹੁੰਦਾ ਤਾਂ ਉਸ ਨੂੰ  ਜਦੋਂ ਵੀ ਸਥਿਤੀ ਆਮ ਵਰਗੀ ਹੁੰਦੀ ਹੈ ਅਤੇ ਪ੍ਰੀਖਿਆ ਲਈ ਢੁੱਕਵਾਂ ਸਮਾਂ ਆਉਂਦਾ ਹੈ, ਉਦੋਂ ਪ੍ਰੀਖਿਆ ਦੇਣ ਦੀ ਇਜਾਜ਼ਤ ਦਿਤੀ ਜਾਵੇਗੀ | ਸੀ.ਬੀ.ਐਸ.ਈ. ਦੇ ਪ੍ਰੀਖਿਆ ਕੰਟਰੋਲਰ ਸਤਿਅਮ ਭਾਰਦਵਾਜ ਵਲੋਂ ਜਾਰੀ ਹੁਕਮ ਵਿਚ ਉਪਰੋਕਤ ਤੋਂ ਇਲਾਵਾ ਇਹ ਫ਼ੈਸਲਾ ਵੀ ਦਿਤਾ ਗਿਆ ਹੈ ਕਿ 4 ਮਈ ਤੋਂ 14 ਜੂਨ ਤਕ ਹੋਣ ਵਾਲੀਆਂ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿਤੀਆਂ ਗਈਆਂ ਹਨ ਅਤੇ ਬੋਰਡ ਇਕ ਜੂਨ ਨੂੰ  ਹਾਲਾਤ 'ਤੇ ਮੁੜ ਵਿਚਾਰ ਕਰੇਗਾ ਤੇ ਨਵੀਂ ਸਮਾਂ ਸਾਰਣੀ ਬਾਰੇ ਉਸੇ ਮੁਤਾਬਕ ਜਾਣਕਾਰੀ ਜਨਤਕ ਕੀਤੀ ਜਾਵੇਗੀ | ਪ੍ਰੀਖਿਆ ਸ਼ੁਰੂ ਹੋਣ ਤੋਂ 15 ਦਿਨ ਪਹਿਲਾਂ ਸੂਚਨਾ ਦੇ ਦਿਤੀ ਜਾਵੇਗੀ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement