Punjab News: ਕੰਮ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਿਆ; 2 ਨੌਜਵਾਨਾਂ ਦੀ ਹੋਈ ਮੌਤ
Published : Apr 15, 2024, 12:37 pm IST
Updated : Apr 15, 2024, 12:38 pm IST
SHARE ARTICLE
2 died in road accident at sultanpur lodhi
2 died in road accident at sultanpur lodhi

ਸੁਲਤਾਨਪੁਰ ਲੋਧੀ ਵਿਖੇ ਬੂਸੋਵਾਲ ਰੋਡ ’ਤੇ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

Punjab News: ਸੁਲਤਾਨਪੁਰ ਲੋਧੀ ਬੂਸੋਵਾਲ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਮੋਟਰਸਾਈਕਲ ਉਤੇ ਸਵਾਰ ਹੋ ਕੇ ਕੰਮ ਤੋਂ ਪਰਤ ਰਹੇ ਸਨ।

ਪਿੰਡ ਫਤੋਵਾਲ ਤੋਂ ਪਲਟੀਨਾ ਮੋਟਰਸਾਇਕਲ ਉਤੇ ਸਵਾਰ ਹੋ ਕੇ ਸੁਲਤਾਨਪੁਰ ਲੋਧੀ ਵੱਲ ਆ ਰਹੇ ਨੌਜਵਾਨਾਂ ਨੂੰ ਅੱਗੇ ਤੋਂ ਆ ਰਹੀ ਇਕ ਟੋਯਿਟਾ ਟੋਇਟਾ ਈਟੀਓਸ ਗੱਡੀ ਨੇ ਟੱਕਰ ਮਾਰ ਦਿਤੀ। ਗੱਡੀ ਚਾਲਕ ਮੌਕੇ ਤੋਂ ਫਰਾਰ ਦਸਿਆ ਜਾ ਰਿਹਾ ਹੈ।

ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਲਹਿੰਬਰ ਸਿੰਘ ਕੰਗ ਕਲਾਂ ਅਤੇ ਦੂਜੇ ਨੌਜਵਾਨ ਦੀ ਪਛਾਣ ਸੁਰਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਸਾਬੂਵਾਲ ਵਜੋਂ ਹੋਈ ਹੈ। ਜਾਂਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰ ਨੇ ਗੱਡੀ ਚਾਲਕ ਵਿਰੁਧ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਇਨਸਾਫ ਦੀ ਗੁਹਾਰ ਲਗਾਈ ਹੈ।

(For more Punjabi news apart from 2 died in road accident at sultanpur lodhi, stay tuned to Rozana Spokesman)

 

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement