Mohali News : ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਬਦਲਿਆਂ ਸਮਾਂ
Published : Apr 15, 2024, 5:27 pm IST
Updated : Apr 15, 2024, 5:27 pm IST
SHARE ARTICLE
Civil Surgeon
Civil Surgeon

ਭਲਕੇ ਤੋਂ ਸਵੇਰੇ 8 ਵਜੇ ਖੁੱਲ੍ਹਣਗੇ ਹਸਪਤਾਲ

Mohali News : ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ (hospitals) ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ।

ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਤੇ ਡੇਰਾਬੱਸੀ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਆਦਿ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ 24 ਘੰਟੇ ਜਾਰੀ ਰਹਿਣਗੀਆਂ।

ਸਿਵਲ ਸਰਜਨ ਨੇ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਹਸਪਤਾਲਾਂ ਅੰਦਰਲੇ ਦਫ਼ਤਰਾਂ ਦਾ ਸਮਾਂ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ, ਜਿਸ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ (Government hospitals) ਦਾ ਗਰਮੀਆਂ ਦਾ ਸਮਾਂ (15 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਤਕ ਹੁੰਦਾ ਹੈ ਜਦਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਹੁੰਦਾ ਹੈ।

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement