ਸਿਮਰਨਜੀਤ ਸਿੰਘ ਮਾਨ ਦੇ ਹੱਕ ’ਚ ਲੱਖਾ ਸਿਧਾਣਾ ਦਾ ਰੋਡ ਸ਼ੋਅ
Published : May 15, 2019, 4:17 pm IST
Updated : May 15, 2019, 4:17 pm IST
SHARE ARTICLE
Road Show of Lakha Sidhana
Road Show of Lakha Sidhana

ਸਿਮਰਨਜੀਤ ਸਿੰਘ ਮਾਨ ਹੱਕ ਤੇ ਸੱਚ ਦੀ ਲੜਾਈ ਲੜਨ ਵਾਲੇ ਇਨਸਾਨ: ਲੱਖਾ

ਬਰਨਾਲਾ: ਲੋਕ ਸਭਾ ਸੀਟ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਲੱਖਾ ਸਿਧਾਣਾ ਨੇ ਆਵਾਜ਼ ਚੁੱਕੀ ਹੈ। ਲੱਖਾ ਸਿਧਾਣਾ ਨੇ ਸੰਗਰੂਰ ਦੇ ਬਰਨਾਲਾ ਹਲਕੇ ’ਚ ਪਹੁੰਚ ਕੇ ਮਾਨ ਦੇ ਹੱਕ ਵਿਚ ਰੋਡ ਸ਼ੋਅ ਕੀਤਾ ਤੇ ਲੋਕਾਂ ਕੋਲੋਂ ਸਿਮਰਨਜੀਤ ਸਿੰਘ ਮਾਨ ਲਈ ਵੋਟਾਂ ਮੰਗੀਆਂ। ਲੱਖਾ ਸਿਧਾਣਾ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਗੱਡੀ ਵਿਚ ਬੈਠ ਕੇ ਪਾਠ ਕਰਨ ਦੇ ਡਰਾਮੇ ਕਰ ਰਹੀ ਹੈ ਤੇ ਕੋਈ ਗੱਡੀ ਦੇ ਉੱਪਰ ਬੈਠ ਕੇ ਰੋਟੀ ਖਾ ਰਿਹਾ ਹੈ ਪਰ ਇਹ ਪੰਜਾਬ ਦੇ ਮੁੱਦੇ ਹਨ।

Simranjeet Singh MannSimranjeet Singh Mann

ਕਿਸੇ ਵੀ ਪਾਰਟੀ ਨੇ ਪੰਜਾਬ ਦੇ ਅਸਲ ਮੁੱਦਿਆਂ ਜਿਵੇਂ ਪਾਣੀਆਂ ਦਾ ਮੁੱਦਾ, ਭਾਸ਼ਾ ਦਾ ਮੁੱਦਾ ਆਦਿ ਨੂੰ ਅਪਣੇ ਚੋਣ ਮੁੱਦੇ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਉਮੀਦਵਾਰਾਂ ਦਾ ਹੀ ਸਾਥ ਦੇ ਰਹੇ ਹਨ ਜੋ ਪੰਜਾਬ ਦੇ ਹੱਕਾਂ ਦੀ ਲੜਾਈ ਲੜਦੇ ਹਨ। ਲੱਖਾ ਨੇ ਕਿਹਾ ਕਿ ਉਹ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਤੇ ਫ਼ਤਹਿਗੜ੍ਹ ਸਾਹਿਬ ਤੋਂ ਮਨਵਿੰਦਰ ਸਿੰਘ ਗਿਆਸਪੁਰਾ ਲਈ ਪ੍ਰਚਾਰ ਕਰਕੇ ਆਏ ਹਨ। ਹੁਣ ਸੰਗਰੂਰ ਵਿਚ ਸਿਮਰਨਜੀਤ ਸਿੰਘ ਮਾਨ ਲਈ ਪ੍ਰਚਾਰ ਕਰ ਰਹੇ ਹਨ।

Lakha Sidhana Lakha Sidhana

ਲੱਖਾ ਸਿਧਾਣਾ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਸੱਚ ਦੀ ਲੜਾਈ ਲੜਨ ਵਾਲੇ ਇਨਸਾਨ ਹਨ, ਜਿਸ ਕਰਕੇ ਉਹ ਉਨ੍ਹਾਂ ਦਾ ਸਾਥ ਦੇ ਰਹੇ ਹਨ। ਲੱਖਾ ਸਿਧਾਣਾ ਨੇ 'ਆਪ' ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੇ ਵਿਰੋਧ ਬਾਰੇ ਕਿਹਾ ਕਿ ਸ਼ਾਇਦ ਪੰਜਾਬੀਆਂ ਨੂੰ ਕੇਜਰੀਵਾਲ ਦਾ ਬਿਕਰਮ ਮਜੀਠੀਆ ਤੋਂ ਮਾਫ਼ੀ ਮੰਗਣਾ ਰਾਸ ਨਹੀਂ ਆਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement