ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਦੋ ਪਲਟੂਨ ਪੁਲਾਂ ਦੀ ਕੀਤੀ ਸ਼ੁਰੂਆਤ
Published : Apr 15, 2023, 5:18 pm IST
Updated : Apr 15, 2023, 5:18 pm IST
SHARE ARTICLE
photo
photo

ਸਰਕਾਰ ਦੇਸ਼ ਦੇ ਕਿਸਾਨ ਅਤੇ ਨੌਜਵਾਨਾਂ ਦੇ ਨਾਲ ਖੜੀ ਹੈ- ਧਾਲੀਵਾਲ

 

ਅਜਨਾਲਾ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭਾਰਤ-ਪਾਕਿਸਤਾਨ ਦੇ ਸਰਹੱਦੀ ਖੇਤਰ ਵਿੱਚ ਰਾਵੀ ਦਰਿਆ ਉੱਤੇ ਦੋ ਪਲਟੂਨ ਪੁਲਾਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਕਿਸਾਨਾਂ ਅਤੇ ਨੌਜਵਾਨਾਂ ਨੂੰ ਰਾਵੀ ਦਰਿਆ ਤੋਂ ਪਾਰ ਖੇਤੀ ਤੇ ਦੇਸ਼ ਦੀ ਸੁਰੱਖਿਆ ਕਰਨ ਵਿੱਚ ਵੱਡੀ ਮਦਦ ਮਿਲੇਗੀ। 

photo

ਅੱਜ ਪਿੰਡ ਦਰਿਆ ਮੂਸਾ ਅਤੇ ਕੋਟ ਰਜਾਦਾ ਵਿਖੇ ਪਲਟੂਨ ਪੁਲਾਂ ਦੇ ਉਦਘਾਟਨ ਕਰਨ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਅਜਾਦੀ ਵੇਲੇ ਸਾਡਾ ਵੱਡਾ ਰਕਬਾ ਰਾਵੀ ਦਰਿਆ ਤੋਂ ਪਾਰ ਰਹਿ ਗਿਆ, ਜਿੱਥੇ ਸਾਡੇ ਕਿਸਾਨਾਂ ਅਤੇ ਦੇਸ਼ ਦੀ ਸੁਰੱਖਿਆ ਕਰਦੇ ਨੌਜਵਾਨਾਂ ਨੂੰ ਲਗਾਤਾਰ ਜਾਣਾ ਪੈਂਦਾ ਹੈ, ਪਰ ਸਾਡੀਆਂ ਹੁਣ ਤੱਕ ਆਈਆਂ ਸਰਕਾਰਾਂ ਨੇ ਇਸ ਅਹਿਮ ਮੁੱਦੇ ਵੱਲ ਵੀ ਧਿਆਨ ਨਹੀਂ ਦਿਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਪਹਿਲੇ ਸਾਲ ਦੇ ਕਾਰਜਕਾਲ ਵਿੱਚ ਹੀ ਕਰੀਬ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਦੋ ਪਲਟੂਨ ਪੁਲਾਂ ਦੀ ਉਸਾਰੀ ਕਰ ਦਿੱਤੀ ਹੈ, ਜਿਸ ਨਾਲ ਕਿਸਾਨ ਆਪਣੇ ਟਰੈਕਟਰ, ਟਰਾਲੀਆਂ, ਕੰਬਾਈਨਾਂ ਅਤੇ ਹੋਰ ਖੇਤੀ ਸੰਦ ਅਸਾਨੀ ਨਾਲ ਦਰਿਆ ਤੋਂ ਪਾਰ ਲਿਜਾ ਕੇ ਖੇਤੀ ਕਰ ਸਕਣਗੇ। 

photo

ਇਸ ਤੋਂ ਇਲਾਵਾ ਬੀ.ਐਸ.ਐਫ. ਦੇ ਜਵਾਨ ਦੇਸ਼ ਦੀ ਹੱਦ ਦੀ ਰਾਖੀ ਲਈ ਆਪਣੀ ਜੀਪਾਂ ਅਤੇ ਹੋਰ ਗੱਡੀਆਂ ਲੰਘਾ ਸਕਣਗੇ। ਉਨ੍ਹਾਂ ਕਿਹਾ ਕਿ ਮੈਂ ਇੱਥੇ ਪੱਕੇ ਪੁੱਲ ਦੀ ਉਸਾਰੀ ਕਰਨਾ ਚਾਹੁੰਦਾ ਸੀ ਅਤੇ ਇਸ ਲਈ ਦਿੱਲੀ ਜਾ ਕੇ ਗੱਲਬਾਤ ਵੀ ਕੀਤੀ ਸੀ ਪਰ ਸਰਹੱਦ ਨੇੜੇ ਪੈਂਦੀ ਹੋਣ ਕਾਰਨ ਉਨ੍ਹਾਂ ਪੱਕੇ ਪੁਲ ਦੀ ਉਸਾਰੀ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹੁਣ ਪੁਲਾਂ ਦੀ ਮਜ਼ਬੂਤੀ ਲਈ ਇਨ੍ਹਾਂ ਨੇੜੇ ਸਪਰਮ ਵੀ ਬਣਾਏ ਜਾਣਗੇ, ਜਿੰਨਾ ਉਤੇ ਦੋ ਤੋਂ ਤਿੰਨ ਕਰੋੜ ਰੁਪਏ ਦੀ ਲਾਗਤ ਆਵੇਗੀ। 

photo

ਉਨ੍ਹਾਂ ਕਿਹਾ ਕਿ ਪੁਲਾਂ ਦੀ ਉਸਾਰੀ ਨਾਲ ਰਾਵੀ ਪਾਰ ਦੇ ਇਲਾਕੇ ਵਿੱਚ ਜਮੀਨਾਂ ਦੀਆਂ ਕੀਮਤਾਂ ਵਧਣਗੀਆਂ, ਕਿਸਾਨਾਂ ਲਈ ਖੇਤੀ ਸੌਖੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇਸ਼ ਦੇ ਕਿਸਾਨ ਅਤੇ ਦੇਸ਼ ਦੇ ਨੌਜਵਾਨਾਂ ਦੇ ਨਾਲ ਖੜੀ ਹੈ। ਇਸ ਮੌਕੇ ਰਜੀਵ ਮੈਦਾਨ, ਚਰਨਜੀਤ ਸਿੰਘ ਸਿੱਧੂ, ਗੁਰਜੰਟ ਸਿੰਘ ਸੋਹੀ, ਗੁਰਦੀਪ ਸਿੰਘ ਰੰਧਾਵਾ, ਬੀ ਡੀ ਪੀ ਓ ਸੁਖਜੀਤ ਸਿੰਘ ਬਾਜਵਾ, ਐਕਸੀਅਨ ਦਿਆਲ ਸ਼ਰਮਾ, ਹਰਬੀਰ ਸਿੰਘ ਬੱਬਲੂ, ਮਨਜਿੰਦਰ ਸਿੰਘ ਮੱਤੇਵਾਲ, ਪ੍ਰਧਾਨ ਸਵਿੰਦਰ ਸਿੰਘ ਮਾਨ, ਜਸਪਾਲ ਸਿੰਘ, ਰਾਜਵਿੰਦਰ ਸਿੰਘ ਰਾਜਾ ਰਮਦਾਸ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement