ਸਿੱਧੂ ਵੱਲੋਂ ਕਾਂਗਰਸੀ ਦਿੱਗਜਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ, ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ
Published : Apr 15, 2022, 6:27 pm IST
Updated : Apr 15, 2022, 6:27 pm IST
SHARE ARTICLE
Navjot Singh Sidhu Meets Sunil Jakhar
Navjot Singh Sidhu Meets Sunil Jakhar

ਇਸ ਮੁਲਾਕਾਤ ਦੀ ਤਸਵੀਰ ਨਵਜੋਤ ਸਿੱਧੂ ਨੇ ਅਪਣੇ ਟਵਿਟਰ ਅਕਾਊਂਟ ’ਤੇ ਵੀ ਸਾਂਝੀ ਕੀਤੀ। ਇਸ ਮੌਕੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ।


ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਵੀ ਨਵਜੋਤ ਸਿੰਘ ਸਿੱਧੂ ਲਗਾਤਾਰ ਸਰਗਰਮ ਹਨ। ਇਸ ਦੇ ਚਲਦਿਆਂ ਉਹਨਾਂ ਵੱਲੋਂ ਲਗਾਤਾਰ ਦਿੱਗਜ ਕਾਂਗਰਸੀ ਆਗੂਆਂ ਨਾਲ ਮੁਲਾਕਾਤਾਂ ਦਾ ਦੌਰ ਜਾਰੀ ਹੈ।

Navjot Singh Sidhu Meets Lal SinghNavjot Singh Sidhu Meets Lal Singh

ਨਵਜੋਤ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀ ਤਸਵੀਰ ਨਵਜੋਤ ਸਿੱਧੂ ਨੇ ਅਪਣੇ ਟਵਿਟਰ ਅਕਾਊਂਟ ’ਤੇ ਵੀ ਸਾਂਝੀ ਕੀਤੀ। ਇਸ ਮੌਕੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ।

Navjot Singh Sidhu Meets Amrik Singh DhillonNavjot Singh Sidhu Meets Amrik Singh Dhillon

ਇਸ ਤੋਂ ਪਹਿਲਾਂ ਉਹਨਾਂ ਨੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਲਾਲ ਸਿੰਘ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਹਲਕਾ ਸਮਰਾਲਾ ਤੋਂ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਨਾਲ ਅਸ਼ਵਨੀ ਸੇਖੜੀ, ਨਾਜ਼ਰ ਸਿੰਘ ਮਾਨਸ਼ਾਹੀਆ, ਸੁਖਵਿੰਦਰ ਸਿੰਘ ਡੈਨੀ ਅਤੇ ਹੋਰ ਆਗੂ ਵੀ ਮੌਜੂਦ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement