ਸਿੱਖ ਜਥੇਬੰਦੀਆਂ ਤੇ ਪੀੜਤ ਪ੍ਰਵਾਰ 19 ਅਪ੍ਰੈਲ ਨੂੰ ਹਾਈ ਕੋਰਟ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ
Published : Apr 15, 2021, 12:07 am IST
Updated : Apr 15, 2021, 12:07 am IST
SHARE ARTICLE
image
image

ਸਿੱਖ ਜਥੇਬੰਦੀਆਂ ਤੇ ਪੀੜਤ ਪ੍ਰਵਾਰ 19 ਅਪ੍ਰੈਲ ਨੂੰ ਹਾਈ ਕੋਰਟ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ

ਅੰਮ੍ਰਿਤਸਰ, 14 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜੂ): ਸਿੱਟ ਵਲੋਂ ਤਿਆਰ ਕੀਤੀ ਗਈ ਕੋਟਕਪੂਰਾ ਗੋਲੀ ਕਾਂਡ ਦੀ ਰੀਪੋਰਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਰੱਦ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ ਪੰਥਕ ਜਥੇਬੰਦੀਆਂ ਅਤੇ ਪੀੜਤ ਪ੍ਰਵਾਰਾਂ ਨੇ 19 ਅਪ੍ਰੈਲ ਨੂੰ ਹਾਈ ਕੋਰਟ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਜਾਣਕਾਰੀ ਦਿੰਦਿਆਂ ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਦਸਿਆ ਕਿ ਬੀਤੇ ਦਿਨ ਅਕਾਲੀ ਦਲ ਅੰਮ੍ਰਿਤਸਰ, ਦਲ ਖ਼ਾਲਸਾ ਅਤੇ ਯੂਨਾਈਟਿਡ ਅਕਾਲੀ ਦਲ ਵਲੋਂ ਸਾਂਝੇ ਤੌਰ ’ਤੇ ਇਹ ਫ਼ੈਸਲਾ ਕੀਤਾ ਗਿਆ ਕਿ ਹਾਈ ਕੋਰਟ ਦੇ ਇਸ ਹੁਕਮਾਂ ਵਿਰੁਧ ਜਨਤਕ ਲਾਮਬੰਦੀ ਕੀਤੀ ਜਾਵੇਗੀ ਅਤੇ ਪਹਿਲੇ ਪੜਾਅ ਵਿਚ ਹਾਈ ਕੋਰਟ ਦੇ ਬਾਹਰ 19 ਨੂੰ ਦੋ ਘੰਟੇ ਲਈ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਦਲ ਖ਼ਾਲਸਾ ਦਫ਼ਤਰ ਵਿਖੇ ਸਿੱਖ ਯੂਥ ਆਫ਼ ਪੰਜਾਬ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਨੌਜਵਾਨ ਆਗੂ ਮੰਡ ਨੇ ਕਿਹਾ ਕਿ ਹਾਈ ਕੋਰਟ ਦੇ ਇਸ ਫ਼ੈਸਲੇ ਨੇ ਪੀੜਤ ਪ੍ਰਵਾਰਾਂ ਅਤੇ ਸਿੱਖ ਕੌਮ ਅੰਦਰ ਜਾਗੀ ਇਨਸਾਫ਼ ਦੀ ਉਮੀਦ ਦਾ ਗਲਾ ਘੁੱਟਿਆ ਹੈ। ਸਿੱਟ ਦੇ ਇੰਚਾਰਜ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਉਤੇ ਪ੍ਰਤੀਕਰਮ ਦਿੰਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਜੋ ਕਿ ਭਿ੍ਰਸ਼ਟਾਚਾਰ ਅਤੇ ਜ਼ੁਲਮ ਕਰਨ ਲਈ ਬਦਨਾਮ ਹੈ, ਉਸ ਫ਼ੋਰਸ ਵਿਚ ਕੁੰਵਰ ਵਿਜੇ ਪ੍ਰਤਾਪ ਸਿੰਘ ਵਰਗੇ ਨੇਕ ਅਤੇ ਈਮਾਨਦਾਰ ਪੁਲਿਸ ਅਫ਼ਸਰਾਂ ਦੀ ਜ਼ਰੂਰਤ ਹੈ।
ਦਲ ਖ਼ਲਾਸਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਬੁਲਾਰੇ ਕੰਵਰਪਾਲ ਸਿੰਘ ਦੀ ਮੌਜੂਦਗੀ ਵਿਚ ਹੋਈ ਮੀਟਿੰਗ ਵਿਚ ਕਿਸਾਨ ਸੰਘਰਸ਼ ਬਾਰੇ ਵੀ ਵਿਚਾਰਾਂ ਹੋਈਆਂ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਫ਼ੈਸਲਾ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਮਈ ਮਹੀਨੇ ਵਿਚ ਪਾਰਲੀਮੈਂਟ ਦੇ ਘਿਰਾਉ ਦੇ ਪ੍ਰੋਗਰਾਮ ਵਿਚ ਜਥੇਬੰਦੀ ਦੇ ਨੌਜਵਾਨ ਵੱਧ ਚੜ੍ਹ ਕੇ ਹਿੱਸਾ ਲੈਣਗੇ। ਅੱਜ ਦੀ ਮੀਟਿੰਗ ਵਿਚ ਨੌਜਵਾਨ ਆਗੂ ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ ਖੁੱਡਾ, ਜਸਵਿੰਦਰ ਸਿੰਘ ਕਾਹਨੂੰਵਾਨ, ਮਾਨ ਸਿੰਘ, ਸੁਖਜਿੰਦਰ ਸਿੰਘ, ਜਸਪ੍ਰੀਤ ਸਿੰਘ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement