ਪਠਾਨਕੋਟ ‘ਚ ਪ੍ਰਿਅੰਕਾ ਗਾਂਧੀ ਦੇ ਰੋਡ ਸ਼ੋਅ ‘ਚ ਲੋਕਾਂ ਦਾ ਆਇਆ ਹੜ੍ਹ
Published : May 15, 2019, 1:40 pm IST
Updated : May 15, 2019, 3:12 pm IST
SHARE ARTICLE
Priyanka Gandhi
Priyanka Gandhi

ਰੋਡ ਸ਼ੋਅ ਦੌਰਾਨ ਸੜਕਾਂ ਕੀ ਕੋਠਿਆਂ ’ਤੇ ਵੀ ਦਿਖੇ ਲੋਕ

ਪਠਾਨਕੋਟ- ਪ੍ਰਿਅੰਕਾ ਗਾਂਧੀ ਦੇ ਰੋਡ ਸ਼ੋਅ ਵਿਚ ਲੋਕਾਂ ਦਾ ਹੜ੍ਹ ਆਇਆ ਹੋਇਆ ਸੀ। ਸੜਕਾਂ ‘ਤੇ ਲੋਕਾਂ ਦਾ ਵਿਖਾਈ ਦੇ ਰਿਹਾ ਹੜ੍ਹ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦਾ ਸਵਾਗਤ ਕਰਨ ਪਹੁੰਚਿਆ ਹੈ। ਇਹ ਨਜ਼ਾਰਾ ਪਠਾਨਕੋਟ ਦਾ ਹੈ ਜਿੱਥੇ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ ‘ਚ ਪ੍ਰਿਯੰਕਾਂ ਗਾਂਧੀ ਚੋਣ ਪ੍ਰਚਾਰ ਕਰਨ ਪਹੁੰਚੇ।

Priyanka Gandhi Road ShowPriyanka Gandhi Road Show

ਪ੍ਰਿਅੰਕਾ ਗਾਂਧੀ ਨੇ ਜਾਖੜ ਦੇ ਹੱਕ ‘ਚ ਰੋਡ ਸ਼ੋਅ ਕੀਤਾ ਜਿਸ ਦੌਰਾਨ ਸੜਕ ‘ਤੇ ਭੀੜ ਹੀ ਭੀੜ ਸੀ। ਇਸ ਦੌਰਾਨ ਲਗਭਗ ਹਜ਼ਾਰਾਂ ਦੀ ਗਿਣਤੀ ‘ਚ ਲੋਕ ਪ੍ਰਿਅੰਕਾ ਗਾਂਧੀ ਦੇ ਸਵਾਗਤ ਲਈ ਸੜਕਾਂ ’ਤੇ ਉਤਰ ਆਏ। ਇਸ ਰੋਡ ਸ਼ੋਅ ‘ਚ ਪ੍ਰਿਅੰਕਾ ਗਾਂਧੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕਈ ਹੋਰ ਆਗੂ ਹਾਜ਼ਰ ਰਹੇ।

Priyanka Priyanka Gandhi Road Show

ਇਹ ਰੋਡ ਸ਼ੋਅ ਪਠਾਨਕੋਟ ਦੇ ਸ਼ਹੀਦ ਭਗਤ ਸਿੰਘ ਚੌਂਕ ਤੋਂ ਸ਼ੁਰੂ ਕੀਤਾ ਗਿਆ ਜੋ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਲੰਘਦਾ ਹੋਇਆ ਵਾਲਮੀਕ ਚੌਂਕ ‘ਚ ਸਮਾਪਤ ਹੋਇਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਬਠਿੰਡਾ ਵਿਚ ਰਾਜਾ ਵੜਿੰਗ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਗਏ ਸਨ। ਉੱਥੇ ਉਨ੍ਹਾਂ ਨੇ ਰੱਜ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਰਗੜੇ ਲਾਏ। ਪ੍ਰਿਅੰਕਾ ਨੇ ਮੋਦੀ ਨੂੰ ਕਈ ਵੱਖ-ਵੱਖ ਮੁੱਦਿਆਂ ’ਤੇ ਘੇਰਿਆ ਅਤੇ ਲੋਕਾਂ ਨੂੰ ਸੋਚ ਸਮਝ ਕੇ ਵੋਟ ਪਾਉਣ ਦੀ ਅਪੀਲ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement